ਲਾਲ ਕਿਲੇ ਤੋਂ PM Modi ਨੇ ਲਹਿਰਾਇਆ ਤਿਰੰਗਾ, ਰਾਸ਼ਟਰ ਦੇ ਨਾਮ ਕੀਤਾ ਸੰਬੋਧਨ

ਲਾਲ ਕਿਲੇ ਤੋਂ PM Modi ਨੇ ਲਹਿਰਾਇਆ ਤਿਰੰਗਾ, ਰਾਸ਼ਟਰ ਦੇ ਨਾਮ ਕੀਤਾ ਸੰਬੋਧਨ

ਦਿੱਲੀ (ਵੀਓਪੀ ਬਿਊਰੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਲਾਲ ਕਿਲ੍ਹੇ ਤੋਂ ਰਾਸ਼ਟਰ ਦੇ ਨਾਮ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਹਿਲਾਂ ਪਰੇਡ ਤੋਂ ਸਲਾਮੀ ਹਾਸਲ ਕੀਤੀ ਤੇ ਫਿਰ ਤਿਰੰਗਾ ਲਹਿਰਾਇਆ।

PM Modi ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਮਨੀਪੁਰ ‘ਚ ਸਥਿਤੀ ਸੁਧਰ ਰਹੀ ਹੈ। ਉਨ੍ਹਾਂ ਕਿਹਾ, “ਭਾਰਤ ਮਨੀਪੁਰ ਦੇ ਲੋਕਾਂ ਨਾਲ ਖੜ੍ਹਾ ਹੈ।” ਇਸ ਮੌਕੇ ‘ਤੇ ਪੀਐਮ ਮੋਦੀ ਨੇ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਰਾਸ਼ਟਰ ਨੂੰ ਸੰਬੋਧਨ ਸ਼ੁਰੂ ਕੀਤਾ। ਇਹ ਸਮਾਗਮ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਦੇ ਜਸ਼ਨਾਂ ਦੀ ਸਮਾਪਤੀ ਨੂੰ ਦਰਸਾਉਂਦਾ ਹੈ, ਜਿਸ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਦੁਆਰਾ 2021 ਵਿੱਚ ਕੀਤੀ ਗਈ ਸੀ।

ਇਸ ਸਾਲ, ਸਮਾਜ ਦੇ ਵੱਖ-ਵੱਖ ਵਰਗਾਂ ਦੇ ਲਗਭਗ 1,800 ਵਿਸ਼ੇਸ਼ ਮਹਿਮਾਨਾਂ ਨੂੰ ਰੈੱਡ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਦੇਖਣ ਲਈ ਸੱਦਾ ਦਿੱਤਾ ਗਿਆ ਹੈ।

error: Content is protected !!