26 ਕਿੱਲੋ ਹੈਰੋਇਨ ਸਮੇਤ 2 ਪਾਕਿਸਤਾਨੀ ਗ੍ਰਿਫ਼ਤਾਰ, ਇਕ BSF ਦੀ ਗੋਲੀਬਾਰੀ ‘ਚ ਜ਼ਖਮੀ

26 ਕਿੱਲੋ ਹੈਰੋਇਨ ਸਮੇਤ 2 ਪਾਕਿਸਤਾਨੀ ਗ੍ਰਿਫ਼ਤਾਰ, ਇਕ BSF ਦੀ ਗੋਲੀਬਾਰੀ ‘ਚ ਜ਼ਖਮੀ

ਫਾਜ਼ਿਲਕਾ (ਵੀਓਪੀ ਬਿਊਰੋ) ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ 26 ਕਿਲੋ ਹੈਰੋਇਨ ਜ਼ਬਤ ਕਰਕੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਫਾਜ਼ਿਲਕਾ ਦੇ ਸਰਹੱਦੀ ਇਲਾਕੇ ‘ਚ ਕੀਤੀ ਗਈ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਵਿਰੁੱਧ ਖੁਫੀਆ ਮੁਹਿੰਮ ਚਲਾਈ ਗਈ ਸੀ। ਸੁਰੱਖਿਆ ਬਲਾਂ ਨਾਲ ਗੋਲੀਬਾਰੀ ‘ਚ ਇਕ ਪਾਕਿਸਤਾਨੀ ਨਾਗਰਿਕ ਵੀ ਜ਼ਖਮੀ ਹੋ ਗਿਆ ਹੈ।

error: Content is protected !!