ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, 15 ਕਿੱਲੋ ਹੈਰੋਇਨ ਸਮੇਤ ਅੜਿੱਕੇ ਆਏ 3 ਤਸਕਰ

ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, 15 ਕਿੱਲੋ ਹੈਰੋਇਨ ਸਮੇਤ ਅੜਿੱਕੇ ਆਏ 3 ਤਸਕਰ

ਅੰਮ੍ਰਿਤਸਰ (ਵੀਓਪੀ ਬਿਊਰੋ) ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਵੱਡੀ ਕਮਾਯਾਬੀ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ15 ਕਿਲੋ ਹੈਰੋਇਨ ਸਮੇਤ 3 ਤਸਕਰਾਂ ਨੂੰ ਕਾਬੂ ਕੀਤਾ ਹੈ। ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਨੇੜਲੇ ਪਿੰਡ ਹਰੂਵਾਲ ਕੋਲੋ ਬਰਾਮਦਗੀ ਹੋਈ ਹੈ।

ਜਾਣਕਾਰੀ ਮੁਤਾਬਕ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਈ ਗਈ ਸੀ। ਕਾਬੂ ਕੀਤੇ ਤਸਕਰਾਂ ਦੀ ਪਛਾਣ ਭੁਪਿੰਦਰ ਸਿੰਘ ਭਿੰਦਾ, ਨਰਿੰਦਰ ਸਿੰਘ ਅਤੇ ਰਣਜੋਧ ਸਿੰਘ ਵਾਸੀ ਪਿੰਡ ਹਰੁਵਾਲ ਵਜੋਂ ਹੋਈ ਹੈ। ਉਨ੍ਹਾਂ ਦਾ ਬਟਾਲਾ ਦੀ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

error: Content is protected !!