Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2021
May
21
ਬਲਾਤਕਾਰ ਦੇ ਕੇਸ ‘ਚ ਸਜ਼ਾ ਭੁਗਤ ਰਿਹਾ ਡੇਰਾ ਮੁਖੀ ਰਾਮ ਰਹੀਮ ਆਇਆ ਜੇਲ੍ਹ ਤੋਂ ਬਾਹਰ
Haryana
Himachal
National
Politics
Punjab
ਬਲਾਤਕਾਰ ਦੇ ਕੇਸ ‘ਚ ਸਜ਼ਾ ਭੁਗਤ ਰਿਹਾ ਡੇਰਾ ਮੁਖੀ ਰਾਮ ਰਹੀਮ ਆਇਆ ਜੇਲ੍ਹ ਤੋਂ ਬਾਹਰ
May 21, 2021
Voice of Punjab
ਬਲਾਤਕਾਰ ਦੇ ਕੇਸ ‘ਚ ਸਜ਼ਾ ਭੁਗਤ ਰਿਹਾ ਡੇਰਾ ਮੁਖੀ ਰਾਮ ਰਹੀਮ ਆਇਆ ਜੇਲ੍ਹ ਤੋਂ ਬਾਹਰ
ਚੰਡੀਗੜ੍ਹ(ਵੀਓਪੀ ਬਿਊਰੋ) – ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਉਸਨੂੰ 48 ਘੰਟਿਆਂ ਲਈ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ 48 ਘੰਟੇ ਗੁਰੂਗ੍ਰਾਮ ਵਿਚ ਰਹੇਗਾ। ਰਾਮ ਰਹੀਮ ਦੀ ਮਾਂ ਗੁਰੂਗਰਾਮ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੈ। ਫਿਲਹਾਲ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਗੁਰੂਗ੍ਰਾਮ ਪਹੁੰਚ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਗੁਰੂਗਰਾਮ ਦੇ ਮਨੇਸਰ ਦੇ ਇਕ ਫਾਰਮ ਹਾਊਸ ਵਿਚ ਹੈ। ਜਾਣਕਾਰ ਦੇ ਫਾਰਮ ਹਾਊਸ ਵਿੱਚ ਹੀ ਰਾਮ ਰਹੀਮ ਦੀ ਮਾਂ ਹੈ। ਰਾਮ ਰਹੀਮ ਦੀ ਮਾਂ ਦਾ ਮੇਦਾਂਤਾ ਹਸਤਪਾਲ ਵਿੱਚ ਇਲਾਜ ਚੱਲ ਰਿਹਾ ਹੈ। ਪੈਰੋਲ ਦੌਰਾਨ ਰਾਮ ਰਹੀਮ ਆਪਣੀ ਮਾਂ ਦੇ ਨਾਲ ਰਹੇਗਾ।
ਸੂਤਰਾਂ ਅਨੁਸਾਰ ਸੋਮਵਾਰ (17 ਮਈ) ਨੂੰ ਗੁਰਮੀਤ ਰਾਮ ਰਹੀਮ ਨੇ ਸੁਨਾਰੀਆ ਜੇਲ੍ਹ ਸੁਪਰਡੈਂਟ ਸੁਨੀਲ ਸੰਗਵਾਨ ਨੂੰ ਪੈਰੋਲ ਲਈ ਅਪਲਾਈ ਕੀਤਾ ਸੀ। ਖਰਾਬ ਸਿਹਤ ਕਾਰਨ ਖਰਾਬ ਹੋਣ ਕਾਰਨ ਰਾਮ ਰਹੀਮ ਨੂੰ ਛੇ ਦਿਨ ਪਹਿਲਾਂ ਪੀਜੀਆਈ ਰੋਹਤਕ ਤਬਦੀਲ ਕਰ ਦਿੱਤਾ ਗਿਆ ਸੀ। ਪੀਜੀਆਈ ਦੇ ਮੈਡੀਕਲ ਬੋਰਡ ਨੇ ਉਸਦੀ ਸਿਹਤ ਦੀ ਜਾਂਚ ਤੋਂ ਬਾਅਦ ਉਸਨੂੰ ਵਾਪਸ ਜੇਲ ਭੇਜ ਦਿੱਤਾ। ਹੁਣ ਰਾਮ ਰਹੀਮ ਨੇ ਆਪਣੀ ਮਾਂ ਦੇ ਬਿਮਾਰ ਹੋਣ ਦਾ ਹਵਾਲਾ ਦਿੰਦਿਆਂ ਐਮਰਜੈਂਸੀ ਪੈਰੋਲ ਦੀ ਮੰਗ ਕੀਤੀ ਹੈ।
ਪਿਛਲੇ ਸਾਲ, ਰਾਮ ਰਹੀਮ ਨੂੰ ਇਕ ਦਿਨ ਲਈ ਪੈਰੋਲ ਦਿੱਤੀ ਗਈ ਸੀ। ਉਸ ਨੂੰ ਸਖਤ ਸੁਰੱਖਿਆ ਅਤੇ ਬਹੁਤ ਗੁਪਤ ਢੰਗ ਨਾਲ ਗੁਰੂਗਰਾਮ ਵਿਚ ਮੇਦਾਂਤਾ ਮੈਡੀਸਿਟੀ ਲਿਜਾਇਆ ਗਿਆ ਸੀ। ਪਿਛਲੇ ਦਿਨੀਂ ਪਰਿਵਾਰ ਵਿਚ ਵਿਆਹ ਸਮਾਰੋਹ ਲਈ ਪੈਰੋਲ ਦੀ ਵੀ ਮੰਗ ਕੀਤੀ ਗਈ ਸੀ, ਪਰ ਫਿਰ ਵੀ ਡੇਰਾ ਮੁਖੀ ਨੂੰ ਰਾਹਤ ਨਹੀਂ ਮਿਲੀ। ਰਾਮ ਰਹੀਮ 25 ਅਗਸਤ 2017 ਤੋਂ ਸਲਾਖਾਂ ਪਿੱਛੇ ਹੈ। ਉਸੇ ਹੀ ਦਿਨ, ਰਾਮ ਰਹੀਮ ਨੂੰ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਪੰਚਕੂਲਾ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ।
Post navigation
ਨਸ਼ੇੜੀ ਨੇ ਉੱਡਦੇ ਜਹਾਜ਼ ‘ਚ ਕਰਵਾਈ ਅੱਤ, ਜਲਦ ਕਰਨੀ ਪਈ ਲੈਡਿੰਗ
आतंकवाद के मामले में गिरफ्तार जम्मू कश्मीर के पुलिस अधिकारी देविंदर सिंह सेवा से बर्खास्त
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us