ਪ੍ਰੇਮ ਸਬੰਧਾਂ ਦੇ ਸ਼ੱਕ ਵਿਚ ਮਾਰ ਸੁੱਟਿਆ ਨਿਜ਼ਾਮਪੁਰ ਦੀ ਸਰਪੰਚ ਦਾ ਪੁੱਤਰ, ਬੇਰਹਿਮੀ ਨਾਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਪ੍ਰੇਮ ਸਬੰਧਾਂ ਦੇ ਸ਼ੱਕ ਵਿਚ ਮਾਰ ਸੁੱਟਿਆ ਨਿਜ਼ਾਮਪੁਰ ਦੀ ਸਰਪੰਚ ਦਾ ਪੁੱਤਰ, ਬੇਰਹਿਮੀ ਨਾਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ


ਵੀਓਪੀ ਬਿਊਰੋ, ਤਰਸਿੱਕਾ : ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਨਿਜ਼ਾਮਪੁਰ ਦੀ ਸਰਪੰਚ ਦੇ ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪਿੰਡ ਨਿਜ਼ਾਮਪੁਰ ਦੀ ਸਰਪੰਚ ਕਰਮਜੀਤ ਕੌਰ ਦੇ ਪੁੱਤਰ ਦਿਲਸ਼ੇਰ ਸਿੰਘ ਉਰਫ ਸ਼ੇਰਾ ਦਾ ਨਾਜਾਇਜ਼ ਸਬੰਧਾਂ ਦੇ ਸ਼ੱਕ ‘ਚ ਆਪਸੀ ਰੰਜਿਸ਼ ਤਹਿਤ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ |


ਇਸ ਸਬੰਧੀ ਪੁਲਿਸ ਚੌਕੀ ਨਵਾਂ ਪਿੰਡ ਤੇ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਹੀਰਾ ਸਿੰਘ ਅਨੁਸਾਰ ਉਨ੍ਹਾਂ ਦਾ ਪੁੱਤ ਪਿੰਡ ਦੇ ਇਕ ਡਾਕਟਰ ਕੋਲੋਂ ਦਵਾਈ ਲੈਣ ਗਿਆ ਸੀ ਕਿ ਪਿੰਡ ਦੇ ਰਹਿਣ ਵਾਲੇ ਮੁਲਜ਼ਮਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਤੇ ਸ੍ਰੀ ਸਾਹਿਬ ਨਾਲ ਹਮਲਾ ਕਰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ।

ਮੁਲਜ਼ਮਾਂ ਨੂੰ ਸ਼ੱਕ ਸੀ ਕਿ ਉਨ੍ਹਾਂ ਦੇ ਪਰਿਵਾਰ ਦੀ ਇਕ ਕੁੜੀ ਨਾਲ ਦਿਲਸ਼ੇਰ ਸਿੰਘ ਦੇ ਪ੍ਰੇਮ ਸਬੰਧ ਹਨ। ਉਨ੍ਹਾਂ ਨੇ ਜ਼ਖ਼ਮੀ ਦਿਲਸ਼ੇਰ ਨੂੰ ਤੁਰੰਤ ਹਸਪਤਾਲ ਪਹੁੰਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮੁਲਜ਼ਮਾਂ ਹਰਜੀਤ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ। ਹਾਲੇ ਗ੍ਰਿਫ਼ਤਾਰੀ ਨਹੀਂ ਹੋਈ ਹੈ। ਫ਼ਰਾਰ ਮੁਲਜ਼ਮਾਂ ਦੀ ਭਾਲ ਜਾਰੀ ਹੈ।

error: Content is protected !!