ਕਿਧਰ ਨੂੰ ਤੁਰਿਆ ਸਮਾਜ, ਭਰਾ ਨੇ ਹੀ 15 ਸਾਲਾ ਭੈਣ ਨੂੰ ਕਰ’ਤਾ ਗਰਭਵਤੀ !

ਕਿਧਰ ਨੂੰ ਤੁਰਿਆ ਸਮਾਜ, ਭਰਾ ਨੇ ਹੀ 15 ਸਾਲਾ ਭੈਣ ਨੂੰ ਕਰ’ਤਾ ਗਰਭਵਤੀ !

ਵੀਓਪੀ ਬਿਊਰੋ, ਕਪੂਰਥਲਾ : ਕਪੂਰਥਲਾ ਦੇ ਸੁਲਤਾਨਪੁਰ ਲੋਧੀ ਇਲਾਕੇ ‘ਚ ਰਿਸ਼ਤੇ ਤਾਰ-ਤਾਰ ਹੁੰਦੇ ਉਸ ਵੇਲੇ ਨਜ਼ਰ ਆਏ ਜਦੋਂ ਇਕ ਨਾਬਾਲਗ ਲੜਕੀ ਨਾਲ ਉਸ ਦੇ ਚਚੇਰੇ ਭਰਾ ਨੇ ਬਲਾਤਕਾਰ ਕੀਤਾ। ਮੁਲਜ਼ਮ ਦਾ ਆਪਣੀ 15 ਸਾਲ ਦੀ ਨਾਬਾਲਗਾ ਭੈਣ ਨਾਲ ਸੱਤ-ਅੱਠ ਮਹੀਨਿਆਂ ਤੋਂ ਰਿਸ਼ਤਾ ਚੱਲ ਰਿਹਾ ਸੀ। ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਨਾਬਾਲਗ ਦਾ ਪੇਟ ਦਰਦ ਦੇ ਨਾਲ-ਨਾਲ ਫੁੱਲਣ ਲੱਗਾ। ਪਹਿਲਾਂ ਤਾਂ ਨਾਬਾਲਗ ਨੇ ਡਰਦੇ ਮਾਰੇ ਕੁਝ ਨਹੀਂ ਦੱਸਿਆ ਪਰ ਜਦੋਂ ਮਾਪਿਆਂ ਨੇ ਸਖ਼ਤੀ ਨਾਲ ਪੁੱਛ-ਪੜਤਾਲ ਕੀਤੀ ਤਾਂ ਉਸ ਨੇ ਸਾਰੀ ਗੱਲ ਦੱਸੀ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਮੁਲਜ਼ਮ ਖਿਲਾਫ ਥਾਣਾ ਸੁਲਤਾਨਪੁਰ ਲੋਧੀ ‘ਚ ਬਲਾਤਕਾਰ, ਪੋਕਸੋ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਇੱਕ ਔਰਤ ਨੇ ਦੱਸਿਆ ਕਿ ਉਸਦੇ ਦੋ ਬੱਚੇ ਹਨ। ਛੋਟੀ ਬੇਟੀ ਦੀ ਉਮਰ 15 ਸਾਲ ਹੈ ਅਤੇ ਉਹ ਸਰਕਾਰੀ ਸਕੂਲ ‘ਚ 8ਵੀਂ ਜਮਾਤ ਦੀ ਵਿਦਿਆਰਥਣ ਸੀ ਪਰ ਉਸ ਨੇ ਕੁਝ ਸਮਾਂ ਪਹਿਲਾਂ ਸਕੂਲ ਜਾਣਾ ਬੰਦ ਕਰ ਦਿੱਤਾ ਸੀ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਨੂੰ ਕਾਫੀ ਸਮੇਂ ਤੋਂ ਪੇਟ ਦਰਦ ਹੋਣ ਲੱਗਾ ਸੀ ਅਤੇ ਉਸ ਦਾ ਪੇਟ ਵੀ ਫੁੱਲਿਆ ਹੋਇਆ ਦਿਖਾਈ ਦੇ ਰਿਹਾ ਸੀ। ਇਸ ਸਬੰਧੀ ਜਦੋਂ ਉਸ ਨੇ ਆਪਣੀ ਲੜਕੀ ਨੂੰ ਕਈ ਵਾਰ ਪੁੱਛਿਆ ਤਾਂ ਉਸ ਨੇ ਕੁਝ ਨਹੀਂ ਦੱਸਿਆ ਪਰ ਜਦੋਂ ਉਸ ਨੂੰ ਸਖ਼ਤੀ ਨਾਲ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਕੇਸ਼ਵਜੀਤ ਸਿੰਘ ਵਾਸੀ ਮੋਠਾਂਵਾਲ ਉਸ ਨੂੰ ਧਮਕੀਆਂ ਦੇ ਕੇ ਪਿਛਲੇ ਸੱਤ-ਅੱਠ ਮਹੀਨਿਆਂ ਤੋਂ ਸਰੀਰਕ ਸਬੰਧ ਬਣਾ ਰਿਹਾ ਹੈ। ਇਸ ਕਾਰਨ ਉਸ ਦਾ ਪੇਟ ਫੁੱਲ ਗਿਆ ਹੈ।ਇਹ ਸੁਣ ਕੇ ਪਰਿਵਾਰਕ ਮੈਂਬਰਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਪ੍ਰਵਾਰ ਨੇ ਮੁਲਜ਼ਮ ਖਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।


ਔਰਤ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਸੁਲਤਾਨਪੁਰ ਲੋਧੀ ‘ਚ ਕੇਸ਼ਵਜੀਤ ਸਿੰਘ ਉਰਫ ਕੇਸ਼ੀ ਖਿਲਾਫ ਬਲਾਤਕਾਰ, ਪੋਕਸੋ ਐਕਟ ਅਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਅਧਿਕਾਰੀ ਐਸਆਈ ਪ੍ਰਦੀਪ ਕੌਰ ਨੇ ਦੱਸਿਆ ਕਿ ਪੀੜਤ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਇੱਕ-ਦੋ ਦਿਨਾਂ ਵਿੱਚ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਲੜਕੀ ਕਿੰਨੇ ਮਹੀਨਿਆਂ ਦੀ ਗਰਭਵਤੀ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

error: Content is protected !!