ਜਸਟਿਨ ਟਰੂਡੋ ਦਾ ਨਵਾਂ ਦਾਅਵਾ, ਨਿੱਝਰ ਦੇ ਕਤਲ ਦੇ ਸਬੂਤ ਕਈ ਹਫਤੇ ਪਹਿਲਾਂ ਹੀ ਭਾਰਤ ਨੂੰ ਦਿੱਤੇ

ਜਸਟਿਨ ਟਰੂਡੋ ਦਾ ਨਵਾਂ ਦਾਅਵਾ, ਨਿੱਝਰ ਦੇ ਕਤਲ ਦੇ ਸਬੂਤ ਕਈ ਹਫਤੇ ਪਹਿਲਾਂ ਹੀ ਭਾਰਤ ਨੂੰ ਦਿੱਤੇ


ਟੋਰਾਂਟੋ (ਏਜੰਸੀ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਕਤਲ ਦੇ ਮਾਮਲੇ ਵਿਚ ਇਕ ਹੋਰ ਦਾਅਵਾ ਕੀਤਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਟਾਵਾ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਹੈ ਕਿ ਕੈਨੇਡਾ ਨੇ ਕਈ ਹਫ਼ਤੇ ਪਹਿਲਾਂ ਹੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਬਾਰੇ ‘ਭਰੋਸੇਯੋਗ ਦੋਸ਼ਾਂ’ ਦੇ ਸਬੂਤ ਭਾਰਤ ਨਾਲ ਸਾਂਝੇ ਕੀਤੇ ਸਨ।

ਇਨ੍ਹਾਂ ਬਾਰੇ ਉਨ੍ਹਾਂ ਪਹਿਲਾਂ ਗੱਲ ਕੀਤੀ ਸੀ ਅਤੇ ਉਹ ਉਮੀਦ ਕਰਦੇ ਹਨ ਕਿ ਭਾਰਤ ਸਾਡੇ ਨਾਲ ਸਹਿਯੋਗ ਕਰੇਗਾ, ਤਾਂ ਜੋ ਅਸੀਂ ਇਸ ਗੰਭੀਰ ਮਾਮਲੇ ਦੀ ਤਹਿ ਤੱਕ ਜਾ ਸਕੀਏ। ਜ਼ਿਕਰਯੋਗ ਹੈ ਕਿ ਬ੍ਰਿਟਿਸ਼ ਕੋਲੰਬੀਆ ਵਿੱਚ 18 ਜੂਨ ਨੂੰ ਆਪਣੇ ਦੇਸ਼ ਦੀ ਧਰਤੀ ਉੱਤੇ ਖਾਲਿਸਤਾਨੀ ਕੱਟੜਪੰਥੀ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ “ਸੰਭਾਵੀ” ਸ਼ਮੂਲੀਅਤ ਦੇ ਟਰੂਡੋ ਦੇ ਵਿਸਫੋਟਕ ਦੋਸ਼ਾਂ ਤੋਂ ਬਾਅਦ ਇਸ ਹਫਤੇ ਦੇ ਸ਼ੁਰੂ ਵਿੱਚ ਭਾਰਤ ਅਤੇ ਕੈਨੇਡਾ ਦਰਮਿਆਨ ਤਣਾਅ ਵਧ ਗਿਆ ਹੈ। ਭਾਰਤ ਨੇ 2020 ਵਿੱਚ ਨਿੱਝਰ ਨੂੰ ਅੱਤਵਾਦੀ ਐਲਾਨਿਆ ਸੀ।

ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ “ਬੇਹੂਦਾ” ਅਤੇ “ਪ੍ਰੇਰਿਤ” ਕਹਿ ਕੇ ਰੱਦ ਕਰ ਦਿੱਤਾ ਅਤੇ ਓਟਾਵਾ ਵੱਲੋਂ ਇਸ ਮਾਮਲੇ ਵਿਚ ਇੱਕ ਭਾਰਤੀ ਅਧਿਕਾਰੀ ਨੂੰ ਕੱਢਣ ਦੇ ਬਦਲੇ ਵਿਚ ਭਾਰਤ ਨੇ ਵੀ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਛੱਡਣ ਦਾ ਹੁਕਮ ਦੇ ਦਿੱਤਾ ਸੀ।

error: Content is protected !!