ਕੈਨੇਡਾ ਤੇ ਭਾਰਤ ਦੇ ਵਿਗੜੇ ਰਿਸ਼ਤਿਆਂ ਤੋਂ ਬਾਅਦ ਖ਼ਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਖਿਲਾਫ਼ ਵੱਡੀ ਕਾਰਵਾਈ

ਕੈਨੇਡਾ ਤੇ ਭਾਰਤ ਦੇ ਵਿਗੜੇ ਰਿਸ਼ਤਿਆਂ ਤੋਂ ਬਾਅਦ ਖ਼ਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਖਿਲਾਫ਼ ਵੱਡੀ ਕਾਰਵਾਈ


ਵੀਓਪੀ ਬਿਊਰੋ, ਨਵੀਂ ਦਿੱਲੀ : ਕੈਨੇਡਾ ਤੇ ਭਾਰਤ ਵਿਚਾਲੇ ਪਏ ਰੌਲੇ ਤੋਂ ਬਾਅਦ ਕੌਮੀ ਜਾਂਚ ਏਜੰਸੀ (NIA)ਨੇ ਖ਼ਾਲਿਸਤਾਨੀ ਅੱਤਵਾਦੀ ਪਾਬੰਦੀਸ਼ੁਦਾ ਸਿੱਖ ਫਾਰ ਜਸਟਿਸ (SFJ)ਦੇ ਆਗੂ ਗੁਰਪਤਵੰਤ ਸਿੰਘ ਪੰਨੂ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਉਸ ਦੀਆਂ ਪੰਜਾਬ ਦੇ ਅੰਮ੍ਰਿਤਸਰ ਤੇ ਚੰਡੀਗੜ੍ਹ ਸਥਿਤ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਪੰਨੂ ਖਿਲਾਫ਼ ਇਹ ਕਾਰਵਾਈ UAPA ਤਹਿਤ ਕੀਤੀ ਗਈ ਹੈ।

ਐੱਨਆਈਏ ਨੇ ਪੰਨੂੰ ਦੀ ਅੰਮ੍ਰਿਤਸਰ ਸਥਿਤ ਜੱਦੀ ਪਿੰਡ ਖਾਨਕੋਟ ‘ਚ 46 ਕਨਾਲ ਵਾਹੀਯੋਗ ਜ਼ਮੀਨ ਤੇ ਚੰਡੀਗੜ੍ਹ ਦੇ ਸੈਕਟਰ 15 ਸਥਿਤ ਮਕਾਨ ਨੂੰ ਜ਼ਬਤ ਕਰ ਲਿਆ ਹੈ। ਚੰਡੀਗੜ੍ਹ ਸਥਿਤ ਮਕਾਨ ਦੇ ਬਾਹਰ ਤਾਂ NIA ਕੋਰਟ ਦੇ ਆਦੇਸ਼ਾਂ ਤੋਂ ਬਾਅਦ ਨੋਟਿਸ ਬੋਰਡ ‘ਅਦਾਲਤ ਵੱਲੋਂ ਜ਼ਬਤੀ ਦਾ ਫ਼ਰਮਾਨ’ ਸਬੰਧੀ ਬੋਰਡ ਵੀ ਲਗਾ ਦਿੱਤਾ ਗਿਆ ਹੈ। ਕੈਨੇਡਾ ਵਿੱਚ ਵੱਧ ਰਹੀਆਂ ਖਾਲਿਸਤਾਨੀ ਗਤੀਵਿਧੀਆਂ ਪਿੱਛੇ ਗੁਰਪਤਵੰਤ ਸਿੰਘ ਪੰਨੂ ਦਾ ਹੱਥ ਹੈ। ਇਹ ਉਹੀ ਪੰਨੂ ਹੈ ਜੋ ਸੋਸ਼ਲ ਮੀਡੀਆ ‘ਤੇ ਅਕਸਰ ਭਾਰਤ ਵਿਰੋਧੀ ਗੱਲਾਂ ਕਰਦਾ ਰਹਿੰਦਾ ਹੈ।


ਐੱਨਆਈਏ ਮੋਹਾਲੀ ਕੋਰਟ ਦੇ ਹੁਕਮਾਂ ‘ਤੇ ਖ਼ਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਜਲੰਧਰ ਦੇ ਪਿੰਡ ਭਰਸਿੰਘਪੁਰਾ ‘ਚ ਮੌਜੂਦ ਜਾਇਦਾਦ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਇਸ ਸਬੰਧੀ ਬਾਕਾਇਦਾ ਨੋਟਿਸ ਵੀ ਚਿਪਕਾਇਆ ਗਿਆ ਹੈ।

error: Content is protected !!