Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
September
26
ਵਕੀਲ ‘ਤੇ ਥਰਡ ਡਿਗਰੀ ਟਾਰਚਰ… ਐੱਸਪੀ, ਇੰਸਪੈਕਟਰ ਸਣੇ 6 ਪੁਲਿਸ ਮੁਲਾਜ਼ਮਾਂ ਖਿਲਾਫ਼ ਕੇਸ ਦਰਜ
Crime
Latest News
National
Punjab
ਵਕੀਲ ‘ਤੇ ਥਰਡ ਡਿਗਰੀ ਟਾਰਚਰ… ਐੱਸਪੀ, ਇੰਸਪੈਕਟਰ ਸਣੇ 6 ਪੁਲਿਸ ਮੁਲਾਜ਼ਮਾਂ ਖਿਲਾਫ਼ ਕੇਸ ਦਰਜ
September 26, 2023
Voice of Punjab
ਵਕੀਲ ‘ਤੇ ਥਰਡ ਡਿਗਰੀ ਟਾਰਚਰ… ਐੱਸਪੀ, ਇੰਸਪੈਕਟਰ ਸਣੇ 6 ਪੁਲਿਸ ਮੁਲਾਜ਼ਮਾਂ ਖਿਲਾਫ਼ ਕੇਸ ਦਰਜ
ਵੀਓਪੀ ਬਿਊਰੋ – ਮੁਕਤਸਰ ਦੇ ਐਸਪੀ ਇਨਵੈਸਟੀਗੇਸ਼ਨ ਰਮਨਦੀਪ ਸਿੰਘ ਭੁੱਲਰ, ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਰਮਨ ਕੁਮਾਰ ਕੰਬੋਜ ਅਤੇ ਛੇ ਮੁਲਾਜ਼ਮਾਂ ਖ਼ਿਲਾਫ਼ ਥਾਣਾ ਸਿਟੀ ਵਿੱਚ ਕਰਾਸ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਮੁਕਤਸਰ ਦੇ ਵਕੀਲ ਵਰਿੰਦਰ ਸਿੰਘ ਸੰਧੂ ਅਤੇ ਉਸ ਦੇ ਸਾਥੀ ਸ਼ਲਿੰਦਰਜੀਤ ਸਿੰਘ ਨੀਟਾ ‘ਤੇ ਥਰਡ ਡਿਗਰੀ ਤਸ਼ੱਦਦ ਅਤੇ ਅਣਮਨੁੱਖੀ ਵਿਵਹਾਰ ਦੇ ਮਾਮਲੇ ‘ਚ ਕੀਤੀ ਗਈ ਹੈ।
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਵਕੀਲਾਂ ਵੱਲੋਂ ਮਾਮਲਾ ਗਰਮ ਹੋਣ ’ਤੇ ਬਾਰ ਕੌਂਸਲ ਆਫ਼ ਪੰਜਾਬ ਤੇ ਹਰਿਆਣਾ ਦੀਆਂ ਹਦਾਇਤਾਂ ’ਤੇ ਮੰਗਲਵਾਰ ਤੋਂ ਹੜਤਾਲ ’ਤੇ ਜਾਣ ਦੀ ਚੇਤਾਵਨੀ ਦੇਣ ਮਗਰੋਂ ਪੁਲੀਸ ਨੇ ਸੋਮਵਾਰ ਦੇਰ ਰਾਤ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ।
ਵਰਨਣਯੋਗ ਹੈ ਕਿ ਵਕੀਲ ਵਰਿੰਦਰ ਸਿੰਘ ਨੇ ਸਥਾਨਕ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਦੋਸ਼ ਲਾਇਆ ਸੀ ਕਿ ਸੀਆਈਏ ਸਟਾਫ਼ ਦੇ ਇੰਚਾਰਜ ਰਮਨ ਕੁਮਾਰ ਕੰਬੋਜ ਨੇ ਉਸ ਨੂੰ ਅਤੇ ਉਸ ਦੇ ਸਾਥੀ ਸ਼ਲਿੰਦਰਜੀਤ ਸਿੰਘ ਨੂੰ ਥਾਣਾ ਸਦਰ ਮੁਕਤਸਰ ਵਿੱਚ ਲਿਆਂਦਾ ਅਤੇ ਕਈ ਘੰਟਿਆਂ ਤੱਕ ਥਰਡ ਡਿਗਰੀ ਤਸ਼ੱਦਦ ਕੀਤਾ। ਇੰਨਾ ਹੀ ਨਹੀਂ ਐਸਪੀ ਰਮਨਦੀਪ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਦੋਵਾਂ ਨਾਲ ਅਣਮਨੁੱਖੀ ਸਲੂਕ ਕੀਤਾ ਗਿਆ। ਇਸ ਸਭ ਦੀ ਵੀਡੀਓਗ੍ਰਾਫੀ ਕਰਦੇ ਸਮੇਂ ਉਸ ਨੂੰ ਧਮਕੀ ਵੀ ਦਿੱਤੀ ਗਈ ਕਿ ਜੇਕਰ ਉਸ ਨੇ ਬਾਹਰ ਜਾ ਕੇ ਕਿਸੇ ਨੂੰ ਇਹ ਗੱਲ ਦੱਸੀ ਤਾਂ ਉਸ ਦੀ ਵੀਡੀਓ ਲੀਕ ਕਰਕੇ ਵਾਇਰਲ ਕਰ ਦਿੱਤੀ ਜਾਵੇਗੀ।
ਸੂਤਰਾਂ ਅਨੁਸਾਰ ਕਥਿਤ ਤੌਰ ‘ਤੇ ਇਕ ਸ਼ਿਕਾਇਤ ਇਹ ਵੀ ਦਿੱਤੀ ਗਈ ਹੈ ਕਿ ਉਸ ਨੂੰ ਉਥੇ ਨਸ਼ਾ ਦਿੱਤਾ ਗਿਆ ਸੀ ਅਤੇ ਬਾਅਦ ਵਿਚ ਉਸ ਵਿਰੁੱਧ ਐਨਡੀਪੀਸੀ ਦੀ ਧਾਰਾ 186,353 ਅਤੇ ਧਾਰਾ 27 ਤਹਿਤ ਕੇਸ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਜਦੋਂ ਇਸ ਮਾਮਲੇ ਸਬੰਧੀ ਸ਼ਿਕਾਇਤ ਸੀ.ਜੀ.ਐਮ ਅਦਾਲਤ ਵਿੱਚ ਕੀਤੀ ਗਈ ਤਾਂ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਦਾਲਤ ਨੇ 22 ਸਤੰਬਰ ਨੂੰ ਦੋਸ਼ੀ ਪਾਏ ਜਾਣ ‘ਤੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਸਨ। ਪਰ ਪਿਛਲੇ ਕਈ ਦਿਨਾਂ ਤੋਂ ਪੁਲਿਸ ਮਾਮਲਾ ਦਰਜ ਕਰਨ ਤੋਂ ਟਾਲਾ ਵੱਟ ਰਹੀ ਸੀ, ਜਿਸ ‘ਤੇ ਸੋਮਵਾਰ ਨੂੰ ਇਸ ਮਾਮਲੇ ‘ਚ ਵਕੀਲਾਂ ਨੇ ਮੰਗਲਵਾਰ ਤੋਂ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ, ਜਿਸ ਕਰਕੇ ਆਖਰ ਪੁਲਿਸ ਨੂੰ ਮਾਮਲਾ ਦਰਜ ਕਰਨਾ ਪਿਆ |
ਪੁਲਿਸ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 377,342,323,149 ਅਤੇ 506 ਤਹਿਤ ਕੇਸ ਦਰਜ ਕਰ ਲਿਆ ਹੈ। ਡੀਐਸਪੀ ਸੁਨੀਲ ਗੋਇਲ ਦੇ ਮੌਕੇ ’ਤੇ ਮੌਜੂਦ ਨਾ ਹੋਣ ਦਾ ਹਵਾਲਾ ਦਿੰਦੇ ਹੋਏ ਐਫਆਈਆਰ ਰਿਪੋਰਟ ਵਿੱਚ ਉਸ ਦਾ ਨਾਮ ਦਰਜ ਨਹੀਂ ਕੀਤਾ ਗਿਆ ਹੈ। ਜਦੋਂਕਿ ਕੇਸ ਵਿੱਚ ਐਸਪੀ ਅਤੇ ਇੰਸਪੈਕਟਰ ਤੋਂ ਇਲਾਵਾ ਸੀਨੀਅਰ ਕਾਂਸਟੇਬਲ ਹਰਬੰਸ ਸਿੰਘ, ਸੀਨੀਅਰ ਕਾਂਸਟੇਬਲ ਭੁਪਿੰਦਰ ਸਿੰਘ, ਕਾਂਸਟੇਬਲ ਗੁਰਪ੍ਰੀਤ ਸਿੰਘ, ਪੀਐਚਜੀ ਦਾਰਾ ਸਿੰਘ ਦੇ ਨਾਮ ਦਰਜ ਹਨ। ਇਹ ਸਾਰੇ ਸੀਆਈਏ ਸਟਾਫ ਵਿੱਚ ਤਾਇਨਾਤ ਹਨ।
Post navigation
ਪਤੀ-ਪਤਨੀ ਦਾ ਝਗੜਾ ਸੁਲਝਾਉਣ ਲਈ ASI ਨੇ ਮੰਗੇ 10 ਹਜ਼ਾਰ ਰੁਪਏ, 4 ਹਜ਼ਾਰ ਰਿਸ਼ਵਤ ਲੈਂਦਾ ਆਇਆ ਅੜਿੱਕੇ, SHO ਵੀ ਰਾਡਾਰ ‘ਤੇ
ਭਾਰਤ ਵਿਚ ਰਹੋ ਚੌਕਸ ਤੇ ਸਾਵਧਾਨ, ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਦਿੱਤੀ ਹਦਾਇਤ, ਨਵੀਂ ਟ੍ਰੈਵਲ ਐਡਵਾਈਜ਼ਰੀ ਕੀਤੀ ਜਾਰੀ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us