SYL ਨਹਿਰ ਦੇ ਮੁੱਦੇ ‘ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਜਲਦੀ ਕੰਮ ਸ਼ੁਰੂ ਕਰਨ ਦੀ ਹਦਾਇਤ, ਕਿਹਾ-ਕਾਨੂੰਨ ਤੋਂ ਉੱਪਰ ਨਹੀ ਪੰਜਾਬ ਸਰਕਾਰ

SYL ਨਹਿਰ ਦੇ ਮੁੱਦੇ ‘ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਜਲਦੀ ਕੰਮ ਸ਼ੁਰੂ ਕਰਨ ਦੀ ਹਦਾਇਤ, ਕਿਹਾ-ਕਾਨੂੰਨ ਤੋਂ ਉੱਪਰ ਨਹੀ ਪੰਜਾਬ ਸਰਕਾਰ

ਨਵੀਂ ਦਿੱਲੀ (ਵੀਓਪੀ ਬਿਊਰੋ)- ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਵਿਵਾਦ ‘ਤੇ ਅੱਜ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਇਸ ਮੁੱਦੇ ‘ਤੇ ਰਾਜਨੀਤੀ ਨਾ ਕੀਤੀ ਜਾਵੇ। ਅਦਾਲਤ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ। ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੋ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ ਹੈ। ਜੇਕਰ ਸੁਪਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਉਸਾਰੂ ਰਵੱਈਆ ਦਿਖਾਉਣਾ ਚਾਹੀਦਾ ਹੈ।


ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਵੀ ਕਿਹਾ ਕਿ ਉਹ ਦੋਵਾਂ ਰਾਜਾਂ ਵਿਚਾਲੇ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ ਪਹਿਲਕਦਮੀ ਕਰੇ। ਅਦਾਲਤ ਨੇ ਕਿਹਾ ਕਿ ਹਰਿਆਣਾ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ, ਇਸ ਲਈ ਪੰਜਾਬ ਨੂੰ ਵੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ।

ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਚੱਲ ਰਹੇ ਇਸ ਵਿਵਾਦ ਦਾ ਹੱਲ ਲੱਭਣ ਦੀ ਦਿਸ਼ਾ ‘ਚ ਕੰਮ ਕਰ ਰਹੇ ਹਾਂ, ਸਾਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਵੀ ਇਸ ਦਿਸ਼ਾ ‘ਚ ਕੰਮ ਕਰੇਗੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿੱਚ ਐਸਵਾਈਐਲ ਨਹਿਰ ਦੇ ਨਿਰਮਾਣ ਸਬੰਧੀ ਮੌਜੂਦਾ ਸਥਿਤੀ ਬਾਰੇ ਰਿਪੋਰਟ ਮੰਗੀ ਹੈ।

error: Content is protected !!