Skip to content
Wednesday, December 18, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
October
5
ਉਪਰਲੀ ਕਮਾਈ ਦੇ ਚਸਕੇ ਨੇ ਵਿਜੀਲੈਂਸ ਦੇ ਜਾਲ ਵਿਚ ਕਸੂਤਾ ਫਸਾ ਦਿੱਤਾ ਸਬ ਇੰਸਪੈਕਟਰ, ਹੱਕ ਦੀ ਵੀ ਖਾਣੋ ਗਿਆ
Latest News
Punjab
ਉਪਰਲੀ ਕਮਾਈ ਦੇ ਚਸਕੇ ਨੇ ਵਿਜੀਲੈਂਸ ਦੇ ਜਾਲ ਵਿਚ ਕਸੂਤਾ ਫਸਾ ਦਿੱਤਾ ਸਬ ਇੰਸਪੈਕਟਰ, ਹੱਕ ਦੀ ਵੀ ਖਾਣੋ ਗਿਆ
October 5, 2023
Voice of Punjab
ਉਪਰਲੀ ਕਮਾਈ ਦੇ ਚਸਕੇ ਨੇ ਵਿਜੀਲੈਂਸ ਦੇ ਜਾਲ ਵਿਚ ਕਸੂਤਾ ਫਸਾ ਦਿੱਤਾ ਸਬ ਇੰਸਪੈਕਟਰ, ਹੱਕ ਦੀ ਵੀ ਖਾਣੋ ਗਿਆ
ਵੀਓਪੀ ਬਿਊਰੋ, ਚੰਡੀਗੜ੍ਹ : ਉਪਰਲੀ ਕਮਾਈ ਦੇ ਚਸਕੇ ਨੇ ਕਸੂਤਾ ਵਸਾ ਦਿੱਤਾ ਇਕ ਪੁਲਿਸ ਮੁਲਾਜ਼ਮ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਥਾਣਾ ਮਲੌਦ, ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਜਗਜੀਤ ਸਿੰਘ (ਨੰ: 462/ਖੰਨਾ) ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਹਰਦੀਪ ਸਿੰਘ ਵਾਸੀ ਪਿੰਡ ਸ਼ੇਖਾਂ, ਤਹਿਸੀਲ ਪਾਇਲ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦਫ਼ਤਰ ਲੁਧਿਆਣਾ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ 28 ਸਤੰਬਰ, 2023 ਨੂੰ ਉਸ ਦਾ ਭਰਾ ਜਗਤਾਰ ਸਿੰਘ ਆਪਣੇ ਮੋਟਰਸਾਈਕਲ (ਰਜਿਸਟ੍ਰੇਸ਼ਨ ਨੰਬਰ PB-10-HY-4663) ‘ਤੇ ਸਿਵਲ ਹਸਪਤਾਲ ਮਲੌਦ ਵਿਖੇ ਨਸ਼ਾ ਛੁਡਾਊ ਕੇਂਦਰ ਤੋਂ ਦਵਾਈ ਲੈਣ ਗਿਆ ਸੀ। ਦੁਪਹਿਰ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੇ ਭਰਾ ਜਗਤਾਰ ਸਿੰਘ ਖਿਲਾਫ਼ ਥਾਣਾ ਮਲੌਦ ਵਿਖੇ ਨਾਰਕੋਟਿਕ ਡਰੱਗਸ ਐਂਡ ਸਾਇਕੋਟ੍ਰੋਪਿਕ ਸਬਟਾਂਸਿਸ (ਐਨ.ਡੀ.ਪੀ.ਐਸ.) ਦਾ ਮਾਮਲਾ ਦਰਜ ਕੀਤਾ ਗਿਆ। ਇਸ ਤੋਂ ਬਾਅਦ ਸ਼ਿਕਾਇਤਕਰਤਾ ਆਪਣੇ ਪਿੰਡ ਵਾਸੀ ਪਰਮਜੀਤ ਸਿੰਘ ਨਾਲ ਥਾਣੇ ਗਿਆ ਅਤੇ ਉਕਤ ਐਸ.ਆਈ. ਨੂੰ ਮਿਲਿਆ, ਜਿਸ ਨੇ ਉਨ੍ਹਾਂ ਨੂੰ ਦੱਸਿਆ ਕਿ ਜਗਤਾਰ ਸਿੰਘ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਐਸ.ਆਈ. ਜਗਜੀਤ ਸਿੰਘ ਨੇ ਉਸ ਨੂੰ ਵੀ ਇਸ ਕੇਸ ਵਿਚ ਫਸਾਉਣ ਦੀ ਧਮਕੀ ਦਿੱਤੀ ਅਤੇ ਉਸ ਕੋਲੋਂ ਰਿਸ਼ਵਤ ਵਜੋਂ ਪਹਿਲਾਂ ਹੀ 15,000 ਰੁਪਏ ਲੈ ਚੁੱਕਿਆ ਹੈ। ਐਸ.ਆਈ. ਜਗਜੀਤ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਮੋਟਰਸਾਈਕਲ ਬਾਰੇ ਅਜੇ ਤੱਕ ਕੇਸ ਵਿਚ ਜ਼ਿਕਰ ਨਹੀਂ ਕੀਤਾ ਗਿਆ ਤੇ ਇਸ ਮੋਟਰਸਾਈਕਲ ਨੂੰ ਕੇਸ ਵਿਚ ਸ਼ਾਮਲ ਨਾ ਕਰਨ ਲਈ ਰਿਸ਼ਵਤ ਵਜੋਂ 20,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਹਰਦੀਪ ਸਿੰਘ ਨੇ ਰਿਸ਼ਵਤ ਨਾ ਦੇਣ ਬਾਰੇ ਸੋਚ ਕੇ ਵਿਜੀਲੈਂਸ ਬਿਊਰੋ ਰੇਂਜ ਦਫ਼ਤਰ ਲੁਧਿਆਣਾ ਵਿਖੇ ਪਹੁੰਚ ਕਰਨ ਦਾ ਫ਼ੈਸਲਾ ਕੀਤਾ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਐਸ.ਆਈ. ਜਗਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿਚ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਥਾਣਾ ਵਿਜੀਲੈਂਸ ਰੇਂਜ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।
Post navigation
Amazon ਦੇ ਸਹਿ-ਸੰਸਥਾਪਕ ਨੂੰ ਪਿੱਛੇ ਛੱਡ ਕੇ ਸਭ ਤੋਂ ਅਮੀਰ ਬਣੇ ਐਲਨ ਮਸਕ
SYL ਬਣੇਗੀ ਪਰ ਸਾਡੀਆਂ ਲਾ+ਸ਼ਾਂ ਉਤੇ : ਮਜੀਠੀਆ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us