ਵਿਸ਼ਵ ਕੱਪ ਦੇ ਪਹਿਲੇ ਮੈਚ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ, ਸ਼ੁਭਮਨ ਗਿੱਲ ਦਾ ਡੇਂਗੂ ਟੈਸਟ ਆਇਆ ਪਾਜ਼ੇਟਿਵ

ਵਿਸ਼ਵ ਕੱਪ ਦੇ ਪਹਿਲੇ ਮੈਚ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ, ਸ਼ੁਭਮਨ ਗਿੱਲ ਦਾ ਡੇਂਗੂ ਟੈਸਟ ਆਇਆ ਪਾਜ਼ੇਟਿਵ


ਨਵੀਂ ਦਿੱਲੀ, ਸਪੋਰਟਸ ਡੈਸਕ : ਬੀਤੇ ਦਿਨ ਤੋਂ ਵਿਸ਼ਵ ਕੱਪ 2023 ਸ਼ੁਰੂ ਹੋ ਚੁੱਕਾ ਹੈ। ਭਾਰਤੀ ਟੀਮ ਦਾ ਪਹਿਲਾ ਮੈਚ 8 ਅਕਤੂਬਰ ਨੂੰ ਆਸਟ੍ਰੇਲੀਆ ਖ਼ਿਲਾਫ਼ ਹੋਵੇਗਾ। ਇਹ ਮੈਚ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਸ ਮੈਚ ਤੋਂ ਪਹਿਲਾਂ ਹੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤੀ ਓਪਨਰ ਦਾ ਡੇਂਗੂ ਟੈਸਟ ਪਾਜ਼ੇਟਿਵ ਆਇਆ ਹੈ।

ਗਿੱਲ ਲਈ ਆਸਟ੍ਰੇਲੀਆ ਖਿਲਾਫ ਮੈਚ ‘ਚ ਖੇਡਣਾ ਮੁਸ਼ਕਿਲ ਲੱਗਦਾ ਹੈ। ਸ਼ੁਭਮਨ ਗਿੱਲ ਨੇ ਆਸਟ੍ਰੇਲੀਆ ਖਿਲਾਫ ਏਸ਼ੀਆ ਕੱਪ ਤੇ ਵਨਡੇ ਸੀਰੀਜ਼ ‘ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਆਪਣੀ ਫਾਰਮ ਦਿਖਾਈ। ਗਿੱਲ ਨੂੰ ਆਉਣ ਵਾਲੇ ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ‘ਚੋਂ ਇੱਕ ਮੰਨਿਆ ਜਾ ਰਿਹਾ ਹੈ। ਗਿੱਲ ਹੁਣ ਡੇਂਗੂ ਤੋਂ ਪੀੜਤ ਹਨ, ਇਸ ਲਈ ਮੰਨਿਆ ਜਾ ਰਿਹਾ ਹੈ ਕਿ ਉਹ ਆਸਟ੍ਰੇਲੀਆ ਖਿਲਾਫ ਹੋਣ ਵਾਲੇ ਮੈਚ ‘ਚ ਹਿੱਸਾ ਨਹੀਂ ਲੈਣਗੇ।


ਜਾਣਕਾਰੀ ਮੁਤਾਬਕ ਜੇਕਰ ਸ਼ੁਭਮਨ ਗਿੱਲ ਆਸਟ੍ਰੇਲੀਆ ਖਿਲਾਫ ਮੈਚ ਤੋਂ ਬਾਹਰ ਹੋ ਜਾਂਦੇ ਹਨ ਤਾਂ ਭਾਰਤੀ ਟੀਮ ‘ਚ ਇਸ਼ਾਨ ਕਿਸ਼ਨ ਉਨ੍ਹਾਂ ਦੀ ਜਗ੍ਹਾ ਲੈਣਗੇ। ਈਸ਼ਾਨ ਕਿਸ਼ਨ ਮੁੱਖ ਤੌਰ ‘ਤੇ ਸਲਾਮੀ ਬੱਲੇਬਾਜ਼ ਹਨ ਪਰ ਉਹ ਵਿਸ਼ਵ ਕੱਪ ‘ਚ ਮੱਧਕ੍ਰਮ ਦੇ ਬੱਲੇਬਾਜ਼ ਦੀ ਭੂਮਿਕਾ ਨਿਭਾ ਰਹੇ ਹਨ। ਜੇਕਰ ਗਿੱਲ ਆਊਟ ਹੁੰਦੇ ਹਨ ਤਾਂ ਰੋਹਿਤ ਸ਼ਰਮਾ ਨਾਲ ਈਸ਼ਾਨ ਕਿਸ਼ਨ ਓਪਨਿੰਗ ਕਰਦੇ ਨਜ਼ਰ ਆਉਣਗੇ।

error: Content is protected !!