ਫਰੀਦਕੋਟ ਵਿਚ ਬੇਸ+ਬੈਟ ਤੇ ਡੰਡੇ ਨਾਲ ਕੁੱਟ-ਕੁੱਟ ਮਾਰ’ਤਾ ਪੁਲਿਸ ਮੁਲਾਜ਼ਮ ਦਾ ਪੁੱਤ, ਮਾਮੂਲੀ ਗੱਲ ਤੋਂ ਸ਼ੁਰੂ ਹੋਇਆ ਝਗੜਾ ਬਦਲਿਆ ਖੂ+ਨੀ ਵਾਰਦਾਤ ਵਿਚ

ਫਰੀਦਕੋਟ ਵਿਚ ਬੇਸ+ਬੈਟ ਤੇ ਡੰਡੇ ਨਾਲ ਕੁੱਟ-ਕੁੱਟ ਮਾਰ’ਤਾ ਪੁਲਿਸ ਮੁਲਾਜ਼ਮ ਦਾ ਪੁੱਤ, ਮਾਮੂਲੀ ਗੱਲ ਤੋਂ ਸ਼ੁਰੂ ਹੋਇਆ ਝਗੜਾ ਬਦਲਿਆ ਖੂ+ਨੀ ਵਾਰਦਾਤ ਵਿਚ


ਵੀਓਪੀ ਬਿਊਰੋ, ਫਰੀਦਕੋਟ : ਘਰ ਦੇ ਸਾਹਮਣੇ ਬਣੇ ਬੈਂਚ ਉਤੇ ਬੈਠਣ ਨੂੰ ਲੈ ਕੇ ਹੋਏ ਝਗੜੇ ਵਿਚ ਪੁਲਿਸ ਮੁਲਾਜ਼ਮ ਦੇ ਪੁੱਤ ਦਾ ਕੁੱਟ-ਕੁੱਟ ਕੇ ਕ+ਤ+ਲ ਕਰ ਦਿੱਤਾ ਗਿਆ। ਇਹ ਘਟਨਾ ਫਰੀਦਕੋਟ ਸ਼ਹਿਰ ਦੀ ਡਰੀਮ ਲੈਂਡ ਕਾਲੋਨੀ ‘ਚ ਵਾਪਰੀ। ਘਰ ਦੇ ਸਾਹਮਣੇ ਬੈਂਚ ‘ਤੇ ਬੈਠਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਜਿਸ ਵਿੱਚ ਰਾਤ ਸਮੇਂ ਇੱਕ 28 ਸਾਲਾ ਨੌਜਵਾਨ ਨੂੰ ਦੂਜੀ ਧਿਰ ਦੇ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾ+ਸ਼ ਨੂੰ ਕਬਜ਼ੇ ‘ਚ ਲੈ ਲਿਆ।


ਮ੍ਰਿਤਕ ਤੇਜਿੰਦਰ ਸਿੰਘ ਦੇ ਪਿਤਾ ਬਲਦੇਵ ਸਿੰਘ ਬਠਿੰਡਾ ਰਿਫਾਇਨਰੀ ਵਿੱਚ ਬਤੌਰ ਏ.ਐਸ.ਆਈ. ਵਜੋਂ ਤਾਇਨਾਤ ਹਨ। ਪਿਤਾ ਨੇ ਦੱਸਿਆ ਕਿ 6 ਅਕਤੂਬਰ ਦੀ ਰਾਤ ਕਰੀਬ 10 ਵਜੇ ਉਸ ਦੇ ਗੁਆਂਢ ‘ਚ ਰਹਿਣ ਵਾਲੇ ਸੰਦੀਪ ਉਰਫ ਬੋਨੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੇ ਪੁੱਤ ‘ਤੇ ਡੰਡੇ ਤੇ ਬੇਸ ਬੈਟ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਤੇਜਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਕਤ ਘਟਨਾ ‘ਚ ਮੁਲਜ਼ਮਾਂ ਵੱਲੋਂ ਕੀਤੇ ਗਏ ਹਮਲੇ ‘ਚ ਪੰਜ-ਛੇ ਵਿਅਕਤੀ ਜ਼ਖ਼ਮੀ ਹੋ ਗਏ, ਹਾਲਾਂਕਿ ਜ਼ਖਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।


ਬਲਦੇਵ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਅਤੇ ਉਹ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਉਨ੍ਹਾਂ ਦੇ ਪੁੱਤਰ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ | ਡੀਐਸਪੀ ਅਸਵੰਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਮਗਰੋਂ ਮੌਕੇ ’ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਬਲਦੇਵ ਸਿੰਘ ਦੀ ਸ਼ਿਕਾਇਤ ’ਤੇ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

error: Content is protected !!