ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਕਈ ਚਿਹਰੇ ਖਿੜੇ ਤੇ ਕਿਸਾਨਾਂ ਨੂੰ ਪਾਇਆ ਪਰੇਸ਼ਾਨੀ ‘ਚ

ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਕਈ ਚਿਹਰੇ ਖਿੜੇ ਤੇ ਕਿਸਾਨਾਂ ਨੂੰ ਪਾਇਆ ਪਰੇਸ਼ਾਨੀ ‘ਚ

ਜਲੰਧਰ (ਵੀਓਪੀ ਬਿਊਰੋ) ਸੋਮਵਾਰ ਨੂੰ ਪੰਜਾਬ ‘ਚ ਮੌਸਮ ਬਦਲ ਗਿਆ ਹੈ। ਸੋਮਵਾਰ ਸਵੇਰੇ ਕਈ ਇਲਾਕਿਆਂ ‘ਚ ਮੀਂਹ ਪਿਆ। ਲੁਧਿਆਣੇ ਵਿੱਚ ਸਵੇਰੇ ਸੱਤ ਵਜੇ ਏਨੇ ਬੱਦਲ ਛਾਏ ਹੋਏ ਸਨ ਕਿ ਲੱਗਦਾ ਸੀ ਜਿਵੇਂ ਰਾਤ ਹੋ ਗਈ ਹੋਵੇ। ਕਾਲੇ ਬੱਦਲਾਂ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਤੂਫਾਨ ਵੀ ਚੱਲ ਰਹੇ ਸਨ। ਇਸ ਵਿੱਚ ਸਕੂਲ ਜਾਣ ਵਾਲੇ ਬੱਚਿਆਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਤੇਜ਼ ਮੀਂਹ ਅਤੇ ਇਸ ਦੇ ਨਾਲ ਚੱਲਣ ਵਾਲੀਆਂ ਠੰਡੀਆਂ ਹਵਾਵਾਂ ਕਾਰਨ ਤਾਪਮਾਨ ‘ਚ ਭਾਰੀ ਗਿਰਾਵਟ ਆਈ।

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਸ਼ਨੀਵਾਰ ਰਾਤ ਅਤੇ ਐਤਵਾਰ ਸਵੇਰੇ ਫਿਰ ਬਾਰਿਸ਼ ਹੋਈ। ਇਸ ਕਾਰਨ ਦਿਨ ਦਾ ਤਾਪਮਾਨ 1.9 ਡਿਗਰੀ ਡਿੱਗ ਗਿਆ, ਜੋ ਕਿ ਆਮ ਨਾਲੋਂ 2.8 ਡਿਗਰੀ ਘੱਟ ਹੈ। ਦੂਜੇ ਪਾਸੇ ਰਾਤ ਦੇ ਤਾਪਮਾਨ ਵਿੱਚ ਵੀ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਘੱਟੋ-ਘੱਟ ਤਾਪਮਾਨ ਫਿਲਹਾਲ ਆਮ ਨਾਲੋਂ 1.6 ਡਿਗਰੀ ਵੱਧ ਹੈ।


ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਮੰਗਲਵਾਰ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਇਸ ਤੋਂ ਬਾਅਦ ਮੌਸਮ ਖੁਸ਼ਕ ਰਹੇਗਾ।


ਐਤਵਾਰ ਨੂੰ ਫਰੀਦਕੋਟ ਵਿੱਚ ਸਭ ਤੋਂ ਵੱਧ 23.0 ਮਿਲੀਮੀਟਰ ਮੀਂਹ ਪਿਆ। ਗੁਰਦਾਸਪੁਰ ‘ਚ 21.0 ਮਿਲੀਮੀਟਰ, ਅੰਮ੍ਰਿਤਸਰ ‘ਚ 3.5, ਲੁਧਿਆਣਾ ‘ਚ 3.6, ਪਟਿਆਲਾ ‘ਚ 1.5, ਪਠਾਨਕੋਟ ‘ਚ 9.4, ਐੱਸ.ਬੀ.ਐੱਸ. ਨਗਰ ‘ਚ 7.1, ਫਤਿਹਗੜ੍ਹ ਸਾਹਿਬ ‘ਚ 6.5, ਫ਼ਿਰੋਜ਼ਪੁਰ ‘ਚ 2.5, ਰੋਪੜ ‘ਚ 7.5 ਅਤੇ ਜਲੰਧਰ ‘ਚ 5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

error: Content is protected !!