ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ, ਮਿਲੀ ਅੰਤਰਿਮ ਜ਼ਮਾਨਤ

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ, ਮਿਲੀ ਅੰਤਰਿਮ ਜ਼ਮਾਨਤ


ਵੀਓਪੀ ਬਿਊਰੋ, ਚੰਡੀਗੜ੍ਹ : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਨੂੰ ਬਠਿੰਡਾ ਪਲਾਟ ਖ਼ਰੀਦ ਮਾਮਲੇ ‘ਚ ਹਾਈ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਨੋਟਿਸ ਜਾਰੀ ਕਰ ਕੇ ਸਰਕਾਰ ਤੋਂ ਜਵਾਬ ਵੀ ਮੰਗਿਆ ਹੈ।

ਜ਼ਿਕਰਯੋਗ ਹੈ ਕਿ 24 ਸਤੰਬਰ ਨੂੰ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਬੀਡੀਏ ਤਤਕਾਲੀ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰ ਗਿੱਲ, ਏਸੀਏ ਪੰਕਜ ਕਾਲੀਆ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।ਉਨ੍ਹਾਂ ਜ਼ਮਾਨਤ ਅਰਜ਼ੀ ਵਿਚ ਇਹ ਵੀ ਜ਼ਿਕਰ ਕੀਤਾ ਸੀ ਕਿ ਬੀਡੀਏ ਤੋਂ ਪਲਾਟ ਲੈਣ ਵਾਲਿਆਂ ਤੋਂ ਅੱਗੇ ਉਸ ਨੇ ਪਲਾਟਾਂ ਦੀ ਖਰੀਦ ਕੀਤੀ ਹੈ।

ਜੇ ਉਕਤ ਪਲਾਟਾਂ ਦੀ ਅਲਾਟਮੈਂਟ ਵਿਚ ਨਿਯਮਾਂ ਅਤੇ ਸ਼ਰਤਾਂ ਦੀ ਕੋਈ ਉਲੰਘਣਾ ਹੋਈ ਹੈ, ਜਿਵੇਂ ਕਿ ਸਹੀ ਨੰਬਰਾਂ ਵਾਲੇ ਪਲਾਟਾਂ ਦਾ ਸਹੀ ਨਕਸ਼ਾ ਅਪਲੋਡ ਨਾ ਕਰਨਾ, ਸਫਲ ਬੋਲੀਕਾਰ ਨੂੰ ਘੱਟ ਦਰ ’ਤੇ ਅਲਾਟਮੈਂਟ ਜਾਂ ਸਫਲ ਬੋਲੀਕਾਰ ਲਈ ਪਿਛਲੀਆਂ ਨਿਲਾਮੀ ਦੀਆਂ ਦਰਾਂ ਦੇ ਅੰਤਰ ’ਤੇ, ਵਪਾਰਕ ਪਲਾਟਾਂ ਨੂੰ ਰਿਹਾਇਸ਼ੀ ਵਿਚ ਤਬਦੀਲ ਕਰਨ ਦੀ ਕਾਰਵਾਈ ਬੀਡੀਏ ਦੇ ਅਧਿਕਾਰੀਆਂ ਨੇ ਕੀਤੀ ਹੈ।

error: Content is protected !!