Skip to content
Wednesday, December 18, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
October
20
ਪਟਿਆਲਾ ਜ਼ਿਲ੍ਹੇ ਦੇ ਪਿੰਡ ਮੋਹਲਗੜ੍ਹ ਦੇ ਗੁਰੂਘਰ ਵਿਚ ਬੇਅਦਬੀ ਦੀ ਘਟਨਾ, ਮੁਲਜ਼ਮ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਕੀਤੇ ਅਗਨ ਭੇਟ
Crime
Latest News
Punjab
ਪਟਿਆਲਾ ਜ਼ਿਲ੍ਹੇ ਦੇ ਪਿੰਡ ਮੋਹਲਗੜ੍ਹ ਦੇ ਗੁਰੂਘਰ ਵਿਚ ਬੇਅਦਬੀ ਦੀ ਘਟਨਾ, ਮੁਲਜ਼ਮ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਕੀਤੇ ਅਗਨ ਭੇਟ
October 20, 2023
Voice of Punjab
ਪਟਿਆਲਾ ਜ਼ਿਲ੍ਹੇ ਦੇ ਪਿੰਡ ਮੋਹਲਗੜ੍ਹ ਦੇ ਗੁਰੂਘਰ ਵਿਚ ਬੇਅਦਬੀ ਦੀ ਘਟਨਾ, ਮੁਲਜ਼ਮ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਕੀਤੇ ਅਗਨ ਭੇਟ
ਵੀਓਪੀ ਬਿਊਰੋ, ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਕਸਬਾ ਦੇਵੀਗੜ੍ਹ ਨੇੜਲੇ ਬੇਅਦਬੀ ਦੀ ਦੁਖਦਾਇਕ ਘਟਨਾ ਵਾਪਰੀ ਹੈ। ਇਹ ਘਟਨਾ ਵੀਰਵਾਰ ਸ਼ਾਮ ਨੂੰ ਪਿੰਡ ਮੋਹਲਗੜ੍ਹ ਵਿਖੇ ਵਾਪਰੀ ਜਿਥੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਅਗਨ ਭੇਟ ਕਰ ਦਿੱਤੇ ਗਏ।
ਘਟਨਾ ਦਾ ਪਤਾ ਲੱਗਣ ‘ਤੇ ਕਿਸੇ ਵਿਅਕਤੀ ਵੱਲੋਂ ਅਨਾਉਂਸਮੈਂਟ ਕਰਨ ਉਪਰੰਤ ਵੱਡੀ ਗਿਣਤੀ ‘ਚ ਪਿੰਡ ਵਾਸੀ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਘਟਨਾ ਦਾ ਪਤਾ ਲੱਗਣ ‘ਤੇ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ।
ਦੇਰ ਰਾਤ ਤੱਕ ਪੁਲਿਸ ਦੇ ਉੱਚ ਅਧਿਕਾਰੀ ਪਿੰਡ ਮੋਹਲਗੜ੍ਹ ‘ਚ ਪਹੁੰਚ ਕੇ ਘਟਨਾ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰਦੇ ਰਹੇ ਅਤੇ ਗੁਰੂ ਘਰ ‘ਚ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ। ਪੁਲਿਸ ਜਾਂਚ ‘ਚ ਜੁਟੀ ਰਹੀ।ਮੌਕੇ ’ਤੇ ਪੁੱਜੇ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਨ ’ਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਅਤੇ ਪੁੱਛਗਿੱਛ ਜਾਰੀ ਹੈ। ਇਸ ਮੌਕੇ ਘਟਨਾ ਦਾ ਪਤਾ ਲੱਗਣ ’ਤੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੀ ਮੌਕੇ ’ਤੇ ਪਹੁੰਚੇ ਤੇ ਸਾਰੀ ਘਟਨਾ ਦੀ ਜਾਣਕਾਰੀ ਲਈ।
Post navigation
6 ਮਹੀਨੇ ਪਹਿਲਾਂ ਹੋਇਆ ਮੁਸਲਿਮ ਲੜਕੀ ਨਾਲ ਪ੍ਰੇਮ ਵਿਆਹ, ਸਹੁਰੇ ਘਰ ਗਏ ਦੀ ਹੋਈ ਮੌਤ ਤਾਂ ਭੱਖ ਗਿਆ ਮਾਮਲਾ
ਮੋਗਾ ਵਿਖੇ ਦੋ ਧਿਰਾਂ ਵਿਚ ਚੱਲੀਆਂ ਗੋ+ਲੀਆਂ, ਪਿੰਡ ਦਾ ਸਰਪੰਚ ਤੇ ਇਕ ਵਸਨੀਕ ਮਾ+ਰ’ਤਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us