ਘਰ ਦੇ ਦਰਵਾਜੇ ਉਤੇ ਖੇਡ ਰਹੀ 8 ਸਾਲਾ ਬੱਚੀ ਨੂੰ ਖੇਤ ਵਿਚ ਲਿਜਾ ਕੀਤੀ ਦਰਿੰਦਗੀ, ਬੇਹੋਸ਼ ਹੋਈ ਤਾਂ ਹੋ ਗਿਆ ਫਰਾਰ, ਪੁਲਿਸ ਪੁੱਜੀ ਤਾਂ ਚਲਾ’ਤੀਆਂ ਗੋ+ਲ਼ੀਆਂ
ਵੀਓਪੀ ਬਿਊਰੋ, ਨੈਸ਼ਨਲ-ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ‘ਚ 8 ਸਾਲ ਦੀ ਬੱਚੀ ਨਾਲ ਦਰਿੰਦਗੀ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁੱਕਰਵਾਰ ਸ਼ਾਮ ਨੂੰ 8 ਸਾਲ ਦੀ ਬੱਚੀ ਆਪਣੇ ਘਰ ਦੇ ਦਰਵਾਜ਼ੇ ‘ਤੇ ਖੇਡ ਰਹੀ ਸੀ ਤਾਂ ਇਕ ਮੁਲਜ਼ਮ ਬੱਚੀ ਨੂੰ ਵਰਗਲਾ ਕੇ ਪਿੰਡ ਦੇ ਬਾਹਰ ਇਕ ਝੋਨੇ ਦੇ ਖੇਤ ‘ਚ ਲੈ ਗਿਆ। ਉਥੇ ਉਸ ਨਾਲ ਜਬਰ-ਜਨਾਹ ਕੀਤਾ। ਜਦੋਂ ਬੱਚੀ ਬੇਹੋਸ਼ ਹੋ ਗਈ ਤਾਂ ਉਹ ਉਸ ਨੂੰ ਛੱਡ ਕੇ ਭੱਜ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵਿਭਾਗ ‘ਚ ਹੜਕੰਪ ਮਚ ਗਿਆ। ਪੁਲਿਸ ਅਧਿਕਾਰੀਆਂ ਨੇ ਪੁਲਿਸ ਅਤੇ ਫੀਲਡ ਯੂਨਿਟ ਦੀ ਟੀਮ ਸਮੇਤ ਮੌਕੇ ‘ਤੇ ਪਹੁੰਚ ਕੇ ਮਾਸੂਮ ਬੱਚੀ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ‘ਚ ਦਾਖਲ ਕਰਵਾਇਆ।
ਓਧਰ, ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਮੁਲਜ਼ਮ ਦਾ ਪੁਲਿਸ ਨਾਲ ਮੁਕਾਬਲਾ ਹੋਇਆ। ਪੁਲਿਸ ਦੀ ਕਾਰਵਾਈ ਦੌਰਾਨ ਮੁਲਜ਼ਮ ਨੇ ਪਿਸਤੌਲ ਨਾਲ ਪੁਲਿਸ ਟੀਮ ‘ਤੇ ਗੋ+ਲੀਆਂ ਚਲਾ ਦਿੱਤੀਆਂ। ਪੁਲਿਸ ਟੀਮ ਨੇ ਆਪਣਾ ਬਚਾਅ ਕਰਦੇ ਹੋਏ ਜਵਾਬੀ ਕਾਰਵਾਈ ਕੀਤੀ ਅਤੇ ਮੁਲਜ਼ਮ ਦੀ ਲੱਤ ‘ਚ ਗੋ+ਲੀ ਲੱਗ ਗਈ। ਪੁਲਿਸ ਨੇ ਜ਼ਖ਼ਮੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਇਲਾਜ ਲਈ ਜ਼ਿਲ੍ਹਾ ਹਸਪਤਾਲ ਵਿਚ ਦਾਖ਼ਲ ਕਰਵਾਇਆ। ਇਸ ਮੁਕਾਬਲੇ ਦੌਰਾਨ ਕੁਝ ਪੁਲਿਸ ਮੁਲਾਜ਼ਮਾਂ ਨੂੰ ਵੀ ਸੱਟਾਂ ਲੱਗੀਆਂ।
ਐਡੀਸ਼ਨਲ ਐੱਸ. ਪੀ ਸਮਰ ਬਹਾਦੁਰ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਕੋਖਰਾਜ ਥਾਣਾ ਖੇਤਰ ‘ਚ 8 ਸਾਲ ਦੀ ਬੱਚੀ ਨਾਲ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਸੀ। ਵਾਰਦਾਤ ਤੋਂ ਬਾਅਦ ਮੁਲਜ਼ਮ ਖੇਤਾਂ ਵੱਲ ਭੱਜ ਰਿਹਾ ਸੀ, ਜਿਸ ਦੌਰਾਨ ਉਸ ਦਾ ਪੁਲਸ ਨਾਲ ਮੁਕਾਬਲਾ ਹੋ ਗਿਆ। ਦੋਸ਼ੀ ਦੀ ਲੱਤ ‘ਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਹੈ। ਗ੍ਰਿਫ+ਤਾਰੀ ਤੋਂ ਬਾਅਦ ਉਸ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।