Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
October
28
ਕ+ਤ+ਲ ਕੇਸ ਵਿਚੋਂ ਨਾਂ ਕਢਵਾਉਣ ਲਈ ਲੈ ਲਏ ਚਾਰ ਲੱਖ, ਫਿਰ ਵੀ ਹੋ ਗਈ ਗ੍ਰਿਫ਼+ਤਾਰੀ, ਅਦਾਲਤ ਵੱਲੋਂ ਬਰੀ ਕਰਨ ਉਤੇ ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ, ਮੁਲਜ਼ਮ ਗ੍ਰਿਫ਼+ਤਾਰ
Crime
Latest News
Punjab
ਕ+ਤ+ਲ ਕੇਸ ਵਿਚੋਂ ਨਾਂ ਕਢਵਾਉਣ ਲਈ ਲੈ ਲਏ ਚਾਰ ਲੱਖ, ਫਿਰ ਵੀ ਹੋ ਗਈ ਗ੍ਰਿਫ਼+ਤਾਰੀ, ਅਦਾਲਤ ਵੱਲੋਂ ਬਰੀ ਕਰਨ ਉਤੇ ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ, ਮੁਲਜ਼ਮ ਗ੍ਰਿਫ਼+ਤਾਰ
October 28, 2023
Voice of Punjab
ਕ+ਤ+ਲ ਕੇਸ ਵਿਚੋਂ ਨਾਂ ਕਢਵਾਉਣ ਲਈ ਲੈ ਲਏ ਚਾਰ ਲੱਖ, ਫਿਰ ਵੀ ਹੋ ਗਈ ਗ੍ਰਿਫ਼+ਤਾਰੀ, ਅਦਾਲਤ ਵੱਲੋਂ ਬਰੀ ਕਰਨ ਉਤੇ ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ, ਮੁਲਜ਼ਮ ਗ੍ਰਿਫ਼+ਤਾਰ
ਵੀਓਪੀ ਬਿਊਰੋ, ਚੰਡੀਗੜ੍ਹ : ਕ+ਤ+ਲ ਕੇਸ ਵਿਚੋਂ ਨਾਂ ਕਢਵਾਉਣ ਲਈ ਚਾਰ ਲੱਖ ਲੈਣ ਵਾਲਿਆਂ ਨੂੰ ਵਿਜੀਲੈਂਸ ਬਿਊਰੋ, ਪੰਜਾਬ ਨੇ ਅੱਜ ਲੁਧਿਆਣਾ ਤੋਂ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਨੂੰ ਗ੍ਰਿਫ਼+ਤਾਰ ਕਰ ਲਿਆ ਹੈ। ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜੀਵ ਕੁਮਾਰ ਉਰਫ਼ ਰਵੀ ਵਾਸੀ ਨਿਊ ਸੁਭਾਸ਼ ਨਗਰ, ਬਸਤੀ ਜੋਧੇਵਾਲ, ਲੁਧਿਆਣਾ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਉਸ ਨੇ ਦੋਸ਼ ਲਾਇਆ ਸੀ ਕਿ ਉਪਰੋਕਤ ਵਿਅਕਤੀਆਂ ਨੇ ਇੱਕ ਕ+ਤ+ਲ ਕੇਸ ਵਿੱਚੋਂ ਉਸ ਦਾ ਨਾਂ ਕਢਵਾਉਣ ਲਈ ਉਸ ਕੋਲੋਂ 4 ਲੱਖ ਰੁਪਏ ਲਏ ਹਨ।
ਸ਼ਿਕਾਇਤ ਦੀ ਅਗਲੇਰੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਨੋਜ ਕੁਮਾਰ ਅਤੇ ਹੋਰਾਂ ਵਿਰੁੱਧ ਲੁਧਿਆਣਾ ਦੇ ਬਸਤੀ ਜੋਧੇਵਾਲ ਥਾਣੇ ਵਿੱਚ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 302 ਤਹਿਤ ਐਫ.ਆਈ.ਆਰ. ਨੰਬਰ 68 (2020) ਦਰਜ ਕੀਤੀ ਗਈ ਸੀ। ਮਨੋਜ ਕੁਮਾਰ ਵੱਲੋਂ ਦਿੱਤੀ ਗਈ ਜਾਣਕਾਰੀ ਉਪਰੰਤ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਦਾ ਨਾਂ ਵੀ ਜੋੜਿਆ ਗਿਆ ਸੀ। ਇਸ ਤੋਂ ਬਾਅਦ ਵਿਸ਼ਾਲ ਕੁਮਾਰ ਨੇ ਸ਼ਿਕਾਇਤਕਰਤਾ ਨਾਲ ਮੁਲਾਕਾਤ ਦੌਰਾਨ ਦਾਅਵਾ ਕੀਤਾ ਕਿ ਉਹ ਲੁਧਿਆਣਾ ਦੇ ਸੁਭਾਸ਼ ਨਗਰ ਸਥਿਤ ਬ੍ਰਾਂਡਿਡ ਬਾਣਾ ਗਾਰਮੈਂਟ ਸਟੋਰ ਦੇ ਮਾਲਕ ਜਤਿੰਦਰ ਕੁਮਾਰ ਦਾ ਜਾਣਕਾਰ ਹੈ। ਵਿਸ਼ਾਲ ਕੁਮਾਰ ਨੇ ਸ਼ਿਕਾਇਤਕਰਤਾ ਨੂੰ ਭਰੋਸਾ ਦਿਵਾਇਆ ਕਿ ਉਸ ਦੇ ਮਾਲਕ ਦੇ ਲੁਧਿਆਣਾ ਦੇ ਇੱਕ ਏ.ਡੀ.ਸੀ.ਪੀ. (ਵਧੀਕ ਪੁਲਿਸ ਕਮਿਸ਼ਨਰ) ਨਾਲ ਚੰਗੇ ਸਬੰਧ ਹਨ ਅਤੇ ਉਹ ਕਤਲ ਕੇਸ ਦੀ ਪੁਲਿਸ ਜਾਂਚ ਕਰਵਾ ਕੇ ਉਸ ਨੂੰ ਬੇਕਸੂਰ ਸਾਬਤ ਕਰਵਾ ਸਕਦਾ ਹੈ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਨੇ ਅਗਸਤ 2020 ਵਿਚ ਉਸ ਤੋਂ 4 ਲੱਖ ਰੁਪਏ ਲੈ ਲਏ ਸਨ ਪਰ ਉਸ ਨੂੰ ਪੈਸਿਆਂ ਦੇ ਬਦਲੇ ਕੋਈ ਰਾਹਤ ਨਹੀਂ ਮਿਲੀ। ਉਸ ਨੂੰ ਲੱਭਣ ਲਈ ਲਗਾਤਾਰ ਕੀਤੀ ਗਈ ਪੁਲਿਸ ਛਾਪੇਮਾਰੀ ਦੌਰਾਨ ਉਸ (ਸ਼ਿਕਾਇਤਕਰਤਾ) ਨੂੰ ਗ੍ਰਿਫ਼+ਤਾਰ ਕਰ ਲਿਆ ਗਿਆ। ਜਦੋਂ ਉਸ ਨੇ ਦੋਵੇਂ ਮੁਲਜ਼ਮਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਉਸ ਨੂੰ ਕਿਹਾ ਕਿ 4 ਲੱਖ ਰੁਪਏ ਤਾਂ ਸਿਰਫ ਜਾਂਚ ਸ਼ੁਰੂ ਕਰਵਾਉਣ ਦੇ ਸਨ। ਸ਼ਿਕਾਇਤਕਰਤਾ ਨੂੰ ਬਾਅਦ ਵਿੱਚ 25 ਅਪ੍ਰੈਲ, 2023 ਨੂੰ ਜ਼ਮਾਨਤ ਮਿਲ ਗਈ ਅਤੇ 18 ਅਗਸਤ, 2023 ਨੂੰ ਲੁਧਿਆਣਾ ਦੀ ਸੈਸ਼ਨ ਅਦਾਲਤ ਵੱਲੋਂ ਉਸ ਨੂੰ ਬਰੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਸ ਨੇ ਉਕਤ ਮੁਲਜ਼ਮਾਂ ਕੋਲੋਂ 4 ਲੱਖ ਰੁਪਏ ਵਾਪਸ ਕਰਨ ਦੀ ਮੰਗ ਕੀਤੀ ਤਾਂ ਉਨ੍ਹਾਂ ਨੇ ਪੈਸੇ ਵਾਪਸ ਕਰਨ ਲਈ ਕੋਈ ਹੁੰਗਾਰਾ ਨਹੀਂ ਭਰਿਆ।
ਅਖੀਰ ਵਿਚ ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿਚ ਸ਼ਿਕਾਇਤ ਦਰਜ ਕਰਵਾਈ ਅਤੇ ਵਿਜਲੈਂਸ ਬਿਊਰੋ ਨੂੰ ਸਬੂਤ ਵਜੋਂ ਆਡੀਓ ਰਿਕਾਰਡਿੰਗ ਪ੍ਰਦਾਨ ਕੀਤੀ। ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਦੋਵਾਂ ਮੁਲਜ਼ਮਾਂ ਨੇ ਪੁਲਿਸ ਕੇਸ ਵਿਚ ਏ.ਡੀ.ਸੀ.ਪੀ. ਲੁਧਿਆਣਾ ਨਾਲ ਸਬੰਧ ਹੋਣਾ ਦੱਸ ਕੇ ਸ਼ਿਕਾਇਤਕਰਤਾ ਤੋਂ 4 ਲੱਖ ਰੁਪਏ ਰਿਸ਼ਵਤ ਲਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਵਿਅਕਤੀਆਂ ਨੂੰ ਗ੍ਰਿਫ਼+ਤਾਰ ਕਰ ਲਿਆ ਗਿਆ ਹੈ। ਵਿਭਾਗ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Post navigation
ਇੰਗਲੈਂਡ ਖਿਲਾਫ਼ ਮੈਚ ਤੋਂ ਪਹਿਲਾਂ ਸ਼ਾਨਦਾਰ ਫਾਰਮ ‘ਚ ਚੱਲ ਰਹੇ ਵਿਰਾਟ ਕੋਹਲੀ ਨੇ ਕੀਤੀ ਗੇਂਦਬਾਜ਼ੀ ਦੀ ਪ੍ਰੈਕਟਿਸ
ਮੁਕੇਸ਼ ਅੰਬਾਨੀ ਨੂੰ ਮਿਲੀ ਧਮਕੀ, 20 ਕਰੋੜ ਰੁਪਏ ਨਾ ਦਿੱਤੇ ਤਾਂ ਜਾਨੋਂ ਮਾ+ਰ ਦੇਆਂਗੇ…
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us