ਅੰਮ੍ਰਿਤਪਾਲ ਸਿੰਘ ਦੀ ਮਾਤਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ’ਚ ਪਹੁੰਚਣ ਦੀ ਅਪੀਲ, ਕਿਹਾ- ਖਾਲਸਾ ਵਹੀਰ ਮੁੜ ਅਰੰਭੀ ਜਾਵੇ

ਅੰਮ੍ਰਿਤਪਾਲ ਸਿੰਘ ਦੀ ਮਾਤਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ’ਚ ਪਹੁੰਚਣ ਦੀ ਅਪੀਲ, ਕਿਹਾ- ਖਾਲਸਾ ਵਹੀਰ ਮੁੜ ਅਰੰਭੀ ਜਾਵੇ

ਅੰਮ੍ਰਿਤਸਰ (ਵੀਓਪੀ ਬਿਊਰੋ) ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮਾਂ ਦੀ ਅਰੰਭਤਾ 5 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭਤਾ ਕੀਤੀ ਜਾ ਰਹੀ ਹੈ।

ਇਸ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬੰਦੀ ਛੋੜ ਦਾਤੇ ਸਤਿਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹ ਵੱਲੋਂ ਸਿਰਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਸਮਾਗਮ ਸਵੇਰੇ 10:30 ਵਜੇ ਤੋਂ 11:30 ਵਜੇ ਤੱਕ ਹੋਵੇਗੀ।

ਅੰਮ੍ਰਿਤਪਾਲ ਸਿੰਘ ਦੀ ਮਾਤਾ ਸ੍ਰੀਮਤੀ ਬਲਵਿੰਦਰ ਕੌਰ ਨੇ ਦੱਸਿਆ ਕਿ ਸਮਾਗਮ ਦਾ ਮਕਸਦ ਨੌਜਵਾਨੀ ਨੂੰ ‘ਖ਼ਾਲਸਾ ਵਹੀਰ’ ਰਾਹੀਂ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੰਡੇ ਬਾਟੇ ਦੀ ਪਾਹੁਲ ਛਕਾ ਕੇ ਕੌਮੀ ਨਿਸ਼ਾਨੇ ਦੀ ਪ੍ਰਾਪਤੀ ਦੇ ਪਵਿੱਤਰ ਕਾਰਜ ਵਿੱਚ ਸ਼ਾਮਿਲ ਕਰਕੇ ਨਸ਼ਿਆਂ ਨੂੰ ਸਦੀਵੀ ਤੌਰ ਤੇ ਪੰਜਾਬ ਦੀ ਧਰਤੀ ਤੋਂ ਖ਼ਤਮ ਕਰਨਾ ਹੋਵੇਗਾ।

ਉਨ੍ਹਾਂ ਕਿਹਾ ਕਿ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਿੰਘਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ। ਜਿਸ ਵਿੱਚ ਬੰਦੀ ਸਿੰਘਾਂ ਦੇ ਪਰਿਵਾਰਾਂ ਤੋਂ ਇਲਾਵਾ ਉਹ ਬੀਬੀਆਂ ਵੀ ਸ਼ਾਮਿਲ ਹੋਈਆਂ, ਜਿਨ੍ਹਾਂ ਦੇ ਸਕੇ-ਸੰਬੰਧੀ ਅਤੇ ਹੋਰ ਅਨੇਕਾਂ ਨੌਜਵਾਨ ਨਸ਼ਿਆਂ ਕਾਰਨ ਆਪਣੀਆਂ ਕੀਮਤੀ ਜਾਨਾਂ ਗਵਾ ਬੈਠੇ ਹਨ।

ਬੀਬੀ ਜੀ ਨੇ ਕਿਹਾ ਕਿ ਜ਼ਾਲਮ ਹਕੂਮਤ ਦੀ ਹਾਰ ਏਸੇ ਵਿੱਚ ਹੈ ਕਿ ਨੌਜਵਾਨ ਨਸ਼ੇ ਛੱਡ ਕੇ ਖੰਡੇ ਬਾਟੇ ਦੀ ਪਾਹੁਲ ਛਕਣ ਅਤੇ ਭਾਈ ਅੰਮ੍ਰਿਤਪਾਲ ਸਿੰਘ ਤੇ ਸਮੂਹ ਬੰਦੀ ਸਿੰਘਾਂ ਦੀ ਬੰਦ ਖ਼ਲਾਸੀ ਹੋਵੇ ਤੇ ਖ਼ਾਲਸਾ ਵਹੀਰ ਪੰਜਾਬ ਦੀ ਧਰਤੀ ਤੇ ਦੁਬਾਰਾ ਅਰੰਭ ਹੋਵੇ।

error: Content is protected !!