ਘਰ ਵਿਚ ਦਾਖਲ ਹੋ ਕੇ ਦੋ ਜਣਿਆਂ ਨੇ ਜਿਮ ਮਾਲਕ ਨੂੰ ਮਾਰੀਆਂ ਪੰਜ ਗੋ+ਲ਼ੀਆਂ, ਕ+ਤ+ਲ ਕਰ ਕੇ ਹੋਏ ਫ਼ਰਾਰ, ਸੀਸੀਟੀਵੀ ਵਿਚ ਵਾਰਦਾਤ ਕੈਦ

ਘਰ ਵਿਚ ਦਾਖਲ ਹੋ ਕੇ ਦੋ ਜਣਿਆਂ ਨੇ ਜਿਮ ਮਾਲਕ ਨੂੰ ਮਾਰੀਆਂ ਪੰਜ ਗੋ+ਲ਼ੀਆਂ, ਕ+ਤ+ਲ ਕਰ ਕੇ ਹੋਏ ਫ਼ਰਾਰ, ਸੀਸੀਟੀਵੀ ਵਿਚ ਵਾਰਦਾਤ ਕੈਦ


ਵੀਓਪੀ ਬਿਊਰੋ, ਤਰਨਤਾਰਨ : ਪੰਜਾਬ ਵਿਚ ਇਕ ਹੋਰ ਦਿਲ ਕੰਬਾਊ ਵਾਰਦਾਤ ਨੂੰ ਅੰਜਾਮ ਦਿਤਾ ਿਗਆ ਹੈ। ਜ਼ਿਲ੍ਹੇ ਦੇ ਥਾਣਾ ਸਦਰ ਪੱਟੀ ਅਧੀਨ ਆਉਂਦੇ ਪਿੰਡ ਘਰਿਆਲਾ ਵਿਖੇ ਬੀਤੀ ਦੇਰ ਰਾਤ ਘਰ ਵਿਚ ਦਾਖਲ ਹੋ ਕੇ ਇਕ ਜਿਮ ਮਾਲਕ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇ+ਵਾਹ ਗੋ+ਲੀਆਂ ਮਾਰ ਕੇ ਕ+ਤ+ਲ ਕਰ ਦਿੱਤਾ ਗਿਆ। ਘਟਨਾ ਨੂੰ ਅੰਜਾਮ ਦੇ ਕੇ ਦੋਵੇਂ ਮੁਲਜ਼ਮ ਫਰਾਰ ਹੋ ਗਏ। ਇਸ ਵਾਰਦਾਤ ਤੋਂ ਬਾਅਦ ਥਾਣਾ ਸਦਰ ਪੱਟੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਸਾਰੀ ਘਟਨਾ ਘਰ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ।


ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਪਿੰਡ ਕਰਿਆਲਾ ਜੋ ਕਰੀਬ ਅੱਠ ਸਾਲ ਵਿਦੇਸ਼ ਵਿਚ ਕੰਮ ਕਰਨ ਤੋਂ ਬਾਅਦ ਸੱਤ ਮਹੀਨੇ ਪਹਿਲਾਂ ਹੀ ਪਿੰਡ ਪੁੱਜਾ ਸੀ ਅਤੇ ਜਿਮ ਦਾ ਕਾਰੋਬਾਰ ਸ਼ੁਰੂ ਕੀਤਾ ਸੀ। ਬੀਤੀ ਰਾਤ ਕਰੀਬ ਡੇਢ ਵਜੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਰਣਜੀਤ ਸਿੰਘ ਦੇ ਘਰ ਅੰਦਰ ਦਾਖਲ ਹੁੰਦੇ ਹੋਏ ਉਸ ਨੂੰ ਅੰਨ੍ਹੇਵਾਹ ਗੋ+ਲੀਆਂ ਮਾਰ ਦਿੱਤੀਆਂ ਗਈਆਂ ਜਦੋਂ ਉਹ ਕਮਰੇ ਵਿਚ ਆਪਣੀ ਪਤਨੀ ਅਤੇ ਬੇਟੇ ਨਾਲ ਸੁੱਤਾ ਪਿਆ ਸੀ। ਕਤਲ ਦੀ ਵਾਰਦਾਤ ਦੀ ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਰਣਜੀਤ ਸਿੰਘ ਦੇ ਸਰੀਰ ਉੱਪਰ ਪੰਜ ਗੋ+ਲੀਆਂ ਵੱਜਣ ਨਾਲ ਉਸਦੀ ਮੌਕੇ ’ਤੇ ਹੀ ਮੌ+ਤ ਹੋ ਗਈ। ਗੋ+ਲੀਆਂ ਦੀ ਆਵਾਜ਼ ਸੁਣ ਕੇ ਘਰ ਵਿਚ ਮੌਜੂਦ ਪਿਤਾ ਮਲੂਕ ਸਿੰਘ ਜਦੋਂ ਹਮਲਾਵਰਾਂ ਨੂੰ ਫੜਨ ਲਈ ਅੱਗੇ ਹੋਇਆ ਤਾਂ ਉਸ ਨੂੰ ਧੱਕਾ ਮਾਰ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ।


ਜਾਣਕਾਰੀ ਦਿੰਦੇ ਹੋਏ ਮ੍ਰਿਤਕ ਰਣਜੀਤ ਸਿੰਘ ਦੇ ਪਿਤਾ ਮਲੂਕ ਸਿੰਘ ਨੇ ਦੱਸਿਆ ਕਿ ਉਸ ਦੇ ਬੇਟੇ ਦੀ ਕਿਸੇ ਨਾਲ ਕੋਈ ਵੀ ਰੰਜਿਸ਼ ਨਹੀਂ ਸੀ ਪਰ ਉਸਦੇ ਬੇਟੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਿਸ ਨਾਲ ਉਸ ਦਾ ਘਰ ਉੱਜੜ ਚੁੱਕਾ ਹੈ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਪੱਟੀ ਦੇ ਮੁਖੀ ਗੁਰਤੇਜ ਸਿੰਘ ਮੌਕੇ ’ਤੇ ਪੁੱਜੇ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। ਇਸ ਵਾਰਦਾਤ ਨੇ ਪੁਲਿਸ ਪ੍ਰਸ਼ਾਸਨ ਦੀ ਰਾਤ ਸਮੇਂ ਕੀਤੀ ਜਾਣ ਵਾਲੀ ਗਸ਼ਤ ਦੀ ਪੋਲ-ਖੋਲ੍ਹ ਕੇ ਰੱਖ ਦਿੱਤੀ ਹੈ।

error: Content is protected !!