ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਲਿਖੀ ਚਿੱਠੀ… ਜੇਲ੍ਹ ‘ਚ ਭੁੱਖ ਹੜਤਾਲ ਕਰਨ ਦੀ ਚੇਤਾਵਨੀ

ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਲਿਖੀ ਚਿੱਠੀ… ਜੇਲ੍ਹ ‘ਚ ਭੁੱਖ ਹੜਤਾਲ ਕਰਨ ਦੀ ਚੇਤਾਵਨੀ

ਵੀਓਪੀ ਬਿਊਰੋ – ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਸਜ਼ਾ ਮੁਆਫ਼ ਕਰਨ ਲਈ ਸ਼੍ਰੋਮਣੀ ਕਮੇਟੀ ਦੀ ਅਪੀਲ ’ਤੇ ਫ਼ੈਸਲਾ ਨਾ ਆਉਣ ’ਤੇ ਗੁੱਸਾ ਜ਼ਾਹਰ ਕੀਤਾ ਹੈ।


ਰਾਜੋਆਣਾ ਨੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਨੂੰ ਭੇਜੀ ਗਈ ਅਪੀਲ ਨੂੰ ਤੁਰੰਤ ਵਾਪਸ ਲੈਣ ਦਾ ਹੁਕਮ ਜਾਰੀ ਕੀਤਾ ਜਾਵੇ। ਅਜਿਹਾ ਨਾ ਹੋਣ ‘ਤੇ ਰਾਜੋਆਣਾ ਨੇ ਜੇਲ੍ਹ ‘ਚ ਭੁੱਖ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਹੈ। ਪੱਤਰ ਵਿੱਚ ਰਾਜੋਆਣਾ ਨੇ ਲਿਖਿਆ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ’ਤੇ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਅਪੀਲ ਦਾਇਰ ਕੀਤੇ 12 ਸਾਲ ਹੋ ਗਏ ਹਨ।

ਇਸ ਸਮੇਂ ਦੌਰਾਨ ਉਹ ਆਪਣੀ ਅਪੀਲ ‘ਤੇ ਜਲਦੀ ਫੈਸਲਾ ਯਕੀਨੀ ਬਣਾਉਣ ਲਈ ਕਈ ਵਾਰ ਜੇਲ੍ਹ ਵਿੱਚ ਭੁੱਖ ਹੜਤਾਲ ਵੀ ਕਰ ਚੁੱਕੇ ਹਨ। ਇੱਥੋਂ ਤੱਕ ਕਿ ਸੁਪਰੀਮ ਕੋਰਟ ਵਿੱਚ ਵੀ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਅਜੇ ਤੱਕ ਅਪੀਲ ‘ਤੇ ਕੋਈ ਫੈਸਲਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਹੈ ਕਿ ਅਪੀਲ ਵਾਪਸ ਲੈਣ ਦੀ ਸਾਰੀ ਪ੍ਰਕਿਰਿਆ ਸੱਤ ਤੋਂ 10 ਦਿਨਾਂ ਦੇ ਅੰਦਰ ਪੂਰੀ ਕੀਤੀ ਜਾਵੇ।

error: Content is protected !!