ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਭਾਰਤੀ ਫੌਜ ਦੀ ਅੱਤਵਾਦੀਆਂ ਨਾਲ ਮੁੱਠਭੇੜ, 4 ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਭਾਰਤੀ ਫੌਜ ਦੀ ਅੱਤਵਾਦੀਆਂ ਨਾਲ ਮੁੱਠਭੇੜ, 4 ਜਵਾਨ ਸ਼ਹੀਦ

ਰਾਜੌਰੀ (ਵੀਓਪੀ ਬਿਊਰੋ)- ਰਾਜੌਰੀ ‘ਚ ਬੁੱਧਵਾਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਫੌਜ ਦੇ 2 ਅਧਿਕਾਰੀ ਅਤੇ 2 ਜਵਾਨ ਸ਼ਹੀਦ ਹੋ ਗਏ। ਸੂਤਰਾਂ ਮੁਤਾਬਕ ਜਾਨ ਗਵਾਉਣ ਵਾਲਾ ਇਕ ਅਧਿਕਾਰੀ ਮੇਜਰ ਰੈਂਕ ਦਾ ਸੀ।

ਜਾਣਕਾਰੀ ਮੁਤਾਬਕ ਦੇਰ ਤੱਕ ਰਾਜੌਰੀ ‘ਚ ਗੋਲੀਬਾਰੀ ਚੱਲ ਰਹੀ ਸੀ। ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਬਾਅਦ, ਧਰਮਸਾਲ ਦੇ ਬਾਜੀਮਲ ਖੇਤਰ ਵਿੱਚ ਅੱਤਵਾਦੀਆਂ ਅਤੇ ਫੌਜ-ਜੰਮੂ-ਕਸ਼ਮੀਰ ਪੁਲਿਸ ਦੇ ਸੰਯੁਕਤ ਬਲਾਂ ਵਿਚਕਾਰ ਮੁਕਾਬਲਾ ਹੋਇਆ।

ਫੌਜ ਦੇ ਜਵਾਨਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ। ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਕਾਲਾਕੋਟ ਇਲਾਕੇ ‘ਚ ਚੱਲ ਰਹੇ ਅੱਤਵਾਦ ਵਿਰੋਧੀ ਆਪ੍ਰੇਸ਼ਨ ‘ਤੇ ਭਾਰਤੀ ਫੌਜ ਦੀ ਵਾਈਟ ਨਾਈਟ ਕੋਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਕਿਹਾ, ”ਅੱਤਵਾਦੀਆਂ ਨੂੰ ਜ਼ਖਮੀ ਕਰਕੇ ਘੇਰ ਲਿਆ ਗਿਆ ਹੈ ਅਤੇ ਕਾਰਵਾਈ ਜਾਰੀ ਹੈ।

error: Content is protected !!