ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਵਿਚ ਸਜਾਇਆ ਗਿਆ ਨਗਰ ਕੀਰਤਨ, ਵੱਡੀ ਗਿਣਤੀ ਸੰਗਤ ਹੋਈ ਨਤਮਸਤਕ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਵਿਚ ਸਜਾਇਆ ਗਿਆ ਨਗਰ ਕੀਰਤਨ, ਵੱਡੀ ਗਿਣਤੀ ਸੰਗਤ ਹੋਈ ਨਤਮਸਤਕ

ਵੀਓਪੀ ਬਿਊਰੋ, ਅੰਮ੍ਰਿਤਸਰ : ਗੁਰੂ ਨਗਰੀ ਅੰਮ੍ਰਿਤਸਰ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। 27 ਨਵੰਬਰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਅੱਜ ਗੁਰੂ ਨਗਰੀ ਅੰਮ੍ਰਿਤਸਰ ‘ਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸਜਾਇਆ ਗਿਆ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ‘ਚ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਪੁਰਾਣੀ ਵਾਲ ਸਿਟੀ ਦੇ ਬਾਰਾਂ ਦਰਵਾਜ਼ਿਆਂ ਰਾਹੀਂ ਪ੍ਰਕਰਮਾ ਕਰਕੇ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸੰਗਤਾਂ ਲਈ ਵਿਸ਼ੇਸ਼ ਪ੍ਰਕਾਰ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸੁੰਦਰ ਪਾਲਕੀ ਸਜਾਈ ਗਈ।

ਪਾਲਕੀ ਦੇ ਨਾਲ ਸੰਗਤਾਂ ਦਾ ਭਾਰੀ ਇਕੱਠ ਪੂਰੀ ਸ਼ਰਧਾ ਭਾਵਨਾ ‘ਚ ਨਜ਼ਰ ਆਇਆ। ਇਸ ਦੌਰਾਨ ਬੱਚੇ ਗੱਤਕਾ ਖੇਡਦੇ ਨਜ਼ਰ ਆਏ। ਲੋਕਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

error: Content is protected !!