ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥… ਪ੍ਰਕਾਸ਼ ਪੁਰਬ ਮੌਕੇ ਵਿਸ਼ਵ ਭਰ ‘ਚ ਰੌਣਕਾਂ

ਸਤਿਗੁਰੂ ਨਾਨਕ ਪ੍ਰਗਟਿਆ… ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਨਤਮਸਤਕ ਹੋ ਰਹੀ ਸੰਗਤ

ਵੀਓਪੀ ਬਿਊਰੋ- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਸ਼ਵ ਭਰ ਵਿੱਚ ਰੌਣਕਾਂ ਹਨ। ਸਿੱਖ ਸੰਗਤ ਵਿੱਚ ਪ੍ਰਕਾਸ਼ ਪੁਰਬ ਨੂੰ ਲੈ ਕੇ ਖਾਸਾ ਉਤਸ਼ਾਹ ਹੈ। ਪੰਜਾਬ ਭਰ ਦੇ ਨਾਲ-ਨਾਲ ਦੇਸ਼-ਵਿਦੇਸ਼ ਵਿੱਚ ਵੀ ਗੁਰਦੁਆਰਿਆਂ ਵਿੱਚ ਸੰਗਤ ਹੁੰਮ-ਹੁੰਮਾ ਕੇ ਪਹੁੰਚ ਰਹੀ ਹੈ। ਪੰਜਾਬ ਵਿੱਚ ਖਾਸ ਕਰ ਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੁੰਦਰ ਸਜਾਵਟ ਕੀਤੀ ਗਈ ਹੈ ਅਤੇ ਸ੍ਰੀ ਆਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਜਾਣਗੇ।

ਇਸ ਤੋਂ ਇਲਾਵਾ ਦਿੱਲੀ ਵਿੱਚ ਵੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵੀ ਪ੍ਰਕਾਸ਼ ਪੁਰਬ ਦੀਆਂ ਖੂਬ ਰੌਣਕਾਂ ਹਨ।

ਅੱਜ ਤੜਕਸਾਰ ਤੋਂ ਹੀ ਸੰਗਤ ਗੁਰੂਘਰਾਂ ਵਿੱਚ ਨਤਮਸਤਕ ਹੋ ਕੇ ਅਲਾਹੀ ਬਾਣੀ ਸਰਵਣ ਕਰ ਰਹੀ ਹੈ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀ ਹੈ।

ਪੰਜਾਬ ਵਿੱਚ ਵੱਖ-ਵੱਖ ਗੁਰਦੁਆਰਿਆਂ ਵਿੱਚ ਸੁੰਦਰ ਲਾਈਟਿੰਗ ਕੀਤੀ ਗਈ ਅਤੇ ਸੁੰਦਰ ਦੀਪਮਾਲਾ ਕੀਤੀ ਹੋਈ ਹੈ। ਬੀਤੇ ਦਿਨ ਵੱਖ-ਵੱਖ ਜਗ੍ਹਾਂ ਨਗਰ ਕੀਰਤਨ ਸਜਾਏ ਗਏ ਅਤੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

error: Content is protected !!