ਇੰਨੋਸੈਂਟ ਹਾਰਟਸ ਸਕੂਲ ਦੇ ਛੋਟੇ ਬੱਚਿਆਂ ਨੇ ਗੁਰਦੁਆਰਾ ਸਾਹਿਬ ਦੇ ਕੀਤੇ ਦਰਸ਼ਨ

ਜਲੰਧਰ (ਪ੍ਰਥਮ) ਇੰਨੋਸੈਂਟ ਹਾਰਟਸ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ ਰੋਡ, ਕੈਂਟ ਜੰਡਿਆਲਾ ਰੋਡ, ਕਪੂਰਥਲਾ ਰੋਡ) ਦੇ ਸਾਰੇ ਪੰਜ ਸਕੂਲਾਂ ਦੇ ਇਨੋਕਿਡਜ਼ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਛੋਟੇ-ਛੋਟੇ ਬੱਚਿਆਂ ਨੇ  ਪਾਰੰਪਰਿਕ  ਪਹਿਰਾਵੇ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਦਿੱਤੀਆਂ ਸਿੱਖਿਆਵਾਂ ਤੇ ਚਾਨਣਾ ਪਾਇਆ।ਇਸ ਵਿਸ਼ੇਸ਼ ਦਿਹਾੜੇ ਮੌਕੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਲਿਜਾਇਆ ਗਿਆ।

ਜਿਸ ਦਾ ਉਦੇਸ਼ ਬੱਚਿਆਂ ਵਿੱਚ  ਧਾਰਮਿਕ ਪ੍ਰਵਿਰਤੀਆਂ ਨੂੰ ਜਗਾਉਣਾ ਅਤੇ ਉਨ੍ਹਾਂ ਵਿੱਚ ਅਧਿਆਤਮਿਕ ਕਦਰਾਂ-ਕੀਮਤਾਂ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਹੈ। ਬੱਚੇ ਬੜੇ ਹੀ ਅਨੁਸ਼ਾਸਨ ਨਾਲ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਏ, ਆਪਣੇ ਸਿਰ ਰੁਮਾਲਾਂ ਨਾਲ ਢੱਕ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ। ਬੱਚਿਆਂ ਨੇ ਆਪਣੀਆਂ ਮਿੱਠੀਆਂ ਆਵਾਜ਼ਾਂ ਵਿੱਚ ਮੂਲ ਮੰਤਰ ਅਤੇ ‘ਸਤਿਨਾਮ, ਸ਼੍ਰੀ ਵਾਹਿਗੁਰੂ’ ਦਾ ਜਾਪ ਕੀਤਾ ਅਤੇ ਫਿਰ ਕੀਰਤਨ ਸਰਵਣ ਕੀਤਾ।ਕੁਝ ਬੱਚਿਆਂ ਨੇ ਸ਼ਬਦ-ਕੀਰਤਨ ਵਿਚ ਵੀ ਯੋਗਦਾਨ ਪਾਇਆ।

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਬੱਚਿਆਂ ਨੂੰ ‘ਨਾਮ ਜਪੋ, ਵੰਡ ਛਕੋ, ਕਿਰਤ ਕਰੋ’ ਦੇ ਅਰਥ ਸਮਝਾਏ। ਬੱਚਿਆਂ ਨੇ ਹੱਥ ਜੋੜ ਕੇ ਪ੍ਰਸ਼ਾਦ ਲਿਆ। ਅਧਿਆਪਕਾਂ ਨੇ ਬੱਚਿਆਂ ਨੂੰ ਸਿੱਖ ਗੁਰੂ ਸਾਹਿਬਾਨ ਵੱਲੋਂ ਕੀਤੇ ਕੰਮਾਂ, ਸਿੱਖਿਆਵਾਂ ਅਤੇ ਕੁਰਬਾਨੀਆਂ ਤੋਂ ਜਾਣੂ ਕਰਵਾਇਆ।

error: Content is protected !!