Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
December
4
ਕਪੂਰਥਲਾ ਮਾਡਰਨ ਜੇਲ੍ਹ ਸੁਰਖੀਆਂ ਵਿਚ, ਦੋ ਕੈਦੀਆਂ ਦੀ ਹੋਈ ਮੌ+ਤ
Latest News
Punjab
ਕਪੂਰਥਲਾ ਮਾਡਰਨ ਜੇਲ੍ਹ ਸੁਰਖੀਆਂ ਵਿਚ, ਦੋ ਕੈਦੀਆਂ ਦੀ ਹੋਈ ਮੌ+ਤ
December 4, 2023
Voice of Punjab
ਕਪੂਰਥਲਾ ਮਾਡਰਨ ਜੇਲ੍ਹ ਸੁਰਖੀਆਂ ਵਿਚ, ਦੋ ਕੈਦੀਆਂ ਦੀ ਹੋਈ ਮੌ+ਤ
ਕਪੂਰਥਲਾ (ਵੀਓਪੀ ਬਿਊਰੋ)-ਕਪੂਰਥਲਾ ਮਾਡਰਨ ਜੇਲ੍ਹ ਸੁਰਖੀਆਂ ਵਿਚ ਆ ਗਈ ਹੈ। ਇੱਥੇ ਬੰਦ ਦੋ ਕੈਦੀਆਂ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਮੌ+ਤ ਹੋ ਗਈ। ਸਿਹਤ ਖ਼ਰਾਬ ਹੋਣ ‘ਤੇ ਉਨ੍ਹਾਂ ਨੂੰ ਇਲਾਜ ਲਈ ਪਹਿਲਾਂ ਜੇਲ੍ਹ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਿਊਟੀ ਡਾਕਟਰ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਦੋਵਾਂ ਨੂੰ ਕਪੂਰਥਲਾ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਇਥੇ ਡਿਊਟੀ ਡਾਕਟਰ ਨੇ ਦੋਵੇਂ ਕੈਦੀਆਂ ਨੂੰ ਮ੍ਰਿਤ+ਕ ਐਲਾਨ ਦਿੱਤਾ। ਥਾਣਾ ਕੋਤਵਾਲੀ ਦੀ ਪੁਲਿਸ ਨੇ ਦੋਵੇਂ ਲਾ+ਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਮ੍ਰਿਤਕ ਕੈਦੀਆਂ ਦੀ ਪਛਾਣ ਹਰੀਚੰਦ ਪੁੱਤਰ ਸ਼ਾਮ ਚੰਦ ਵਾਸੀ ਦੀਪ ਨਗਰ ਨੇੜੇ ਗਿੱਲ ਚੌਂਕ, ਲੁਧਿਆਣਾ ਅਤੇ ਸੋਹਣ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਕਾਲਾ ਬਗੜੀਆ ਵਜੋਂ ਹੋਈ ਹੈ।
ਹਰੀਚੰਦ ਦੇ ਪੁੱਤਰ ਸੈਂਟੀ ਕੁਮਾਰ ਅਨੁਸਾਰ ਉਸ ਦੇ ਪਿਤਾ ਐੱਨ. ਡੀ. ਪੀ. ਐੱਸ. ਕੇਸ ਵਿੱਚ ਪਿਛਲੇ 6 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਸਨ। ਉਹ ਸ਼ੂਗਰ ਤੋਂ ਪੀੜਤ ਸੀ ਪਰ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਸੀ। ਉਨ੍ਹਾਂ ਨਾਲ ਉਸ ਦੀ ਕੁਝ ਦਿਨ ਪਹਿਲਾਂ ਹੀ ਗੱਲ ਹੋਈ ਸੀ, ਉਸ ਸਮੇਂ ਉਹ ਬਿਲਕੁਲ ਠੀਕ ਸਨ ਅਤੇ ਉਸ ਨੂੰ ਦਵਾਈ ਭੇਜਣ ਲਈ ਕਹਿ ਰਿਹਾ ਸੀ। ਜੇਲ੍ਹ ਵਿੱਚ ਦਵਾਈਆਂ ਵੀ ਠੀਕ ਤਰ੍ਹਾਂ ਉਪਲੱਬਧ ਨਹੀਂ ਹਨ। ਐਤਵਾਰ ਨੂੰ ਉਸ ਨੂੰ ਫ਼ੋਨ ਆਇਆ ਕਿ ਉਸ ਦੇ ਪਿਤਾ ਦੀ ਸਿਹਤ ਖ਼ਰਾਬ ਹੋ ਗਈ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਜਦੋਂ ਉਹ ਸਿਵਲ ਹਸਪਤਾਲ ਕਪੂਰਥਲਾ ਪਹੁੰਚਿਆ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੇ ਪਿਤਾ ਦੀ ਮੌ+ਤ ਹੋ ਚੁੱਕੀ ਹੈ। ਉਨ੍ਹਾਂ ਜੇਲ੍ਹ ਪ੍ਰਸ਼ਾਸਨ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਜੇਕਰ ਉਸ ਦੇ ਪਿਤਾ ਨੂੰ ਸਮੇਂ ਸਿਰ ਦਵਾਈ ਮਿਲ ਜਾਂਦੀ ਅਤੇ ਸਮੇਂ-ਸਮੇਂ ’ਤੇ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਜਾਂਦਾ ਤਾਂ ਉਨ੍ਹਾਂ ਦੀ ਜਾਨ ਬਚਾਈ ਜਾ ਸਕਦੀ ਸੀ।
ਉਥੇ ਹੀ ਦੂਜਾ ਕੈਦੀ ਸੋਹਣ ਸਿੰਘ ਚੋਰੀ ਦੇ ਇਕ ਕੇਸ ਵਿੱਚ ਪਿਛਲੇ ਇਕ ਸਾਲ ਤੋਂ ਜੇਲ੍ਹ ਵਿੱਚ ਬੰਦ ਸੀ ਅਤੇ ਟੀਬੀ ਦਾ ਮਰੀਜ਼ ਸੀ। ਸ਼ਨੀਵਾਰ ਦੇਰ ਰਾਤ ਉਸ ਦੀ ਸਿਹਤ ਅਚਾਨਕ ਵਿਗੜ ਗਈ। ਉਸ ਨੂੰ ਪਹਿਲਾਂ ਇਲਾਜ ਲਈ ਜੇਲ੍ਹ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਰੈਫਰ ਕਰ ਦਿੱਤਾ ਗਿਆ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤ+ਕ ਐਲਾਨ ਦਿੱਤਾ। ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਲਾ+ਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ‘ਚ ਰਖਵਾਇਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Post navigation
ਦਿਓਰ-ਭਰਜਾਈ ਦੇ ਨਾਜਾਇਜ਼ ਸਬੰਧਾਂ ਨੇ ਚਾੜਿਆ ਚੰਨ, ਘਰ ਵਿਚ ਵਿਛਾ ਦਿੱਤੇ ਸੱਥਰ
ਵਿਰੋਧੀਆਂ ਨੂੰ ਸੁਨੇਹਾ… ਹਾਰ ਦਾ ਗੁੱਸਾ ਸੰਸਦ ‘ਚ ਕੱਢਣ ਦੀ ਬਜਾਏ ਸਬਕ ਸਿੱਖੋ : PM Modi
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us