ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ ਦੇ ਜ਼ਿਲ੍ਹਾ-ਪੱਧਰੀ ਅਤੇ ਅੰਤਰ-ਹਾਊਸ ਜੇਤੂ ਖਿਡਾਰੀ “ਜੀਤੇਗਾ ਇੰਡੀਆ” ਦੇ ਸੰਦੇਸ਼ ਨਾਲ ਸਨਮਾਨਿਤ


ਜਲੰਧਰ(ਪ੍ਰਥਮ) ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਦਿਸ਼ਾ-ਇੱਕ ਈਨੀਸ਼ੀਏਟਿਵ ਤਹਿਤ ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ,ਨੂਰਪੁਰ ਅਤੇ ਕਪੂਰਥਲਾ ਰੋਡ)  ਦੇ ਵਿੱਚ ਖੇਡਾਂ ਦੇ ਖੇਤਰ ਵਿੱਚ ਜ਼ਿਲ੍ਹਾ-ਪੱਧਰੀ ਜੇਤੂ ਖਿਡਾਰੀਆਂ ਨੂੰ ਅਤੇ ਅੰਤਰ-ਹਾਊਸ ਮੁਕਾਬਲਿਆਂ ਵਿੱਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।

ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਵਿਦਿਆਰਥੀਆਂ ਨੇ ਐਰੋਬਿਕਸ, ਪਾਵਰ ਯੋਗਾ ਅਤੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਪ੍ਰੋਗਰਾਮ ਪੇਸ਼ ਕੀਤੇ। ਡਿਪਟੀ ਡਾਇਰੈਕਟਰ ਸਪੋਰਟਸ ਸ਼੍ਰੀ ਰਾਜੀਵ ਪਾਲੀਵਾਲ ਨੇ ਬੌਰੀ ਮੈਮੋਰੀਅਲ ਟਰੱਸਟ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਯਤਨਾਂ ਬਾਰੇ ਸਾਰਿਆਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਖੇਡਾਂ ਨੂੰ ਪ੍ਰਫੁੱਲਤ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਨੌਜਵਾਨ ਪੀੜ੍ਹੀ ਦੀ ਸਮਾਜਿਕ ਚੇਤਨਾ ਅਤੇ ਸਰਬਪੱਖੀ ਵਿਕਾਸ ਲਈ ਇਨ੍ਹਾਂ ਦੀ ਯੋਗ ਅਗਵਾਈ ਕਰਨ ਦੀ ਲੋੜ ਹੈ।

ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਨਿਪੁੰਨ ਬਣਾਉਣ ਲਈ ਇੰਨੋਸੈਂਟ ਹਾਰਟਸ ਸਕੂਲ ਲੋਹਾਰਾਂ ਵਿਖੇ ਇੱਕ ਸਪੋਰਟਸ ਹੱਬ ਬਣਾਇਆ ਗਿਆ ਹੈ ਜਿੱਥੇ ਇੰਟਰਨੈਸ਼ਨਲ ਸਟੈਂਡਰਡ ਸ਼ੂਟਿੰਗ ਰੇਂਜ, (ਐਂਟੀ ਇੰਜਰੀ ਸਰਫੇਸਿੰਗ) ਬਾਸਕਟਬਾਲ ਕੋਰਟ, ਸੌਕਰ ਟੇਬਲ, ਏਅਰ ਹਾਕੀ ਟੇਬਲ, ਸੈਲਫ ਡਿਫੈਂਸ, ਯੋਗਾ ਵਿਦ ਮੈਡੀਟੇਸ਼ਨ ਜ਼ੋਨ ਦੀ ਵਿਵਸਥਾ ਕੀਤੀ ਗਈ ਹੈ।ਇਨ੍ਹਾਂ ਖੇਡਾਂ ਨੂੰ ਸਿੱਖਣ ਲਈ ਯੋਗ ਅਤੇ ਸਿਖਲਾਈ ਪ੍ਰਾਪਤ ਕੋਚਿੰਗ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਨਾਮ ਵੰਡ ਸਮਾਰੋਹ ਦੌਰਾਨ ਡਾਇਰੈਕਟਰ ਸੀ.ਐੱਸ.ਆਰ ਡਾ.ਪਲਕ ਗੁਪਤਾ ਬੌਰੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਹੌਂਸਲਾ ਅਫਜਾਈ ਕੀਤੀ।

error: Content is protected !!