Skip to content
Thursday, December 26, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2021
May
29
ਕੋਰੋਨਾ ਕਾਲ ਵਿਚ ਲਾਸ਼ਾਂ ‘ਤੇ ਗਿੱਦਾਂ ਵਾਂਗ ਰਾਜਨੀਤੀ ਕਰਦਿਆਂ ਮਨਜੀਤ ਸਿੰਘ ਜੀ ਕੇ ਨੇ ਆਪਣਾ ਦਿਮਾਗੀ ਤਵਾਜ਼ਨ ਗੁਆਇਆ : ਸੁਖਮਿੰਦਰ ਸਿੰਘ ਰਾਜਪਾਲ
Politics
Punjab
ਕੋਰੋਨਾ ਕਾਲ ਵਿਚ ਲਾਸ਼ਾਂ ‘ਤੇ ਗਿੱਦਾਂ ਵਾਂਗ ਰਾਜਨੀਤੀ ਕਰਦਿਆਂ ਮਨਜੀਤ ਸਿੰਘ ਜੀ ਕੇ ਨੇ ਆਪਣਾ ਦਿਮਾਗੀ ਤਵਾਜ਼ਨ ਗੁਆਇਆ : ਸੁਖਮਿੰਦਰ ਸਿੰਘ ਰਾਜਪਾਲ
May 29, 2021
Voice of Punjab
ਕੋਰੋਨਾ ਕਾਲ ਵਿਚ ਲਾਸ਼ਾਂ ‘ਤੇ ਗਿੱਦਾਂ ਵਾਂਗ ਰਾਜਨੀਤੀ ਕਰਦਿਆਂ ਮਨਜੀਤ ਸਿੰਘ ਜੀ ਕੇ ਨੇ ਆਪਣਾ ਦਿਮਾਗੀ ਤਵਾਜ਼ਨ ਗੁਆਇਆ : ਸੁਖਮਿੰਦਰ ਸਿੰਘ ਰਾਜਪਾਲ
ਨਵੀਂ ਦਿੱਲੀ (ਵੀਓਪੀ ਬਿਊਰੋ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਲਾਹਕਾਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਹੈ ਕਿ ਕੋਰੋਨਾ ਕਾਲ ਵਿਚ ਲਾਸ਼ਾਂ ‘ਤੇ ਗਿੱਦਾਂ ਵਾਂਗ ਰਾਜਨੀਤੀ ਕਰਦੇ ਕਰਦੇ ਮਨਜੀਤ ਸਿੰਘ ਜੀ ਕੇ ਨੇ ਆਪਣਾ ਦਿਮਾਗੀ ਤਵਾਜ਼ਨ ਗੁਆ ਲਿਆ ਹੈ ਤੇ ਉਹਨਾਂ ਨੂੰ ਜਲਦੀ ਤੋਂ ਜਲਦੀ ਮਾਨਸਿਕ ਰੋਗ ਦੇ ਮਾਹਿਰ ਡਾਕਟਰ ਕੋਲੋਂ ਇਲਾਜ ਕਰਵਾਉਣ ਦੀ ਜ਼ਰੂਰਤ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਰਾਜਪਾਲ ਨੇ ਕਿਹਾ ਕਿ ਉਹ ਇਹ ਵੇਖ ਕੇ ਹੈਰਾਨ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਆਪਣੀ ਪ੍ਰੈਸ ਕਾਨਫਰੰਸ ਦੌਰਾਨ ਪੰਜਾਬੀਆਂ ਲਈ ਆਕਸੀਜ਼ਨ ਕੰਸੈਂਟ੍ਰੇਟਰ ਦੇਣ ‘ਤੇ ਦਿੱਲੀ ਗੁਰਦੁਆਰਾ ਕਮੇਟੀ ਤੇ ਇਸਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਹੋਰ ਸਮਾਜ ਸੇਵੀ ਸੰਗਠਨਾਂ ਦਾ ਧੰਨਵਾਦ ਕੀਤਾ, ਉਸ ਆਕਸੀਜ਼ਨ ਕੰਸੈਂਟ੍ਰੇਟਰ ਨੂੰ ਸਪਲਾਈ ਕਰਨ ਦੀ ਵੀਡੀਓ ਬਣਾ ਕੇ ਮਨਜੀਤ ਸਿੰਘ ਜੀ ਕੇ ਇਸਨੁੰ ਇਕ ਸਟਿੰਗ ਅਪਰੇਸ਼ਨ ਦਾ ਨਾਂ ਦੇ ਰਹੇ ਹਨ। ਉਹਨਾਂ ਕਿਹਾ ਕਿ ਜਿਸ ਗੱਲ ਨੁੰ ਇਕ ਪ੍ਰੈਸ ਕਾਨਫਰੰਸ ਵਿਚ ਦੱਸਿਆ ਗਿਆ ਹੋਵੇ, ਉਸਦਾ ਸਟਿੰਗ ਕਿਵੇਂ ਹੁੰਦਾ ਹੈ, ਇਹ ਸਿਰਫ ਮਨਜੀਤ ਸਿੰਘ ਜੀ ਕੇ ਹੀ ਕਰ ਸਕਦੇ ਹਨ। ਉਹਨਾਂ ਕਿਹਾ ਕਿ ਜੀ ਕੇ ਦੀਆਂ ਹਰਕਤਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਹਨਾਂ ਦਿਮਾਗੀ ਤਵਾਜ਼ਨ ਗੁਆ ਲਿਆ ਹੈ।
ਰਾਜਪਾਲ ਨੇ ਕਿਹਾ ਕਿ ਪਹਿਲਾਂ ਜੀ ਕੇ ਨੇ ਬਾਲਾ ਸਾਹਿਬ ਹਸਪਤਾਲ ਵਿਚ ਮੁਫਤ ਡਾਇਲਸਿਸ ਨਾਲ ਮਰੀਜ਼ਾਂ ਦੇ ਇਲਾਜ ਦਾ ਵਿਰੋਧ ਕੀਤਾ, ਫਿਰ ਗੁਰੂ ਤੇਗ ਬਹਾਦਰ ਸਾਹਿਬ ਕੋਰੋਨਾ ਕੇਅਰ ਸੈਂਟਰ ਵਿਚ ਮਰੀਜ਼ਾਂ ਦੇ ਇਲਾਜ ਦਾ ਵਿਰੋਧ ਕੀਤਾ ਤੇ ਹੁਣ ਉਹ ਲੋਕਾਂ ਨੂੰ ਆਕਸੀਜ਼ਨ ਕੰਸੈਂਟ੍ਰੇਟਰ ਦੇਣ ਦਾ ਵਿਰੋਧ ਕਰ ਰਹੇ ਹਨ, ਜਿਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹਨਾਂ ਦੀ ਮਾਨਸਿਕ ਹਾਲਤ ਕੀ ਹੈ।
ਉਹਨਾਂ ਕਿਹਾ ਕਿ ਇਹ ਵੀ ਹੈਰਾਨੀ ਵਾਲੀ ਗੱਲ ਹੈ ਕਿ ਮਨਜੀਤ ਸਿੰਘ ਜੀ ਕੇ ਹੁਣ ਉਸ ਬਠਿੰਡਾ ਦਾ ਰਾਹ ਭੁੱਲ ਗਏ ਹਨ ਜਿਥੇ ਪ੍ਰਧਾਨਗੀ ਲੈਣ ਵਾਸਤੇ ਉਹ ਵਾਰ ਵਾਰ ਚੱਕਰ ਕੱਟਦੇ ਸਨ।
Post navigation
ਢਾਬੇ ਤੋਂ ਜ਼ਬਰੀ ਪੈਸੇ ਵਸੂਲਣ ਵਾਲੇ ਫਰਜ਼ੀ ਪੱਤਰਕਾਰ ਪੁਲਿਸ ਨੇ ਦਬੋਚੇ, ਮਾਮਲਾ ਦਰਜ
कोरोना के इलाज से जुड़े सामानों को GST मुक्त किए जाने की मांग, बैठक में नहीं मिली कोई राहत
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us