ਜੇਲ੍ਹ ‘ਚੋਂ ਇੰਟਰਵਿਊ ਕਰ ਕੇ ਵੀ ਲਾਰੈਂਸ ਬਿਸ਼ਨੋਈ ਖਿਲਾਫ਼ ਨਹੀ ਮਿਲਿਆ ਕੋਈ ਸਬੂਤ, ਹਾਈ ਕੋਰਟ ਨੇ ਪਾਈ ਝਾੜ

ਜੇਲ੍ਹ ‘ਚੋਂ ਇੰਟਰਵਿਊ ਕਰ ਕੇ ਵੀ ਲਾਰੈਂਸ ਬਿਸ਼ਨੋਈ ਖਿਲਾਫ਼ ਨਹੀ ਮਿਲਿਆ ਕੋਈ ਸਬੂਤ, ਹਾਈ ਕੋਰਟ ਨੇ ਪਾਈ ਝਾੜ

 

ਵੀਓਪੀ ਬਿਊਰੋ- ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਹੋਈ ਇੰਟਰਵਿਊ ਬਾਰੇ ਜਾਰੀ ਕੀਤੀ ਰਿਪੋਰਟ ਮੁਤਾਬਕ ਇਹ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚ ਨਹੀਂ ਹੋਈ ਅਤੇ ਜਾਂਚ ਕਰ ਰਹੀ ਐਸਆਈਟੀ ਨੂੰ ਇਸ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਇਸ ‘ਤੇ ਹਾਈਕੋਰਟ ਨੇ ਇਸ ਰਿਪੋਰਟ ਨੂੰ ਅਦਾਲਤ ‘ਚ ਹੀ ਖੋਲ੍ਹਣ ਦਾ ਹੁਕਮ ਦਿੱਤਾ ਹੈ।

ਸੋਚਣ ਵਲੀ ਗੱਲ ਇਹ ਵੀ ਹੈ ਕਿ ਆਖਿਰ ਕਿਸ ਤਰ੍ਹਾਂ ਇੰਨੇ  ਵੱਡੇ ਗੈਂਗਸਟਰ ਜੇਲ੍ਹ ਵਿੱਚੋਂ ਸ਼ਰੇਆਮ ਹੋਈ ਇੰਟਰਵਿਊ ਤੋਂ ਬਾਅਦ ਵੀ ਕੋਈ ਕਾਰ ਵਾਈ ਦੀ ਰਿਪੋਰਟ ਸਾਹਮਣੇ ਨਹੀਂ ਆਏ ਹੈ। ਇਸ ਤੋਂ ਇਹ ਹੀ ਮੰਨਿਆ ਜਾ ਸਕਦਾ ਹੈ ਕਿ ਕੀ ਲਾਰੈਂਸ ਦੀ ਇੰਟਰਵਿਊ ਦਾ ਕੋਈ ਸਬੂਤ ਨਹੀਂ ਹੈ?

ਹਾਈਕੋਰਟ ਨੇ ਕਿਹਾ ਕਿ ਅੱਠ ਮਹੀਨੇ ਬੀਤ ਜਾਣ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਜੇਲ੍ਹ ਵਿੱਚ ਇੰਟਰਵਿਊ ਨਹੀਂ ਹੋਈ। ਇਸ ਦੌਰਾਨ SIT ਨੇ ਕੀ ਕੀਤਾ, ਇਸ SIT ਨੂੰ ਕੀ ਆਦੇਸ਼ ਦਿੱਤੇ ਗਏ।

ਜੇਕਰ ਇਹ ਪੰਜਾਬ ਦੀ ਜੇਲ੍ਹ ਵਿੱਚ ਨਹੀਂ ਹੋਈ ਤਾਂ ਇਹ ਇੰਟਰਵਿਊ ਕਿਸ ਜੇਲ੍ਹ ਵਿੱਚ ਅਤੇ ਕਿੱਥੇ ਅਤੇ ਕਦੋਂ ਹੋਈ? ਇਸ ’ਤੇ ਏਡੀਜੀਪੀ ਵੱਲੋਂ ਦੱਸਿਆ ਗਿਆ ਕਿ ਇਹ ਇੰਟਰਵਿਊ ਰਾਜਸਥਾਨ ਦੀ ਕਿਸੇ ਜੇਲ੍ਹ ’ਚੋਂ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਇੱਕ ਹੋਰ ਮੁੱਦਾ ਜੇਲ੍ਹਾਂ ਵਿੱਚ ਮੋਬਾਈਲ ਫ਼ੋਨਾਂ ਦੀ ਵਰਤੋਂ ਦਾ ਹੈ। ਏਡੀਜੀਪੀ ਨੇ ਖੁਦ ਮੰਨਿਆ ਕਿ ਇਹ ਇੱਕ ਵੱਡਾ ਮੁੱਦਾ ਹੈ, ਪਰ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਇਸ ਨੂੰ ਖਤਮ ਕੀਤਾ ਜਾਵੇ।

error: Content is protected !!