ਨਸ਼ੇ ਦਾ ਮਾਮਲਾ; ਕੱਲ੍ਹ ਹਾਲੇ SIT ਨੇ ਮਜੀਠੀਆ ਕੋਲੋਂ 7 ਘੰਟੇ ਪੁੱਛਗਿੱਛ ਕੀਤੀ ਸੀ, ਘਰ ਪਹੁੰਚਣ ਤੋਂ ਪਹਿਲਾਂ ਹੀ ਮੁੜ ਪੇਸ਼ ਹੋਣ ਲਈ ਭੇਜ’ਤਾ ਸੰਮਨ

ਨਸ਼ੇ ਦਾ ਮਾਮਲਾ; ਕੱਲ੍ਹ ਹਾਲੇ SIT ਨੇ ਮਜੀਠੀਆ ਕੋਲੋਂ 7 ਘੰਟੇ ਪੁੱਛਗਿੱਛ ਕੀਤੀ ਸੀ, ਘਰ ਪਹੁੰਚਣ ਤੋਂ ਪਹਿਲਾਂ ਹੀ ਮੁੜ ਪੇਸ਼ ਹੋਣ ਲਈ ਭੇਜ’ਤਾ ਸੰਮਨ

ਚੰਡੀਗੜ੍ਹ (ਵੀਓਪੀ ਬਿਊਰੋ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗਜ਼ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਮੁੜ ਸੱਦਿਆ ਹੈ। ਇਸ ਵਾਰ ਉਨ੍ਹਾਂ ਨੂੰ 27 ਦਸੰਬਰ ਨੂੰ ਬੁਲਾਇਆ ਗਿਆ ਹੈ। ਦੱਸ ਦੇਈਏ ਕਿ ਕੱਲ੍ਹ ਵੀ ਮਜੀਠੀਆ ਸਿੱਟ ਦੇ ਸਾਹਮਣੇ ਪੇਸ਼ ਹੋ ਕੇ ਗਏ ਹਨ।

ਇੱਕ ਦਿਨ ਪਹਿਲਾਂ ਭਾਵ ਸੋਮਵਾਰ ਨੂੰ ਹੀ ਉਸ ਤੋਂ ਪਟਿਆਲਾ ਵਿੱਚ ਕਰੀਬ 7 ਘੰਟੇ ਪੁੱਛਗਿੱਛ ਕੀਤੀ ਗਈ। ਇਹ ਪੁੱਛਗਿੱਛ ਪਟਿਆਲਾ ਦੇ ਏਡੀਜੀਪੀ ਜਗਦੀਸ਼ ਭੋਲਾ ਦੇ ਦਫ਼ਤਰ ਵਿੱਚ ਕਰੋੜਾਂ ਰੁਪਏ ਦੇ ਡਰੱਗ ਗਠਜੋੜ ਵਿੱਚ ਨਾਮਜ਼ਦ ਵਿਅਕਤੀਆਂ ਨਾਲ ਸਬੰਧਾਂ ਦੇ ਸਬੰਧ ਵਿੱਚ ਕੀਤੀ ਗਈ ਸੀ।


ਵਰਣਨਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੇਲੇ ਮਜੀਠੀਆ ‘ਤੇ 20 ਦਸੰਬਰ 2021 ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਕਾਰਵਾਈ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ ਦੀ 2018 ਦੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਹੈ।

error: Content is protected !!