ਦੋ-ਚਾਰ ਦਿਨਾਂ ‘ਚ ਪੈ ਸਕਦੀ ਹੈ ਹਲਕੀ ਬਾਰਿਸ਼, ਸੁੱਕੀ ਠੰਢ ਤੋਂ ਮਿਲੇਗੀ ਰਾਹਤ, ਪਾਰਾ ਡਿੱਗਣ ਕਾਰਨ ਵਧੇਗੀ ਠੁਠਰਨ

ਦੋ-ਚਾਰ ਦਿਨਾਂ ‘ਚ ਪੈ ਸਕਦੀ ਹੈ ਹਲਕੀ ਬਾਰਿਸ਼, ਸੁੱਕੀ ਠੰਢ ਤੋਂ ਮਿਲੇਗੀ ਰਾਹਤ, ਪਾਰਾ ਡਿੱਗਣ ਕਾਰਨ ਵਧੇਗੀ ਠੁਠਰਨ

 

ਜਲੰਧਰ (ਵੀਓਪੀ ਬਿਊਰੋ) ਪੰਜਾਬ ਵਿੱਚ ਇਸ ਸਰਦ ਰੁੱਤ ਵਿੱਚ ਪਹਿਲੀ ਵਾਰ ਵੀਰਵਾਰ ਨੂੰ ਪਾਰਾ ਤਿੰਨ ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗ ਗਿਆ। ਜਲੰਧਰ ਤੇ ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.7 ਡਿਗਰੀ ਸੈਲਸੀਅਸ ਘੱਟ ਸੀ।

ਇਸੇ ਤਰ੍ਹਾਂ ਪਟਿਆਲਾ ਦਾ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 2.3 ​​ਡਿਗਰੀ ਸੈਲਸੀਅਸ ਘੱਟ ਅਤੇ ਬਠਿੰਡਾ ਦਾ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 0.3 ਡਿਗਰੀ ਸੈਲਸੀਅਸ ਘੱਟ ਸੀ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਠੰਡ ਦਾ ਕਹਿਰ ਹੋਰ ਵਧੇਗਾ। ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਦੋ ਦਿਨ ਪੰਜਾਬ ਦੇ ਮਾਝਾ, ਦੋਆਬਾ ਅਤੇ ਪੂਰਬੀ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।


ਇਸ ਦੇ ਨਾਲ ਹੀ ਸ਼ੁੱਕਰਵਾਰ ਤੋਂ ਤਿੰਨ ਦਿਨਾਂ ਲਈ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਇਸ ਦੌਰਾਨ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ।

ਵੀਰਵਾਰ ਨੂੰ ਅੰਮ੍ਰਿਤਸਰ ਅਤੇ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ, ਫਰੀਦਕੋਟ 4.2 ਡਿਗਰੀ, ਗੁਰਦਾਸਪੁਰ 6.0 ਡਿਗਰੀ, ਫਤਿਹਗੜ੍ਹ ਸਾਹਿਬ 6.2 ਡਿਗਰੀ, ਜਲੰਧਰ 3.7 ਡਿਗਰੀ, ਫਿਰੋਜ਼ਪੁਰ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਦੇ ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 23.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 20.2, ਲੁਧਿਆਣਾ ਦਾ 21.8, ਪਟਿਆਲਾ ਦਾ 22.1, ਪਠਾਨਕੋਟ ਦਾ 21.0, ਜਲੰਧਰ ਦਾ 20.7 ਅਤੇ ਬਠਿੰਡਾ ਦਾ 22.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

error: Content is protected !!