ਅਮਿਤ ਸ਼ਾਹ ਨੇ ਕਿਹਾ- ਜੋ ਸੰਵਿਧਾਨ ਨੂੰ ਨਹੀਂ ਮੰਨਦਾ ਉਹ ਫਾਂਸੀ ਚੜ੍ਹੇ, ਭਾਈ ਰਾਜੋਆਣਾ ਦੀ ਭੈਣ ਨੇ ਕੀਤਾ ਵਿਰੋਧ

ਅਮਿਤ ਸ਼ਾਹ ਨੇ ਕਿਹਾ- ਜੋ ਸੰਵਿਧਾਨ ਨੂੰ ਨਹੀਂ ਮੰਨਦਾ ਉਹ ਫਾਂਸੀ ਚੜ੍ਹੇ, ਭਾਈ ਰਾਜੋਆਣਾ ਦੀ ਭੈਣ ਨੇ ਕੀਤਾ ਵਿਰੋਧ


ਵੀਓਪੀ ਬਿਊਰੋ – ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਬੀਤੇ ਦਿਨ ਸੰਸਦ ਵਿੱਚ ਕਿਹਾ ਕਿ ਜੇਕਰ ਕੋਈ ਭਾਰਤ ਦੇ ਸੰਵਿਧਾਨ ਨੂੰ ਨਹੀਂ ਮੰਨਦਾ ਤਾਂ ਉਹ ਫਾਂਸੀ ਚੜ੍ਹੇ ਅਤੇ ਉਸ ਨੂੰ ਕੋਈ ਮਾੜੀ ਨਹੀਂ ਮਿਲੇਗੀ। ਮਾਫੀ ਲਈ ਰਾਸ਼ਟਰਪਤੀ ਦੇ ਅੱਗੇ ਜਾ ਕੇ ਮਾਫੀ ਮੰਗਣੀ ਪਵੇਗੀ। ਇਸ ‘ਤੇ ਸਿੱਖ ਜੱਥੇਬੰਦੀਆਂ ਨੇ ਵਿਰੋਧ ਕੀਤਾ ਹੈ।

ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਲੋਕ ਸਭਾ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ‘ਤੇ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ 28 ਸਾਲਾਂ ਤੋਂ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।

ਕਮਲਦੀਪ ਕੌਰ ਨੇ ਕਿਹਾ ਕਿ ਨਿਯਮਾਂ ਅਨੁਸਾਰ ਕਿਸੇ ਵੀ ਕਤਲ ਕੇਸ ਦੇ ਦੋਸ਼ੀ ਨੂੰ ਇੰਨੇ ਸਾਲ ਫਾਂਸੀ ਦੇ ਤਖ਼ਤੇ ’ਤੇ ਨਹੀਂ ਰੱਖਿਆ ਜਾ ਸਕਦਾ। ਜੇਕਰ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਹੀਂ ਤਾਂ ਕੀ ਹੈ?

ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਨੇ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕਰਕੇ ਸਿੱਖਾਂ ਦਾ ਕਤਲੇਆਮ ਕੀਤਾ। ਹੁਣ ਭਾਜਪਾ ਸਿਰਫ਼ ਵੋਟਾਂ ਦੇ ਧਰੁਵੀਕਰਨ ਲਈ ਬੰਦੀ ਸਿੰਘ ਅਤੇ ਉਸ ਦੇ ਭਰਾ ਰਾਜੋਆਣਾ ਨਾਲ ਬੇਇਨਸਾਫ਼ੀ ਕਰ ਰਹੀ ਹੈ। ਕਮਲਦੀਪ ਨੇ ਕਿਹਾ ਕਿ ਰਾਜੋਆਣਾ ਦੀ ਸਜ਼ਾ ਮੁਆਫ਼ ਕਰਨ ਦਾ ਮੁੱਦਾ ਕਿਸੇ ਇੱਕ ਧਿਰ ਜਾਂ ਧੜੇ ਨਾਲ ਸਬੰਧਤ ਨਹੀਂ ਹੈ, ਸਗੋਂ ਇਹ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਮੁੱਦਾ ਹੈ, ਇਸ ਲਈ ਕੇਂਦਰ ਨੂੰ ਚਾਹੀਦਾ ਹੈ ਕਿ ਉਹ ਰਾਜੋਆਣਾ ਦੀ ਸਜ਼ਾ ਮੁਆਫ਼ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਤਿਕਾਰ ਦੇਵੇ।

ਕਮਲਦੀਪ ਕੌਰ ਨੇ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਅੱਜ ਤੱਕ ਸਜ਼ਾ ਨਹੀਂ ਮਿਲੀ। ਪੀੜਤ ਸੈਂਕੜੇ ਸਿੱਖ ਪਰਿਵਾਰ ਅਜੇ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਇਸ ਬਾਰੇ ਕੋਈ ਵੀ ਧਿਰ ਚਿੰਤਤ ਨਹੀਂ ਹੈ ਪਰ ਰਾਜੋਆਣਾ ਦੀ 12 ਸਾਲ ਦੀ ਸਜ਼ਾ ਮੁਆਫ਼ੀ ਦੀ ਪਟੀਸ਼ਨ ‘ਤੇ ਜਾਣਬੁੱਝ ਕੇ ਕੋਈ ਫ਼ੈਸਲਾ ਨਹੀਂ ਲਿਆ ਜਾ ਰਿਹਾ ਹੈ। ਜੇ ਇਹ ਵਿਤਕਰਾ ਨਹੀਂ ਤਾਂ ਕੀ ਹੈ? ਉਨ੍ਹਾਂ ਦੱਸਿਆ ਕਿ ਰਾਜੋਆਣਾ ਦੀ ਮੁਆਫ਼ੀ ਸਬੰਧੀ ਸ਼੍ਰੋਮਣੀ ਕਮੇਟੀ ਜਲਦੀ ਹੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰ ਸਕਦੀ ਹੈ।

error: Content is protected !!