ਠੰਢ ਤੇ ਧੁੰਦ ਦੇ ਕਹਿਰ ਕਾਰਨ ਪੰਜਾਬ ਸਰਕਾਰ ਨੇ ਸਕੂਲਾਂ ‘ਚ ਕੀਤੀਆਂ ਛੁੱਟੀਆਂ, ਨਵੇਂ ਸਾਲ ਤੱਕ ਬੰਦ ਰਹਿਣਗੇ ਸਕੂਲ

ਠੰਢ ਤੇ ਧੁੰਦ ਦੇ ਕਹਿਰ ਕਾਰਨ ਪੰਜਾਬ ਸਰਕਾਰ ਨੇ ਸਕੂਲਾਂ ‘ਚ ਕੀਤੀਆਂ ਛੁੱਟੀਆਂ, ਨਵੇਂ ਸਾਲ ਤੱਕ ਬੰਦ ਰਹਿਣਗੇ ਸਕੂਲ

 

ਚੰਡੀਗੜ੍ਹ (ਵੀਓਪੀ ਬਿਊਰੋ) : ਉੱਤਰੀ ਭਾਰਤ ‘ਚ ਬੇਹੱਦ ਠੰਡ ਪੈ ਰਹੀ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਹੋਣਗੀਆਂ।

ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਹੁਕਮ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਜਾਰੀ ਕੀਤੇ ਗਏ ਹਨ।

ਇਸ ਤੋਂ ਪਹਿਲਾਂ 3 ਦਸੰਬਰ ਨੂੰ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਸੀ। ਵਿਭਾਗ ਨੇ ਸਕੂਲਾਂ ਦਾ ਸਮਾਂ ਸਵੇਰੇ ਸਾਢੇ ਨੌਂ ਵਜੇ ਤੋਂ ਬਦਲ ਕੇ ਦੁਪਹਿਰ ਸਾਢੇ ਤਿੰਨ ਵਜੇ ਕਰ ਦਿੱਤਾ ਹੈ।

ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਰੀ ਕੀਤੇ ਹਨ। ਉਨ੍ਹਾਂ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਲਿਆ।

error: Content is protected !!