ਪੰਜਾਬ ਵਿਚ ਕੋਰੋਨਾ ਨਾਲ ਪਹਿਲੀ ਮੌ.ਤ, ‘ਮੁੜ ਮਾਸਕ ਪਹਿਨਣ ਲਈ ਹੋ ਜਾਓ ਤਿਆਰ ਪੰਜਾਬੀਓ’, ਸਰਕਾਰ ਨੇ ਚਾੜ੍ਹੇ ਹੁਕਮ

ਪੰਜਾਬ ਵਿਚ ਕੋਰੋਨਾ ਨਾਲ ਪਹਿਲੀ ਮੌ.ਤ, ‘ਮੁੜ ਮਾਸਕ ਪਹਿਨਣ ਲਈ ਹੋ ਜਾਓ ਤਿਆਰ ਪੰਜਾਬੀਓ’, ਸਰਕਾਰ ਨੇ ਚਾੜ੍ਹੇ ਹੁਕਮ

ਵੀਓਪੀ ਬਿਊਰੋ, ਚੰਡੀਗੜ੍ਹ-ਕਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਦੇ ਨਵੇਂ ਰੂਪ JN.1 ਫੈਲਣ ਬਾਰੇ ਕੇਂਦਰ ਸਰਕਾਰ ਵੱਲੋਂ ਜਾਰੀ ਸਲਾਹ ਦੇ ਆਧਾਰ ‘ਤੇ ਅਤੇ ਤੇ ਪੰਜਾਬ ਦੇ ਜਲੰਧਰ ਵਿਚ ਕੋਰੋਨਾ ਦਾ ਨਵਾਂ ਮਾਮਲਾ ਸਾਹਮਣੇ ਆਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਹਸਪਤਾਲਾਂ ਵਿੱਚ ਡਾਕਟਰਾਂ, ਮਰੀਜ਼ਾਂ ਅਤੇ ਉਨ੍ਹਾਂ ਦੇ ਸੇਵਾਦਾਰਾਂ ਸਮੇਤ ਮੈਡੀਕਲ ਸਟਾਫ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਸਿਹਤ ਵਿਭਾਗ ਨੇ ਸ਼ੁੱਕਰਵਾਰ ਨੂੰ ਇਸ ਸਬੰਧ ਵਿੱਚ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ ਤੇ ਆਮ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਵਿੱਚ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ।

ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸ਼ੇਰਪੁਰ ਦੀ ਰਹਿਣ ਵਾਲੀ 60 ਸਾਲਾ ਔਰਤ ਨੂੰ ਸਾਹ ਲੈਣ ’ਚ ਮੁਸ਼ਕਿਲ ਤੇ ਬੁਖ਼ਾਰ ਹੋਣ ਪਿੱਛੋਂ ਪਰਿਵਾਰ ਨੇ ਉਸ ਨੂੰ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਸੀ। ਉਸ ਦੀ ਜਾਂਚ ਪਿੱਛੋਂ ਉਸ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ। ਔਰਤ ਦਾ ਰੈਪਿਡ ਟੈਸਟ ਕੀਤਾ ਗਿਆ ਸੀ। ਇਲਾਜ ਦੌਰਾਨ ਬੁੱਧਵਾਰ ਨੂੰ ਉਸ ਦੀ ਮੌ.ਤ ਹੋ ਗਈ। ਸਿਹਤ ਵਿਭਾਗ ਦੀਆਂ ਨੀਤੀਆਂ ਦੀ ਪਾਲਣਾ ਕਰਦਿਆਂ ਬਜ਼ੁਰਗ ਔਰਤ ਦੀ ਲਾ.ਸ਼ ਪੈਕ ਕਰਕੇ ਟੀਮ ਦੇ ਮੈਂਬਰਾਂ ਨੇ ਪਰਿਵਾਰ ਵਾਲਿਆਂ ਦੀ ਮੌਜੂਦਗੀ ’ਚ ਹੁਸ਼ਿਆਰਪੁਰ ’ਚ ਉਸ ਦੇ ਪਿੰਡ ਉਸ ਦਾ ਸਸਕਾਰ ਕਰਵਾਇਆ।


ਸਿਹਤ ਵਿਭਾਗ ਨੇ ਰਾਜ ਦੇ ਸਾਰੇ ਸਿਵਲ ਸਰਜਨਾਂ ਨੂੰ ਭੇਜੇ ਇੱਕ ਪੱਤਰ ਵਿੱਚ ਸਖ਼ਤੀ ਨਾਲ ਕੋਵਿਡ ਢੁਕਵੇਂ ਵਿਵਹਾਰ (CAB) ਨੂੰ ਲਾਗੂ ਕਰਨ ਲਈ ਕਿਹਾ।ਵਿਭਾਗ ਨੇ ਆਮ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਭੀੜ-ਭੜੱਕੇ ਵਾਲੀਆਂ ਅਤੇ ਸੰਘਣੀ ਥਾਵਾਂ ‘ਤੇ ਮਾਸਕ ਪਹਿਨਣ, ਛਿੱਕ ਅਤੇ ਖੰਘਣ ਵੇਲੇ ਨੱਕ ਅਤੇ ਮੂੰਹ ਨੂੰ ਰੁਮਾਲ ਨਾਲ ਢੱਕ ਕੇ ਰੱਖਣ, ਵਰਤੋਂ ਤੋਂ ਤੁਰੰਤ ਬਾਅਦ ਅਜਿਹੇ ਟਿਸ਼ੂ ਨੂੰ ਬੰਦ ਡਸਟਬਿਨ ਵਿੱਚ ਸੁਟਣ, ਸਾਬਣ ਅਤੇ ਪਾਣੀ ਨਾਲ ਵਾਰ-ਵਾਰ ਹੱਥ ਧੋਣ।
ਦੱਸ ਦੇਈਏ ਕਿ ਚੰਡੀਗੜ੍ਹ ਵਿਚ ਵੀ ਬੀਤੇ ਦਿਨ ਕੋਰੋਨਾ JN.1 ਦੇ ਨਵੇਂ ਰੂਪ ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ। ਵਿਭਾਗ ਨੇ ਹਸਪਤਾਲਾਂ ਵਿੱਚ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।
ਜੇਐਨ.1 ਦਾ ਇੱਕ ਕੇਸ ਕੇਰਲ ਵਿੱਚ ਪਾਇਆ ਗਿਆ। ਇਸ ਤੋਂ ਬਾਅਦ ਚੰਡੀਗੜ੍ਹ ਸਿਹਤ ਵਿਭਾਗ ਹਰਕਤ ਵਿੱਚ ਆਇਆ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਪਹਿਲਾਂ ਦੀ ਤਰ੍ਹਾਂ, ਲੋਕਾਂ ਨੂੰ ਮਾਸਕ ਪਹਿਨਣ, ਵਾਰ-ਵਾਰ ਹੱਥ ਧੋਣ ਅਤੇ ਭੀੜ-ਭੜੱਕੇ ਵਾਲੇ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ, ਜੇ ਜਾਣਾ ਵੀ ਪੈਂਦਾ ਹੈ ਤਾਂ ਮਾਸਕ ਲਾ ਕੇ ਜਾਓ। ਸਿਹਤ ਵਿਭਾਗ ਨੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਵਾਈ ਆਪਣੇ ਤੌਰ ‘ਤੇ ਨਾ ਲੈਣ ਲਈ ਕਿਹਾ ਹੈ। ਖਾਸ ਕਰਕੇ ਬਜ਼ੁਰਗਾਂ ਜਾਂ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਸੁਚੇਤ ਰਹਿਣ ਦਾ ਸੁਨੇਹਾ ਦਿੱਤਾ ਗਿਆ ਹੈ।

error: Content is protected !!