ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਅੱਤਵਾਦੀਆਂ ਨੇ ਸਾਬਕਾ SP ਦਾ ਕੀਤਾ ਕ+ਤਲ

ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਅੱਤਵਾਦੀਆਂ ਨੇ ਸਾਬਕਾ SP ਦਾ ਕੀਤਾ ਕ+ਤਲ

ਬਾਰਾਮੂਲਾ (ਵੀਓਪੀ ਬਿਊਰੋ): ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ ਹਨ। ਅੱਤਵਾਦੀ ਹਰ ਰੋਜ਼ ਸੁਰੱਖਿਆ ਬਲਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ।

ਇਸੇ ਸਿਲਸਿਲੇ ‘ਚ ਐਤਵਾਰ ਸਵੇਰੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਅੱਤਵਾਦੀਆਂ ਨੇ ਇਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ।

ਅੱਤਵਾਦੀਆਂ ਨੇ ਸ਼ੇਰੀ ਬਾਰਾਮੂਲਾ ਦੇ ਜੈਂਟਮੁੱਲਾ ਦੀ ਮਸਜਿਦ ‘ਤੇ ਹਮਲਾ ਕੀਤਾ ਅਤੇ ਅਜ਼ਾਨ ਦਾ ਪਾਠ ਕਰ ਰਹੇ ਸੇਵਾਮੁਕਤ ਐਸਪੀ ਮੁਹੰਮਦ ਸ਼ਫੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ।

ਹਮਲੇ ‘ਚ ਸ਼ਾਮਲ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਜਾਰੀ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਵੀ ਇਸ ਬਾਰੇ ਟਵੀਟ ਕਰਕੇ ਲੋਕਾਂ ਨੂੰ ਇਸ ਇਲਾਕੇ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।

error: Content is protected !!