ਖਾਲਿ.ਸਤਾਨੀ ਨਿੱਝਰ ਮਗਰੋਂ ਮੰਦਰ ਦੇ ਪ੍ਰਧਾਨ ਉਤੇ ਜਾਨ.ਲੇਵਾ ਹਮ.ਲਾ, ਵਿਗੜ ਰਹੇ ਕੈਨੇਡਾ ਦੇ ਹਾਲਾਤ !

ਖਾਲਿ.ਸਤਾਨੀ ਨਿੱਝਰ ਮਗਰੋਂ ਮੰਦਰ ਦੇ ਪ੍ਰਧਾਨ ਉਤੇ ਜਾਨ.ਲੇਵਾ ਹਮ.ਲਾ, ਵਿਗੜ ਰਹੇ ਕੈਨੇਡਾ ਦੇ ਹਾਲਾਤ !


ਵੀਓਪੀ ਬਿਊਰੋ, ਇੰਟਰਨੈਸ਼ਨਲ-ਕੈਨੇਡਾ ਦੇ ਸਰੀ ਵਿਚ ਹਿੰਦੂ ਆਗੂ ਤੇ ਮੰਦਰ ਦੇ ਪ੍ਰਧਾਨ ਦੇ ਘਰ ਉਤੇ ਦਰਜਨਾਂ ਰਾਊਂਡ ਫਾਇਰ ਕੀਤੇ ਗਏ ਹਨ। ਇਸ ਫਾਇ.ਰਿੰਗ ਤੋਂ ਬਾਅਦ ਇਲਾਕੇ ‘ਚ ਹੜਕੰਪ ਮਚ ਗਿਆ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਅਣਪਛਾਤੇ ਹਮ.ਲਾਵਰਾਂ ਵੱਲੋਂ ਹਿੰਦੀ ਲੀਡਰ ਦੇ ਘਰ ‘ਤੇ 14 ਰਾਊਂਡ ਫਾਇਰ ਕੀਤੇ ਗਏ।
ਦੱਸ ਦੇਈਏ ਕਿ ਖਾਲਿਸ.ਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦਾ ਸਰੀ ਦੇ ਹੀ ਇੱਕ ਗੁਰਦੁਆਰੇ ਨੇੜੇ ਕ.ਤ.ਲ ਕਰ ਦਿੱਤਾ ਗਿਆ ਸੀ। ਇਸ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ‘ਤੇ ਗੰਭੀਰ ਦੋਸ਼ ਲਗਾਏ ਸਨ। ਇਸ ਘਟਨਾ ਤੋਂ ਬਾਅਦ ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਵਾਲੀ ਸਥਿਤੀ ਬਣੀ ਹੋਈ ਹੈ।


ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਵੀਰਵਾਰ 27 ਦਸੰਬਰ ਨੂੰ ਸ਼ੱਕੀ ਵਿਅਕਤੀਆਂ ਨੇ ਕੈਨੇਡਾ ਦੇ ਸਰੀ ਵਿੱਚ ਲਕਸ਼ਮੀ ਨਾਰਾਇਣ ਮੰਦਰ ਦੇ ਪ੍ਰਧਾਨ ਸਤੀਸ਼ ਕੁਮਾਰ ਦੇ ਘਰ ‘ਤੇ ਗੋ.ਲੀਬਾਰੀ ਕੀਤੀ। ਇਹ ਘਟਨਾ ਸਵੇਰੇ 8:03 ਵਜੇ ਦੇ ਕਰੀਬ 80 ਐਵੇਨਿਊ ਦੇ 14900 ਬਲਾਕ ‘ਚ ਵਾਪਰੀ। ਸਰੀ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰਸੀਐਮਪੀ) ਦੇ ਇੱਕ ਬਿਆਨ ਅਨੁਸਾਰ, ਜਿਸ ਨਿਵਾਸ ‘ਤੇ ਫਾਇਰਿੰਗ ਹੋਈ, ਉੱਥੇ ਲਕਸ਼ਮੀ ਨਾਰਾਇਣ ਮੰਦਰ ਦੇ ਪ੍ਰਧਾਨ ਸਤੀਸ਼ ਕੁਮਾਰ ਦਾ ਵੱਡਾ ਪੁੱਤਰ ਰਹਿੰਦਾ ਹੈ। ਪੁਲਿਸ ਮੁਤਾਬਕ ਹਮਲਾ ਬਹੁਤ ਗੰਭੀਰ ਸੀ, ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਸ ਹਮਲੇ ਤੋਂ ਬਾਅਦ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰਸੀਐਮਪੀ) ਨੇ ਘਟਨਾ ਵਾਲੀ ਥਾਂ ‘ਤੇ ਜਾਂਚ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਸਬੂਤਾਂ ਦੀ ਜਾਂਚ ਕੀਤੀ ਤੇ ਗਵਾਹਾਂ ਨਾਲ ਗੱਲਬਾਤ ਕੀਤੀ। ਫਿਲਹਾਲ ਪੁਲਿਸ ਹਮਲਾਵਰਾਂ ਉਤੇ ਹਮਲੇ ਦੇ ਪਿੱਛੇ ਦੇ ਮਕਸਦ ਦਾ ਪਤਾ ਲਾਉਣ ‘ਚ ਜੁਟੀ ਹੈ। ਯਾਦ ਰਹੇ ਸਰੀ ਸਥਿਤ ਲਕਸ਼ਮੀ ਨਰਾਇਣ ਮੰਦਰ ‘ਤੇ ਪਹਿਲਾਂ ਵੀ ਹਮਲਾ ਹੋ ਚੁੱਕਾ ਹੈ।

error: Content is protected !!