ਨਾਜਾਇਜ਼ ਮਾਈਨਿੰਗ ਦੇ ਦੋਸ਼ ‘ਚ ਚੁੱਕਿਆ ਗਿਆ ਸਾਬਕਾ ਕਾਂਗਰਸੀ ਵਿਧਾਇਕ, ਮਸ਼ੀਨਾਂ ਤੇ ਟਿੱਪਰ ਵੀ ਬਰਾਮਦ
ਪਠਾਨਕੋਟ/ਚੰਡੀਗੜ੍ਹ (ਵੀਓਪੀ ਬਿਊਰੋ)- ਗੈਰ-ਕਾਨੂੰਨੀ ਮਾਈਨਿੰਗ ‘ਤੇ ਸਖਤ ਰੁਖ ਅਖਤਿਆਰ ਕਰਦੇ ਹੋਏ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਪਠਾਨਕੋਟ ‘ਚ ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪ੍ਰਸ਼ਾਸਨ ਨੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਗ੍ਰਿਫਤਾਰ ਕਰ ਲਿਆ ਹੈ।