ਧੰਨਵਾਦ ਰਾਜਪਾਲ ਸਾਹਿਬ, ਜੋ ਤਿੰਨ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਤੁਸੀ : ਮੁੱਖ ਮੰਤਰੀ ਭਗਵੰਤ ਮਾਨ

ਧੰਨਵਾਦ ਰਾਜਪਾਲ ਸਾਹਿਬ, ਜੋ ਤਿੰਨ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਤੁਸੀ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ (ਵੀਓਪੀ ਡੈਸਕ): ਪੰਜਾਬ ਵਿੱਚ ਤਿੰਨ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ 3 ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਤਿੰਨਾਂ ਬਿੱਲਾਂ ਵਿੱਚ ਰਜਿਸਟ੍ਰੇਸ਼ਨ, ਜਾਇਦਾਦ ਦੇ ਤਬਾਦਲੇ ਸਬੰਧੀ ਸੋਧਾਂ ਸ਼ਾਮਲ ਹਨ।

ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023, ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ, 2023 ਪੰਜਾਬ ਅਸੈਂਬਲੀ ਦੁਆਰਾ ਪਾਸ ਕੀਤੇ ਗਏ ਸਨ ਜਿਨ੍ਹਾਂ ਨੂੰ ਰਾਜਪਾਲ ਦੁਆਰਾ ਮਨਜ਼ੂਰੀ ਦੇ ਦਿੱਤੀ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਵੀ ਧੰਨਵਾਦ ਕੀਤਾ।

ਮਾਨ ਨੇ ਲਿਖਿਆ, ਧੰਨਵਾਦ ਗਵਰਨਰ ਸਾਹਿਬ…ਉਮੀਦ ਹੈ ਕਿ ਬਾਕੀ ਸਾਰੇ ਪੰਜਾਬ ਪੱਖੀ ਬਿੱਲ ਵੀ ਜਲਦੀ ਹੀ ਮਨਜ਼ੂਰ ਹੋ ਜਾਣਗੇ। ਉਨ੍ਹਾਂ ਲਿਖਿਆ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਅਸੈਂਬਲੀ ਵੱਲੋਂ ਪਾਸ ਕੀਤੇ 3 ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

 

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਦੌਰੇ ‘ਤੇ ਹਨ। ਉੱਥੇ ਉਹ ਜੇਲ ‘ਚ ਬੰਦ ‘ਆਪ’ ਵਿਧਾਇਕ ਚਿਤਰਾ ਵਸਾਵਾ ਅਤੇ ਉਨ੍ਹਾਂ ਦੀ ਪਤਨੀ ਨਾਲ ਮੁਲਾਕਾਤ ਕਰਨਗੇ।

error: Content is protected !!