ਮੁੰਡੇ ਵਾਲਿਆਂ ਦੇ 28 ਲੱਖ ਲਗਵਾ ਕੈਨੇਡਾ ਜਾ ਕੇ ਮੁਕਰੀ ਕੁੜੀ, ਪਰਤਦਿਆਂ ਹੀ ਹਵਾਈ ਅੱਡੇ ਤੋਂ ਗ੍ਰਿਫ਼.ਤਾਰ

ਮੁੰਡੇ ਵਾਲਿਆਂ ਦੇ 28 ਲੱਖ ਲਗਵਾ ਕੈਨੇਡਾ ਜਾ ਕੇ ਮੁਕਰੀ ਕੁੜੀ, ਪਰਤਦਿਆਂ ਹੀ ਹਵਾਈ ਅੱਡੇ ਤੋਂ ਗ੍ਰਿਫ਼.ਤਾਰ


ਵੀਓਪੀ ਬਿਊਰੋ, ਰਾਏਕੋਟ-ਮੁੰਡੇ ਵਾਲਿਆਂ ਕੋਲੋਂ ਖਰਚਾ ਕਰਵਾ ਕੇ ਕੈਨੇਡਾ ਪੁੱਜ ਮੁਕਰੀ ਕੁੜੀ ਨੂੰ ਪਰਤਦਿਆਂ ਹੀ ਪੁਲਿਸ ਨੇ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ।
ਥਾਣਾ ਸਦਰ ਰਾਏਕੋਟ ਪੁਲਿਸ ਨੇ ਸਹੁਰਾ ਪਰਿਵਾਰ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਕੈਨੇਡਾ ਤੋਂ ਪਰਤੀ ਜੈਸਵੀਨ ਕੌਰ ਨੂੰ ਗ੍ਰਿਫ਼.ਤਾਰ ਕੀਤਾ ਹੈ। ਪੁਲਿਸ ਨੇ ਅੱਜ ਮੁਲਜ਼ਮ ਨੂੰ ਜਗਰਾਉਂ ਅਦਾਲਤ ਵਿੱਚ ਪੇਸ਼ ਕੀਤਾ, ਜਿਥੇ ਉਸ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਹੋਇਆ ਹੈ।


ਰਾਏਕੋਟ ਦੇ ਉਪ ਪੁਲਿਸ ਕਪਤਾਨ ਰਛਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਜੈਸਵੀਨ ਖ਼ਿਲਾਫ਼ 28 ਲੱਖ ਰੁਪਏ ਦੀ ਠੱਗੀ ਦਾ ਕੇਸ ਜੁਲਾਈ 2021 ਵਿੱਚ ਮਹੇਰਨਾ ਕਲਾਂ ਵਾਸੀ ਜਗਰੂਪ ਸਿੰਘ ਪੁੱਤਰ ਅਮਰੀਕ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਸੀ। ਹਾਲਾਂਕਿ ਜੈਸਵੀਨ ਵੱਲੋਂ ਵੀ ਆਪਣੇ ਪਤੀ ਤੇ ਸਹੁਰਾ ਪਰਿਵਾਰ ਖ਼ਿਲਾਫ਼ ਦਾਜ ਲਈ ਪਰੇਸ਼ਾਨ ਕਰਨ ਦਾ ਦੋਸ਼ ਲਾਉਂਦਿਆਂ ਸ਼ਿਕਾਇਤ ਦਿੱਤੀ ਸੀ ਪਰ ਸਥਾਨਕ ਤਤਕਾਲੀ ਡੀਐੱਸਪੀ ਸੁਖਨਾਜ਼ ਸਿੰਘ ਨੇ ਇਸ ਸ਼ਿਕਾਇਤ ਨੂੰ ਖਾਰਜ ਕਰਦਿਆਂ ਧੋਖਾਧੜੀ ਦੇ ਮਾਮਲੇ ਵਿੱਚ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਇਸ ਮਗਰੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਆਦੇਸ਼ ‘ਤੇ ਥਾਣਾ ਸਦਰ ਰਾਏਕੋਟ ਪੁਲਿਸ ਨੇ ਕੇਸ ਦਰਜ ਕਰ ਕੇ ਜੈਸਵੀਨ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ ਕੀਤਾ ਸੀ ਜਿਸ ਦੇ ਆਧਾਰ ‘ਤੇ ਅੱਜ ਉਸ ਨੂੰ ਗ੍ਰਿਫ਼.ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਜੈਸਵੀਨ ਕੌਰ 4 ਨਵੰਬਰ 2015 ਨੂੰ ਜਗਰੂਪ ਸਿੰਘ ਨਾਲ ਵਿਆਹ ਕਰਵਾ ਕੇ 12 ਦਸੰਬਰ 2015 ਨੂੰ ਪੜ੍ਹਾਈ ਲਈ ਕੈਨੇਡਾ ਗਈ ਸੀ, ਜਿਸ ਦਾ ਸਾਰਾ ਖਰਚਾ ਜਗਰੂਪ ਦੇ ਪਰਿਵਾਰ ਨੇ ਕੀਤਾ ਸੀ। ਕੈਨੇਡਾ ਪੁੱਜ ਕੇ ਜੈਸਵੀਨ ਨੇ ਜਗਰੂਪ ਨੂੰ ਕੈਨੇਡਾ ਬੁਲਾਉਣ ਲਈ ਵੀਜ਼ਾ ਵਾਸਤੇ ਅਰਜ਼ੀ ਨਹੀਂ ਲਾਈ ਤੇ ਜਦੋਂ ਜ਼ੋਰ ਪਾਉਣ ‘ਤੇ ਛੇ ਸਾਲਾਂ ਬਾਅਦ ਫਾਈਲ ਲਗਾਈ ਤਾਂ ਦਸਤਾਵੇਜ਼ ਪੂਰੇ ਨਾ ਹੋਣ ਕਾਰਨ ਵੀਜ਼ਾ ਨਹੀਂ ਮਿਲਿਆ। ਇਸ ਮਗਰੋਂ ਜੈਸਵੀਨ ਨੇ ਜਗਰੂਪ ਨਾਲ ਵਿਆਹ ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਸੀ।

error: Content is protected !!