ਅਦਾਲਤ ਨੇ ਮੰਨੀ ਅਪੀਲ, ਲੰਮੇ ਸਮੇਂ ਬਾਅਦ ਜੇਲ੍ਹ ‘ਚੋਂ ਬਾਹਰ ਆਏ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ

ਅਦਾਲਤ ਨੇ ਮੰਨੀ ਅਪੀਲ, ਲੰਮੇ ਸਮੇਂ ਬਾਅਦ ਜੇਲ੍ਹ ‘ਚੋਂ ਬਾਹਰ ਆਏ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ

ਵੀਓਪੀ ਬਿਊਰੋ – ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ਸੋਮਵਾਰ ਨੂੰ ਕਪੂਰਥਲਾ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਇਸ ਗੱਲ ਦੀ ਪੁਸ਼ਟੀ ਖਹਿਰਾ ਦੇ ਵਕੀਲ ਕੰਵਲਜੀਤ ਸਿੰਘ ਅਤੇ ਰਜਤ ਢਿੱਲੋਂ ਨੇ ਕੀਤੀ ਹੈ।

ਪੰਜਾਬ ਦੀ ਕਪੂਰਥਲਾ ਅਦਾਲਤ ਨੇ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਪਰਾਧਿਕ ਧਮਕੀ ਦੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਖਹਿਰਾ ਦੇ ਵਕੀਲ ਕੰਵਲਜੀਤ ਸਿੰਘ ਦਾ ਕਹਿਣਾ ਹੈ ਕਿ ਸੁਖਪਾਲ ਸਿੰਘ ਨੂੰ ਅੱਜ ਜ਼ਮਾਨਤ ਮਿਲ ਗਈ ਹੈ, ਉਹ ਨਾਭਾ ਜੇਲ੍ਹ ਵਿੱਚ ਬੰਦ ਸਨ।

ਅਦਾਲਤ ਦੇ ਫੈਸਲੇ ਤੋਂ ਬਾਅਦ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਭਾ ਜੇਲ੍ਹ ਵਿਚੋਂ ਬਾਹਰ ਆ ਗਏ ਹਨ। ਜੇਲ੍ਹ ਵਿੱਚੋਂ ਬਾਹਰ ਆਉਂਦੇ ਸਾਰ ਹੀ ਖਹਿਰਾ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। ਖਹਿਰਾ ਨੂੰ ਸਮਰਥਕਾਂ ਵੱਲੋਂ ਹਾਰ ਪਹਿਨਾਏ ਗਏ ਅਤੇ ਲੱਡੂਆਂ ਦੇ ਨਾਲ ਮੂੰਹ ਮਿੱਠਾ ਕਰਵਾਇਆ ਗਿਆ।

error: Content is protected !!