‘ਆਪ’ ਦੇ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਉਤੇ ਸਿਆਸਤ ਤੇਜ਼, ਅਕਾਲੀ ਦਲ ਨੇ ਰਾਜਪਾਲ ਨੂੰ ਸੌਂਪੀ ਵੀਡੀਓ

‘ਆਪ’ ਦੇ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਉਤੇ ਸਿਆਸਤ ਤੇਜ਼, ਅਕਾਲੀ ਦਲ ਨੇ ਰਾਜਪਾਲ ਨੂੰ ਸੌਂਪੀ ਵੀਡੀਓ


ਵੀਓਪੀ ਬਿਊਰੋ, ਚੰਡੀਗੜ੍ਹ-ਪੰਜਾਬ ਦੇ ਇਕ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਤਰੀ ਦੀ ਇਤਰਜ਼ਾਯੋਗ ਵੀਡੀਓ ਸੌਂਪੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਕਿਸੇ ਕੇਂਦਰੀ ਏਜੰਸੀ ਤੋਂ ਇਸ ਦੀ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਜਾਣ ਅਤੇ ਮੰਤਰੀ ਨੂੰ ਮੰਤਰੀ ਮੰਡਲ ‘ਚੋਂ ਬਰਖ਼ਾਸਤ ਕੀਤਾ ਜਾਵੇ। ਅਕਾਲੀ ਦਲ ਦੇ ਵਫਦ ਨੇ ਪੰਜਾਬ ਦੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਆਪ ਮੰਤਰੀ ਜੋ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਹਨ, ਉਨ੍ਹਾਂ ਨੂੰ ਗਣਤੰਤਰ ਦਿਵਸ ਮੌਕੇ ਕੌਮੀ ਤਿਰੰਗਾ ਲਹਿਰਾਉਣ ਤੋਂ ਰੋਕਿਆ ਜਾਵੇ। ਵਫਦ ਨੇ ਰਾਜਪਾਲ ਨੂੰ ਸਾਰੇ ਮਾਮਲੇ ਦੀ ਜਾਣਕਾਰੀ ਦਿੱਤੀ ਅਤੇ ਉਹਨਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਮੰਤਰੀ ਦੀ ਮਦਦ ਕਰ ਰਹੇ ਹਨ ਤੇ ਕੇਸ ਵਿਚ ਨਿਆਂ ਦੀ ਉਨ੍ਹਾਂ ਤੋਂ ਆਸ ਨਹੀਂ ਕੀਤੀ ਜਾ ਸਕਦੀ।


ਵਫਦ ਨੇ ਰਾਜਪਾਲ ਨੂੰ ਇਹ ਵੀ ਦੱਸਿਆ ਕਿ ਪੀੜਤ ਨੂੰ ਡਰਾਇਆ ਧਮਕਾਇਆ ਗਿਆ ਹੈ ਅਤੇ ਦਬਾਅ ਬਣਾਇਆ ਗਿਆ ਹੈ ਕਿ ਉਹ ਮੰਤਰੀ ਖਿਲਾਫ ਸ਼ਿਕਾਇਤ ਲਈ ਅੱਗੇ ਨਾ ਆਵੇ। ਇਸ ਦੇ ਨਾਲ ਹੀ ਵਫਦ ਨੇ ਕਿਹਾ ਕਿ ਨਿਰਪੱਖ ਜਾਂਚ ਦੇ ਨਾਲ ਮੰਤਰੀ ਦੀ ਬਰਖ਼ਾਸਤਗੀ ਹੀ ਮਾਮਲੇ ਦਾ ਸੱਚ ਸਾਹਮਣੇ ਲਿਆਉਣ ਦਾ ਸਬੱਬ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਕਟਾਰੂਚੱਕ ’ਤੇ ਦੋਸ਼ ਹੈ ਤੇ ਮੁੱਖ ਮੰਤਰੀ ਦੇ ਕਹਿਣ ’ਤੇ ਰਾਜ ਦੀ ਪੁਲਿਸ ਨੇ ਕੇਸ ਦਬਾ ਦਿੱਤਾ ਹੈ। ਅਜਿਹੇ ਘਿਨੌਣੇ ਅਪਰਾਧ ਵਿਚ ਸ਼ਾਮਲ ਵਿਅਕਤੀ ਨੂੰ ਅਜਿਹੇ ਸਰਕਾਰੀ ਸਮਾਗਮਾਂ ਤੋਂ ਦੂਰ ਰੱਖਿਆ ਜਾਵੇ ਜਿਥੇ ਮੁੱਖ ਮਹਿਮਾਨਾਂ ਨੂੰ ਰੋਲ ਮਾਡਲ ਵਜੋਂ ਵੇਖਿਆ ਜਾਂਦਾ ਹ। ਉਹਨਾਂ ਕਿਹਾ ਕਿ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਹੋਈ ਹੈ ਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਉਹਨਾਂ ਨੂੰ ਤੁਰੰਤ ਬਰਖ਼ਾਸਤ ਕਰਨਾ ਚਾਹੀਦਾ ਹੈ ਤੇ ਉਹਨਾਂ ਨੂੰ 26 ਜਨਵਰੀ ਨੂੰ ਕੌਮੀ ਤਿਰੰਗਾ ਲਹਿਰਾਉਣ ਨਹੀਂ ਦੇਣਾ ਚਾਹੀਦਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਮੰਤਰੀ ਬਲਕਾਰ ਸਿੰਘ ਦੀ ਗੱਲ ਕਰਦਿਆਂ ਦੱਸਿਆ ਕਿ ਉਹਨਾਂ ਨੇ ਤਿੰਨ ਮਹੀਨੇ ਪਹਿਲਾਂ ਮੁੱਖ ਮੰਤਰੀ ਨੂੰ ਦੱਸਿਆ ਸੀ ਕਿ ਉਹਨਾਂ ਕੋਲ ਆਪ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਦੀ ਇਤਰਾਜ਼ਯੋਗ ਵੀਡੀਓ ਹੈ ਜੋ ਉਹ ਉਹਨਾਂ ਨੂੰ ਸੌਂਪਣਾ ਚਾਹੁੰਦੇ ਹਨ।

ਉਹਨਾਂ ਕਿਹਾ ਕਿ ਉਹਨਾਂ ਨੇ ਚਲਦੀ ਪ੍ਰੈਸ ਕਾਨਫਰੰਸ ਦੌਰਾਨ ਹੀ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਫੋਨ ਵੀ ਕੀਤਾ ਸੀ ਤੇ ਉਹਨਾਂ ਨੂੰ ਕਿਹਾ ਗਿਆ ਕਿ ਮੁੱਖ ਮੰਤਰੀ ਨਾਲ ਗੱਲ ਕਰਵਾਉਂਦੇ ਹਨ ਪਰ ਗੱਲ ਨਹੀਂ ਕਰਵਾਈ ਗਈ। ਉਹਨਾਂ ਕਿਹਾ ਕਿ ਇਸ ਮਗਰੋਂ ਬਜਾਏ ਬਲਕਾਰ ਸਿੰਘ ਖਿਲਾਫ ਕਾਰਵਾਈ ਕਰਨ ਦੇ ਉਹਨਾਂ ਖਿਲਾਫ ਬਦਲਾਖੋਰੀ ਦੀ ਕਾਰਵਾਈ ਸ਼ੁਰੂ ਹੋ ਗਈ ਤੇ ਜਦੋਂ ਇਸ ਵਿਚ ਵੀ ਉਹ ਸਫਲ ਨਾ ਹੋਏ ਤਾਂ ਉਹਨਾਂ ਨੂੰ ਆਖਿਆ ਗਿਆ ਕਿ ਮੁਲਜ਼ਮ ਆਪਣੇ ਗੁਨਾਹ ਲਈ ਮਾਫ਼ੀ ਮੰਗ ਲਵੇਗਾ। ਬਿਕਰਮ ਮਜੀਠੀਆ ਨੇ ਕਿਹਾ ਕਿ ਉਹ ਤਾਂ ਜਨਤਕ ਹਿੱਤਾਂ ਵਾਸਤੇ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਇਕ ਨੈਤਿਕਤਾ ਦਾ ਮਾਮਲਾ ਹੈ। ਮੁਲਜ਼ਮ ਨੂੰ ਅਜਿਹੇ ਘਿਨੌਣੇ ਅਪਰਾਧ ਕਰਨ ਮਗਰੋਂ ਖੁੱਲ੍ਹਾ ਨਹੀਂ ਛੱਡਿਆ ਜਾ ਸਕਦਾ। ਇਸ ਤੋਂ ਪਹਿਲਾਂ ਕਟਾਰੂਚੱਕ ਵੱਲੋਂ ਕੀਤੀ ਬਦਫੈਲੀ ਦੇ ਮਾਮਲੇ ਵਿਚ ਐਸ ਆਈ ਟੀ ਗਠਿਤ ਕੀਤੀ ਗਈ ਸੀ ਜਿਸਨੇ ਮੰਤਰੀ ਨੂੰ ਇਹ ਕਹਿੰਦਿਆਂ ਕਲੀਨ ਚਿੱਟ ਦੇ ਦਿੱਤੀ ਕਿ ਸ਼ਿਕਾਇਤ ਵਾਪਸ ਲੈ ਲਈ ਗਈ ਹੈ। ਉਹਨਾਂ ਕਿਹਾ ਕਿ ਹੁਣ ਵੀ ਇਹੋ ਕੁਝ ਕੀਤਾ ਜਾ ਸਕਦਾ ਹੈ ਤੇ ਇਸੇ ਲਈ ਉਹਨਾਂ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਬਲਕਾਰ ਸਿੰਘ ਨੇ ਆਪਣੇ ਆਪ ਨੂੰ ਅਪੰਗ ਵਿਖਾ ਕੇ ਆਪਣੇ ਪੁੱਤਰ ਲਈ ਇੰਸਪੈਕਟਰ ਦੀ ਨੌਕਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਪਰ ਇਸ ’ਤੇ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਸੀ।

 

 

error: Content is protected !!