ਕਰੀਬੀਆਂ ਨੂੰ ਮੁਅਤਲ ਕਰਨ ਉਤੇ ਬੋਲੇ ਸਿੱਧੂ, ਧੱਕਾ ਨਹੀਂ ਹੋਣ ਦਿਆਂਗਾ, ਨਾ ਮੈਂ ਗਿਰਾ ਨਾ ਮੇਰੀ ਉਮੀਦੋਂ ਕਾ ਮਿਨਾਰ, ਮੁਝੇ ਗਿਰਾਨੇ ਕੀ ਕੋਸ਼ਿਸ਼ ਕਰ ਹਰ ਸ਼ਖਸ ਬਾਰ-ਬਾਰ ਗਿਰਾ, 

ਕਰੀਬੀਆਂ ਨੂੰ ਮੁਅਤਲ ਕਰਨ ਉਤੇ ਬੋਲੇ ਸਿੱਧੂ, ਧੱਕਾ ਨਹੀਂ ਹੋਣ ਦਿਆਂਗਾ, ਨਾ ਮੈਂ ਗਿਰਾ ਨਾ ਮੇਰੀ ਉਮੀਦੋਂ ਕਾ ਮਿਨਾਰ, ਮੁਝੇ ਗਿਰਾਨੇ ਕੀ ਕੋਸ਼ਿਸ਼ ਕਰ ਹਰ ਸ਼ਖਸ ਬਾਰ-ਬਾਰ ਗਿਰਾ,


ਵੀਓਪੀ ਬਿਊਰੋ, ਮੋਗਾ : ਨਵਜੋਤ ਸਿੰਘ ਸਿੱਧੂ ਦੀ ਮੋਗਾ ਰੈਲੀ ਦਾ ਇੰਤਜ਼ਾਮ ਕਰਨ ਵਾਲੇ ਦੋ ਆਗੂਆਂ ਨੂੰ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਸਪੈਂਡ ਕੀਤਾ ਗਿਆ ਹੈ। ਇਸ ਕਾਰਵਾਈ ਕਾਰਨ ਮਾਮਲਾ ਭੱਖ ਗਿਆ ਹੈ। ਨਵਜੋਤ ਸਿੱਧੂ ਨੇ ਹੁਣ ਸ਼ਾਇਰਾਨਾ ਅੰਦਾਜ਼ ਵਿਚ ਰਾਜਾ ਵੜਿੰਗ ਦਾ ਨਾਮ ਲਏ ਬਿਨਾਂ ਉਨ੍ਹਾਂ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐੱਕਸ ’ਤੇ ਲਿਖਿਆ, ‘ਨਾ ਮੈਂ ਗਿਰਾ ਨਾ ਮੇਰੀ ਉਮੀਦੋਂ ਕਾ ਕੋਈ ਮਿਨਾਰ ਗਿਰਾ, ਮੁਝੇ ਗਿਰਾਨੇ ਕੀ ਕੋਸ਼ਿਸ਼ ਕਰ ਹਰ ਸ਼ਖ਼ਸ ਬਾਰ-ਬਾਰ ਗਿਰਾ।’ ਦੱਸਣਯੋਗ ਹੈ ਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਸਾਬਕਾ ਵਿਧਾਇਕ ਮਹੇਸ਼ ਇੰਦਰ ਸਿੰਘ ਮੇਸ਼ੀ ਅਤੇ ਉਨ੍ਹਾਂ ਦੇ ਪੁੱਤਰ ਧਰਮਪਾਲ ਸਿੰਘ ਡੀਪੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਹਾਈਕਮਾਂਡ ਨੇ ਬਾਹਰ ਕੱਢ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮਹੇਸ਼ ਇੰਦਰ ਸਿੰਘ ਅਤੇ ਧਰਮਪਾਲ ਸਿੰਘ ਨੂੰ ਕਾਂਗਰਸ ਪਾਰਟੀ ‘ਚੋਂ ਮੁਅੱਤਲ ਕੀਤਾ ਗਿਆ ਹੈ।ਇਸ ਉਤੇ ਇਕ ਇੰਟਰਵਿਊ ਵਿਚ ਵੀ ਸਿੱਧੂ ਨੇ ਕਿਹਾ ਕਿ ਜਿਨ੍ਹਾਂ ਨੇਤਾਵਾਂ ਨੂੰ ਪਾਰਟੀ ਵਿਚੋਂ ਮੁਅ੍ਤਲ ਕੀਤਾ ਗਿਆ ਹੈ। ਮੈਂ ਉਨ੍ਹਾਂ ਨਾਲ ਹਮੇਸ਼ਾ ਖੜ੍ਹਾ ਹਾਂ। ਹਾਈਕਮਾਨ ਨੂੰ ਇਸ ਬਾਰੇ ਦੱਸ ਦਿੱਤਾ ਗਿਆ ਹੈ। ਕਿਸੇ ਨਾਲ ਧੱਕਾ ਨਹੀਂ ਹੋਣ ਦਿਆਂਗਾ।


ਤੁਹਾਨੂੰ ਦੱਸ ਦੇਈਏ ਕਿ ਬੀਤੀ 21 ਤਾਰੀਖ਼ ਨੂੰ ਮੋਗਾ ਦੇ ਇਕ ਨਿੱਜੀ ਪੈਲੇਸ ਵਿਚ ਨਵਜੋਤ ਸਿੰਘ ਸਿੱਧੂ ਵੱਲੋਂ ਇਕ ਕਾਂਗਰਸ ਮਿਲਣੀ ਕੀਤੀ ਗਈ ਸੀ। ਇਸ ਮਿਲਣੀ ਵਿਚ ਮੋਗਾ ਦੀ ਹਲਕਾ ਇੰਚਾਰਜ ਮਾਲਕਾ ਸੂਦ ਨੇ ਇਤਰਾਜ਼ ਪ੍ਰਗਟਾਇਆ ਸੀ ਕਿ ਉਨ੍ਹਾਂ ਨੂੰ ਨਾ ਤਾਂ ਇਸ ਰੈਲੀ ਵਿਚ ਸੱਦਾ ਦਿੱਤਾ ਗਿਆ ਅਤੇ ਨਾ ਹੀ ਹਾਈਕਮਾਂਡ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ ਕਿ ਮੋਗਾ ਵਿਚ ਰੈਲੀ ਕੀਤੀ ਜਾਵੇਗੀ, ਜਿਸ ਨੂੰ ਲੈ ਕੇ ਮਾਲਵਿਕਾ ਸੂਦ ਨੇ ਇਕ ਸ਼ਿਕਾਇਤ ਜਾਰੀ ਕੀਤੀ ਸੀ ਉਸ ਸ਼ਿਕਾਇਤ ਦੇ ਅਧਾਰ ‘ਤੇ ਪਾਰਟੀ ਹਾਈ ਕਮਾਂਡ ਨੇ ਮਹੇਸ਼ ਇੰਦਰ ਸਿੰਘ ਮੇਸ਼ੀ ਅਤੇ ਉਨ੍ਹਾਂ ਦੇ ਸਪੁੱਤਰ ਧਰਮਪਾਲ ਸਿੰਘ ਡੀਪੀ ਨੂੰ ਪਾਰਟੀ ’ਚੋਂ ਸਸਪੈਂਡ ਕਰ ਦਿੱਤਾ।

error: Content is protected !!