ਅੰਮ੍ਰਿਤਸਰ ‘ਚ ਆਂਡਿਆਂ ਦੀ ਰੇਹੜੀ ਲਾਉਣ ਵਾਲੇ ਨੂੰ ਗੋ.ਲੀਆਂ ਨਾਲ ਭੁੰਨਿਆ, ਮੋਟਰਸਾਇਕਲ ‘ਤੇ ਆਏ ਬਦਮਾਸ਼ਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਅੰਮ੍ਰਿਤਸਰ ‘ਚ ਆਂਡਿਆਂ ਦੀ ਰੇਹੜੀ ਲਾਉਣ ਵਾਲੇ ਨੂੰ ਗੋ.ਲੀਆਂ ਨਾਲ ਭੁੰਨਿਆ, ਮੋਟਰਸਾਇਕਲ ‘ਤੇ ਆਏ ਬਦਮਾਸ਼ਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਅੰਮ੍ਰਿਤਸਰ (ਵੀਓਪੀ ਬਿਊਰੋ) ਗੁਰੂ ਨਗਰੀ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਦੇ ਨਾਲ ਢੇਹ-ਢੇਰੀ ਹੋ ਚੁੱਕੀ ਹੈ। ਵੀਰਵਾਰ ਦੇਰ ਸ਼ਾਮ, ਬਾਈਕ ਸਵਾਰ ਹਮਲਾਵਰਾਂ ਨੇ ਅੰਮ੍ਰਿਤਸਰ ਵਿੱਚ ਇੱਕ ਸਰਕਾਰੀ ਸਕੂਲ ਦੇ ਨੇੜੇ ਆਂਡਿਆਂ ਦੀ ਰੇਹੜੀ ਲਗਾਉਣ ਵਾਲੇ ਸ਼ਖਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਹਕੀਮਾਨ ਗੇਟ ਥਾਣੇ ਦੇ ਇੰਚਾਰਜ ਹਰਸੰਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਕੀਮਾ ਗੇਟ ਦੇ ਸਾਹਮਣੇ ਸਥਿਤ ਸਰਕਾਰੀ ਸਕੂਲ ਦੇ ਕੋਲ ਜਸਪਾਲ ਸਿੰਘ ਨਾਮਕ ਵਿਅਕਤੀ ਸ਼ਾਮ ਵੇਲੇ ਅੰਡੇ ਵੇਚਣ ਦਾ ਕੰਮ ਕਰਦਾ ਸੀ। ਸਵੇਰੇ ਸਕੂਲੀ ਬੱਚਿਆਂ ਨੂੰ ਟੌਫੀਆਂ ਵੇਚਦਾ ਸੀ। ਜਸਪਾਲ ਸਿੰਘ ਨੇ ਵੀਰਵਾਰ ਸ਼ਾਮ 6.30 ਵਜੇ ਦੇ ਕਰੀਬ ਸਕੂਲ ਦੇ ਗੇਟ ਨੇੜੇ ਰੇਹੜੀ ਲਗਾ ਦਿੱਤੀ ਸੀ। ਇਸ ਦੌਰਾਨ ਬਾਈਕ ‘ਤੇ ਆਏ ਹਮਲਾਵਰਾਂ ਨੇ ਉਸ ‘ਤੇ ਤਿੰਨ ਗੋਲੀਆਂ ਚਲਾ ਦਿੱਤੀਆਂ।

ਗੋਲੀਆਂ ਲੱਗਦੇ ਹੀ ਜਸਪਾਲ ਜ਼ਮੀਨ ‘ਤੇ ਡਿੱਗ ਪਿਆ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਹਨੇਰਾ ਇੰਨਾ ਜ਼ਿਆਦਾ ਸੀ ਕਿ ਆਸ-ਪਾਸ ਦੇ ਲੋਕਾਂ ਨੂੰ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਬਾਰੇ ਪਤਾ ਹੀ ਨਹੀਂ ਲੱਗਾ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਪੁਲੁਸ ਨੂੰ ਸੂਚਨਾ ਦਿੱਤੀ ਅਤੇ ਗੰਭੀਰ ਜ਼ਖਮੀ ਜਸਪਾਲ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

error: Content is protected !!