Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
February
9
ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ, NSA ਤਹਿਤ ਗ੍ਰਿਫ਼ਤਾਰੀ ਰੱਦ ਕਰਨ ਦੀ ਪਾਈ ਪਟੀਸ਼ਨ ਉਤੇ ਹਾਈ ਕੋਰਟ ਦੀ ਕਾਰਵਾਈ
Latest News
National
Punjab
ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ, NSA ਤਹਿਤ ਗ੍ਰਿਫ਼ਤਾਰੀ ਰੱਦ ਕਰਨ ਦੀ ਪਾਈ ਪਟੀਸ਼ਨ ਉਤੇ ਹਾਈ ਕੋਰਟ ਦੀ ਕਾਰਵਾਈ
February 9, 2024
Voice of Punjab
ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ, NSA ਤਹਿਤ ਗ੍ਰਿਫ਼ਤਾਰੀ ਰੱਦ ਕਰਨ ਦੀ ਪਾਈ ਪਟੀਸ਼ਨ ਉਤੇ ਹਾਈ ਕੋਰਟ ਦੀ ਕਾਰਵਾਈ
ਵੀਓਪੀ ਬਿਊਰੋ, ਚੰਡੀਗੜ੍ਹ- ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਸਾਮ ਦੀ ਡਿਬਰੂਗੜ੍ਹ ਜੇਲ ਵਿੱਚ ਬੰਦ ਅੰਮ੍ਰਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ, ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਏਕੇ, ਸਰਬਜੀਤ ਕਲਸੀ, ਗੁਰਿੰਦਰ ਔਜਲਾ ਅਤੇ ਬਸੰਤ ਸਿੰਘ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਅੰਮ੍ਰਿਤਪਾਲ ਦੇ ਸਾਥੀਆਂ ਨੇ ਐਨਐਸਏ ਤਹਿਤ ਗ੍ਰਿਫ਼ਤਾਰੀ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਉਤੇ ਅੱਜ ਸੁਣਵਾਈ ਹੋਈ।
ਹਾਈ ਕੋਰਟ ਨੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਤੋਂ ਜਵਾਬ ਮੰਗਿਆ ਹੈ। ਇਹ ਪਟੀਸ਼ਨ ਪਪਲਪ੍ਰੀਤ ਸਿੰਘ, ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਏਕੇ, ਸਰਬਜੀਤ ਕਲਸੀ, ਗੁਰਿੰਦਰ ਔਜਲਾ ਅਤੇ ਬਸੰਤ ਸਿੰਘ ਵੱਲੋਂ ਦਾਇਰ ਕੀਤੀ ਗਈ ਹੈ। ਅੱਜ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਜੇਲ੍ਹ ਸੁਪਰਡੈਂਟ ਅਦਾਲਤ ਨੂੰ ਇਨ੍ਹਾਂ ਸਾਰਿਆਂ ਖ਼ਿਲਾਫ਼ ਐਨਐਸਏ ਦੇ ਦੋਸ਼ਾਂ ਬਾਰੇ ਜਾਣਕਾਰੀ ਦੇਵੇ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਦਾ ਜਵਾਬ ਕਿਸੇ ਵੀ ਹਾਲਤ ਵਿੱਚ 19 ਫਰਵਰੀ ਤੱਕ ਆਉਣਾ ਯਕੀਨੀ ਬਣਾਇਆ ਜਾਵੇ। ਮਾਮਲੇ ਦੀ ਅਗਲੀ ਸੁਣਵਾਈ 19 ਫਰਵਰੀ ਨੂੰ ਹੋਵੇਗੀ। ਅੱਜ ਤੱਕ ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਕੇਂਦਰ ਸਮੇਤ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ।
Post navigation
ਤੇਜ਼ ਰਫ਼ਤਾਰ ਟਰੱਕ ਨੇ ਤੋੜੀ ਜਿਗਰੀ ਯਾਰਾਂ ਦੀ ਯਾਰੀ, ਸੜਕ ਹਾਦਸੇ ‘ਚ ਬਾਈਕ ਸਵਾਰ ਤਿੰਨ ਦੋਸਤਾਂ ਦੀ ਮੌਤ
ਪ੍ਰਿੰਸੀਪਲ ਦੀ ਪਤਨੀ ਤੇ ਧੀ ਦੀਆਂ ਅਸ਼ਲੀਲ ਤਸਵੀਰਾਂ ਕਰ ਦਿੱਤੀਆਂ ਵਾਇਰਲ, ਦੋ ਭਰਾ ਗ੍ਰਿਫ਼.ਤਾਰ, ਕੁੜੀਆਂ ਨੂੰ ਬਲੈਕਮੇਲ ਕਰ ਕੇ ਬਣਾਉਂਦੇ ਸਨ ਨਾਜਾਇਜ਼ ਸਬੰਧ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us