ਰੋਪੜ ‘ਚ 7 ਸਾਲ ਦੀ ਮਾਸੂਮ ਬੱਚੀ ਨਾਲ ਹਵਸੀ ਨੇ ਬੇਰਹਿਮੀ ਨਾਲ ਕੀਤਾ ਬਲਾਤ.ਕਾਰ, ਕੁੱਟ-ਕੁੱਟ ਕੇ ਕੱਢੀ ਅੱਖ

ਰੋਪੜ ‘ਚ 7 ਸਾਲ ਦੀ ਮਾਸੂਮ ਬੱਚੀ ਨਾਲ ਹਵਸੀ ਨੇ ਬੇਰਹਿਮੀ ਨਾਲ ਕੀਤਾ ਬਲਾਤ.ਕਾਰ, ਕੁੱਟ-ਕੁੱਟ ਕੇ ਕੱਢੀ ਅੱਖ

ਵੀਓਪੀ ਬਿਊਰੋ – ਰੋਪੜ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਸੱਤ ਸਾਲ ਦੀ ਬੱਚੀ ਨਾਲ ਬਲਾਤਕਾਰ ਦੀ ਘਟਨਾ ਸਾਹਮਣੇ ਆਈ ਹੈ। ਲੜਕੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।

ਬਲਾਤਕਾਰ ਦੌਰਾਨ ਦੋਸ਼ੀ ਨੇ ਲੜਕੀ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਲੜਕੀ ਦੀ ਅੱਖ ਦੇ ਉੱਪਰ ਡੂੰਘਾ ਜ਼ਖ਼ਮ ਹੈ ਅਤੇ ਕੁੱਟਮਾਰ ਤੋਂ ਬਾਅਦ ਉਸ ਦਾ ਚਿਹਰਾ ਸੁੱਜ ਗਿਆ ਸੀ। ਪ੍ਰਸ਼ਾਸਨ ਦੀ ਤਰਫ਼ੋਂ ਏਡੀਸੀ ਪੂਜਾ ਸਿਆਲ ਖ਼ੁਦ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਲੜਕੀ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।

ਇੰਸਪੈਕਟਰ ਜੈਸਮੀਨ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ, ਪੁਲਿਸ ਪਾਰਟੀ ਭੇਜ ਦਿੱਤੀ ਗਈ ਹੈ ਅਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਡਾਕਟਰ ਨੇ ਦੱਸਿਆ ਕਿ ਲੜਕੀ ਦੀਆਂ ਅੱਖਾਂ ‘ਤੇ ਗੰਭੀਰ ਸੱਟਾਂ ਦੇ ਨਿਸ਼ਾਨ ਹਨ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਕਾਰਨ ਲੜਕੀ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।

error: Content is protected !!