Skip to content
Friday, December 27, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2021
June
5
ਜਲੰਧਰ ‘ਚ ਕਿਸਾਨਾਂ ਨੇ ਮਨੋਰੰਜਨ ਕਾਲੀਆ ਦਾ ਘੇਰਿਆ ਘਰ, ਕਿਹਾ – ਕਾਨੂੰਨ ਰੱਦ ਕਰਵਾਉਣ ਲਈ ਜਾਰੀ ਰਹੇਗੀ ਲੜਾਈ
jalandhar
Politics
Punjab
ਜਲੰਧਰ ‘ਚ ਕਿਸਾਨਾਂ ਨੇ ਮਨੋਰੰਜਨ ਕਾਲੀਆ ਦਾ ਘੇਰਿਆ ਘਰ, ਕਿਹਾ – ਕਾਨੂੰਨ ਰੱਦ ਕਰਵਾਉਣ ਲਈ ਜਾਰੀ ਰਹੇਗੀ ਲੜਾਈ
June 5, 2021
Voice of Punjab
ਜਲੰਧਰ ‘ਚ ਕਿਸਾਨਾਂ ਨੇ ਮਨੋਰੰਜਨ ਕਾਲੀਆ ਦਾ ਘੇਰਿਆ ਘਰ, ਕਿਹਾ – ਕਾਨੂੰਨ ਰੱਦ ਕਰਵਾਉਣ ਲਈ ਜਾਰੀ ਰਹੇਗੀ ਲੜਾਈ
ਜਲੰਧਰ (ਵੀਓਪੀ ਬਿਊਰੋ) – ਪਿਛਲੇਂ ਸਾਲ ਅੱਜ ਦੇ ਦਿਨ ਜਾਨੀ 5 ਮਈ 2020 ਨੂੰ ਕੇਂਦਰ ਸਰਕਾਰ ਵਲੋਂ ਜੋ ਖੇਤੀ ਬਿੱਲ ਲਿਆਂਦੇ ਗਏ ਸਨ ਉਹਨਾਂ ਉੱਪਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੋਹਰ ਲਾਈ ਸੀ ਤੇ ਉਹ ਕਾਨੂੰਨ ਬਣ ਗਏ ਸਨ। ਅੱਜ ਕਿਸਾਨਾਂ ਵਲੋਂ ਸੰਪੂਰਨ ਕ੍ਰਾਂਤੀ ਦਿਵਸ ਮਨਾਉਂਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਖੇਤੀ ਕਾਨੂੰਨਾਂ ਦੀ ਕਾਪੀਆਂ ਸਾੜਨ ਅਤੇ ਭਾਜਪਾ ਆਗੂਆਂ ਦੇ ਦਫ਼ਤਰਾਂ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਸੀ।
ਅੱਜ ਜਲੰਧਰ ਵਿਚ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਅਤੇ ਬੀ.ਕੇ.ਯੂ.(ਰਾਜੇਵਾਲ) ਵਲੋਂ ਪੁਲਿਸ ਰੋਕਾਂ ਦੇ ਬਾਵਜੂਦ ਭਾਜਪਾ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਅੱਗੇ ਲੋਕ ਵਿਰੋਧੀ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਲੋਕ ਵਿਰੋਧੀ ਤਿੰਨੋਂ ਖੇਤੀ ਕਾਨੂੰਨ,ਬਿਜਲੀ ਸੋਧ ਕਾਨੂੰਨ ਵਗੈਰਾ ਰੱਦ ਨਹੀਂ ਹੁੰਦੇ ਉਹਨਾਂ ਚਿਰ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਨਵੇਂ ਖੇਤੀ ਆਰਡੀਨੈਂਸ ਅੱਜ ਦੇ ਦਿਨ ਰਾਸ਼ਟਰਪਤੀ ਵਲੋਂ ਸਹੀ ਪਾਉਣ ਉੱਤੇ ਕਾਨੂੰਨ ਬਣੇ ਸਨ,ਜਿਸ ਦਾ ਇਕ ਸਾਲ ਪੂਰਾ ਹੋਣ ਉੱਤੇ ਅੰਦੋਲਨ ਨੂੰ ਅੱਗੇ ਵਧਾਉਂਦੇ ਹੋਏ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਕੇ ਮੋਦੀ ਹਕੂਮਤ ਖੁਦ-ਬਾਖੁਦ ਆਪਣੀਆਂ ਜੜ੍ਹਾਂ ਵੱਢਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਸਮਾਂ ਅੰਦੋਲਨ ਨੂੰ ਲਮਕਾਇਆ ਜਾਵੇਗਾ,ਉਹਨਾਂ ਵੱਧ ਫਾਸ਼ੀਵਾਦੀ ਮੋਦੀ ਸਰਕਾਰ ਨੂੰ ਸਿਆਸੀ ਖਮਿਆਜ਼ਾ ਭੁਗਤਣਾ ਪਵੇਗਾ। ਬੰਗਾਲ ਅਤੇ ਯੂਪੀ ਵਿਖੇ ਵਿਧਾਨ ਸਭਾ ਅਤੇ ਪੰਚਾਇਤਾਂ ਦੀਆਂ ਹੋਈਆਂ ਚੋਣਾਂ ਵਿੱਚ ਜੱਗ ਜ਼ਾਹਰ ਹੈ। ਇਹਨਾਂ ਕਾਨੂੰਨ ਨੂੰ ਰੱਦ ਕਰਨਾ ਹੀ ਮਸਲੇ ਦਾ ਹੱਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੋਚਿਆ ਸੀ ਕਿ ਉਹ ਕਰੋਨਾ ਦੇ ਨਾਮ ਹੇਠ ਕਲੀਨ ਸਵੀਪ ਕਰ ਦੇਵੇਗੀ ਪਰ ਉਸ ਨੂੰ ਮੂੰਹ ਦੀ ਖਾਣੀ ਪਈ। ਸਗੋਂ ਅੰਦੋਲਨ ਹੋਰ ਮਜ਼ਬੂਤ ਹੋ ਗਿਆ। ਆਗੂਆਂ ਨੇ ਸਮੂਹ ਲੋਕਾਂ ਦਿੱਲੀ ਅੰਦੋਲਨ ਵੱਲ ਵਹੀਰਾਂ ਘੱਤਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੰਤੋਖ ਸਿੰਘ ਸੰਧੂ, ਜ਼ਿਲ੍ਹਾ ਸਕੱਤਰ ਮੱਖਣ ਸਿੰਘ ਕੰਦੋਲਾ,ਯੂਥ ਵਿੰਗ ਦੇ ਆਗੂ ਬੂਟਾ ਸਿੰਘ ਸ਼ਾਦੀਪੁਰ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਮੱਖਣ ਪੱਲਣ, ਐਡਵੋਕੇਟ ਰਾਜਿੰਦਰ ਸਿੰਘ ਮੰਡ, ਕੁਲਦੀਪ ਫਿਲੌਰ, ਸੁਖਦੇਵ ਸਿੰਘ ਬਾਂਕਾ, ਬੀ.ਕੇ.ਯੂ.(ਰਾਜੇਵਾਲ) ਦੇ ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਮਛਿਆਣਾ,ਦਲਜੀਤ ਸਿੰਘ ਵੇਂਡਲ, ਗੁਰਵਿੰਦਰ ਸਿੰਘ ਬਜੂਹਾ,ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ, ਬਲਦੇਵ ਸਿੰਘ ਨੂਰਪੁਰੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਕੁਲਦੀਪ ਸਿੰਘ, ਐਡਵੋਕੇਟ ਗੁਰਜੀਤ ਸਿੰਘ ਕਾਹਲੋਂ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਭੋਗਲ ਤੋਂ ਇਲਾਵਾ ਕਿਸਾਨ ਆਗੂ ਸੁਰਜੀਤ ਸਿੰਘ ਸਮਰਾ,ਮਾਸਟਰ ਸੁਰਜੀਤ ਸਿੰਘ ਜੰਡਿਆਲਾ,ਜਗਜੀਤ ਸਿੰਘ ਸੈਦੋਵਾਲ,ਸੁਨੀਤਾ ਨੂਰਪੁਰੀ ਆਦਿ ਨੇ ਸੰਬੋਧਨ ਕੀਤਾ।
Post navigation
ਨਵਜੋਤ ਕੌਰ ਸਿੱਧੂ ਨੇ ਕੈਪਟਨ ਸਿਰ ਭੰਨ੍ਹਿਆ ਭਾਂਡਾ, ਕਿਹਾ,ਕੋਰੋਨਾ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰ ਕਾਂਗਰਸ
ਵਿਸ਼ਵ ਵਾਤਾਵਰਨ ਦਿਵਸ ਮੌਕੇ ਕਰਵਾਈਆਂ ਆਨਲਾਈਨ ਗਤੀਵਿਧੀਆਂ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us