ਕਿਸਾਨ ਲੀਡਰਾਂ ਨੇ ਕਿਹਾ- ਹਰਿਆਣਾ ਪੁਲਿਸ ਚਲਾ ਰਹੀ ਸਾਡੇ ‘ਤੇ ਗੋ.ਲੀਆਂ, 6 ਕਿਸਾਨ ਲਾਪਤਾ ਤੇ 150 ਤੋਂ ਜ਼ਿਆਦਾ ਜ਼ਖਮੀ, ਪੰਜਾਬ ਸਰਕਾਰ ਕਰੇ ਜਵਾਬੀ ਕਾਰਵਾਈ

ਕਿਸਾਨ ਲੀਡਰਾਂ ਨੇ ਕਿਹਾ- ਹਰਿਆਣਾ ਪੁਲਿਸ ਚਲਾ ਰਹੀ ਸਾਡੇ ‘ਤੇ ਗੋ.ਲੀਆਂ, 6 ਕਿਸਾਨ ਲਾਪਤਾ ਤੇ 150 ਤੋਂ ਜ਼ਿਆਦਾ ਜ਼ਖਮੀ, ਪੰਜਾਬ ਸਰਕਾਰ ਕਰੇ ਜਵਾਬੀ ਕਾਰਵਾਈ

 

ਸ਼ੰਭੂ ਬਾਰਡਰ (ਵੀਓਪੀ ਬਿਊਰੋ) ਆਪਣੀਆਂ ਮੰਗਾਂ ਦੇ ਲਈ ਕੇਂਦਰ ਸਰਕਾਰ ਖਿਲਾਫ਼ ਹੱਲਾ ਬੋਲ ਚੁੱਕੇ ਕਿਸਾਨਾਂ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਲਈ ਹਰਿਆਣਾ ਸਰਕਾਰ ਨੇ ਅੱਡੀ-ਚੋਟੀ ਦਾ ਜ਼ੋਰ ਲਾਇਆ ਹੋਇਆ ਹੈ। ਇਸ ਕਾਰਨ ਕਿਸਾਨਾਂ ਤੇ ਖੁਦ ਫੋਰਸ ਦਾ ਵੀ ਨੁਕਸਾਨ ਹੋ ਰਿਹਾ ਹੈ। ਇਸੇ ਸਾਰੇ ਘਟਨਾਕ੍ਰਮ ਵਿੱਚ ਬੀਤੇ ਦਿਨ ਪੰਜਾਬ ਦੇ ਨੌਜਵਾਨ ਕਿਸਾਨ ਨੇ ਵੀ ਸ਼ਹੀਦੀ ਦਾ ਜਾਮ ਪੀ ਲਿਆ ਹੈ।

ਇਸ ਦੌਰਾਨ ਹੀ ਕਿਸਾਨ ਆਗੂ ਬਲਦੇਵ ਸਿੰਘ ਜੀਰਾ ਨੇ ਸ਼ੰਭੂ ਸਰਹੱਦ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਹੁਣ ਹਰਿਆਣਾ ਪੁਲਿਸ ਦੇ ਸੁਰੱਖਿਆ ਬਲਾਂ ਨਾਲ ਝੜਪ ਵਿੱਚ 167 ਕਿਸਾਨ ਜ਼ਖ਼ਮੀ ਹੋ ਗਏ ਹਨ, ਜਦੋਂ ਕਿ ਖਨੌਰੀ ਸਰਹੱਦ ਤੋਂ ਛੇ ਕਿਸਾਨ ਲਾਪਤਾ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਕੋਲ ਇਸ ਗੱਲ ਦੇ ਠੋਸ ਸਬੂਤ ਹਨ ਕਿ ਉਨ੍ਹਾਂ ਦੇ ਕੈਂਪਸ ਅਤੇ ਟਰੈਕਟਰਾਂ ’ਤੇ ਹਮਲਾ ਹੋਇਆ ਸੀ।

ਸਰਵਣ ਸਿੰਘ ਪੰਧੇਰ ਨੇ ਵੀਰਵਾਰ ਨੂੰ ਮੀਡੀਆ ਨੂੰ ਇੱਕ ਤਸਵੀਰ ਜਾਰੀ ਕੀਤੀ, ਜਿਸ ਵਿੱਚ ਪੁਲਿਸ ਗੋਲੀਬਾਰੀ ਕਰਦੀ ਨਜ਼ਰ ਆ ਰਹੀ ਹੈ। ਪੰਧੇਰ ਨੇ ਕਿਹਾ ਕਿ ਇਹ ਤਸਵੀਰ ਦਰਸਾਉਂਦੀ ਹੈ ਕਿ ਸਿੱਧੀ ਗੋਲੀਬਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਹਮਲਾਵਰਾਂ ਖਿਲਾਫ ਕਤਲ ਦਾ ਕੇਸ ਦਰਜ ਕਰੇ।

ਕਿਸਾਨ ਲੀਡਰ ਡੱਲੇਵਾਲ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਖਨੌਰੀ ਸਰਹੱਦ ‘ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਦੇਵੇ | ਉਨ੍ਹਾਂ ਕਿਹਾ ਕਿ ਸਾਡੀ ਲੜਾਈ ਕੇਂਦਰ ਅਤੇ ਹਰਿਆਣਾ ਨਾਲ ਹੈ, ਪਰ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਹਰਿਆਣਾ ਪੁਲਿਸ ਵੱਲੋਂ ਪੰਜਾਬ ਦੀ ਹੱਦ ਅੰਦਰ ਦਾਖ਼ਲ ਹੋ ਕੇ ਹਮਲਾ ਕਰਨ ਦੇ ਦੋਸ਼ ਹੇਠ ਕਾਰਵਾਈ ਕਰੇ।

error: Content is protected !!