ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਅੰਮ੍ਰਿਤਸਰ ਵਿਚ ਲਾਇਆ ਪੱਕਾ ਮੋਰਚਾ, ਹੈਰੀਟੇਜ ਸਟਰੀਟ ਉਤੇ ਭੁੱਖ ਹੜਤਾਲ

ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਅੰਮ੍ਰਿਤਸਰ ਵਿਚ ਲਾਇਆ ਪੱਕਾ ਮੋਰਚਾ, ਹੈਰੀਟੇਜ ਸਟਰੀਟ ਉਤੇ ਭੁੱਖ ਹੜਤਾਲ


ਅੰਮ੍ਰਿਤਸਰ (ਵੀਓਪੀ ਬਿਊਰੋ)-‘ਵਾਰਿਸ ਪੰਜਾਬ ਦੇ’ਜਥੇਬੰਦੀ ਦੇ ਮੁਖੀ ਅਤੇ ਖਾਲਿ.ਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਸਬੰਧੀ ਸਰਕਾਰ ਨਾਲ ਪਹਿਲੀ ਗੱਲਬਾਤ ਅਸਫ਼ਲ ਰਹਿਣ ਮਗਰੋਂ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਕੋਲ ਹੈਰੀਟੇਜ ਸਟਰੀਟ ’ਤੇ ਪੱਕਾ ਮੋਰਚਾ ਲਗਾ ਦਿੱਤਾ ਹੈ।

ਬੀਤੇ ਦਿਨੀਂ ਬਲਵਿੰਦਰ ਕੌਰ ਆਪਣੇ ਪੁੱਤਰ ਅੰਮ੍ਰਿਤਪਾਲ ਸਿੰਘ ਅਤੇ 9 ਸਾਥੀਆਂ ਨੂੰ ਪੰਜਾਬ ਲਿਆਉਣ ਦੀ ਮੰਗ ਨੂੰ ਲੈ ਕੇ ਗ੍ਰਹਿ ਸਕੱਤਰ ਨੂੰ ਮਿਲਣ ਗਈ ਸੀ ਪਰ ਸਰਕਾਰ ਨਾਲ ਉਨ੍ਹਾਂ ਦੀ ਪਹਿਲੀ ਗੱਲਬਾਤ ਅਸਫ਼ਲ ਰਹੀ। ਜ਼ਿਕਰਯੋਗ ਹੈ ਕਿ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਤੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਵਾਉਣ ਦੀ ਮੰਗ ਨੂੰ ਲੈ ਕੇ ਉਸ ਦੇ ਮਾਤਾ-ਪਿਤਾ, ਨਜ਼ਰਬੰਦ ਸਿੱਖ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਅਤੇ ਸਿੱਖ ਸੰਗਠਨਾਂ ਦੇ ਨੇਤਾਵਾਂ ਦੀ ਸ੍ਰੀ ਹਰਿਮੰਦਰ ਸਾਹਿਬ ਕੋਲ ਹੈਰੀਟੇਜ ਸਟਰੀਟ ’ਤੇ ਭੁੱਖ ਹੜਤਾਲ ਚੌਥੇ ਦਿਨ ਵਿਚ ਦਾਖ਼ਲ ਹੋ ਗਈ ਹੈ।

error: Content is protected !!