ਚੋਣਾਂ ਤੋਂ ਪਹਿਲਾਂ ਕਿਸੇ ਨੇਤਾ ਨੂੰ ਮਾਰ ਕੇ ਫੈਲਾਉਣੀ ਸੀ ਦਹਿਸ਼ਤ, ਜਲੰਧਰ ਪੁਲਿਸ ਨੇ ਕੀਤਾ ਪਲਾਨ ਫੇਲ੍ਹ, ਬੱਬਰ ਖਾਲਸਾ ਦੇ ਦੋ ਅੱਤਵਾਦੀ ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਕਿਸੇ ਨੇਤਾ ਨੂੰ ਮਾਰ ਕੇ ਫੈਲਾਉਣੀ ਸੀ ਦਹਿਸ਼ਤ, ਜਲੰਧਰ ਪੁਲਿਸ ਨੇ ਕੀਤਾ ਪਲਾਨ ਫੇਲ੍ਹ, ਬੱਬਰ ਖਾਲਸਾ ਦੇ ਦੋ ਅੱਤਵਾਦੀ ਗ੍ਰਿਫ਼ਤਾਰ

ਜਲੰਧਰ (ਵੀਓਪੀ ਬਿਊਰੋ): ਪੰਜਾਬ ਦੇ ਜਲੰਧਰ ਵਿੱਚ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਬੱਬਰ ਖਾਲਸਾ ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਪਿਸਤੌਲ ਅਤੇ 4 ਮੈਗਜ਼ੀਨ ਬਰਾਮਦ ਕੀਤੇ ਹਨ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਖੁਫ਼ੀਆ ਸੂਚਨਾ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਕਾਰਵਾਈ ਕਰਦਿਆਂ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁੜੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਚੋਣਾਂ ਤੋਂ ਪਹਿਲਾਂ ਕਿਸੇ ਵੱਡੇ ਨੇਤਾ ਨੂੰ ਨਿਸ਼ਾਨਾ ਬਣਾਉਣ ਲਈ ਪੰਜਾਬ ਆਏ ਸਨ। ਫਿਲਹਾਲ ਜਲੰਧਰ ਕਾਊਂਟਰ ਇੰਟੈਲੀਜੈਂਸ ਪੁਲਸ ਨੇ ਇਸ ਸਬੰਧੀ ਕੋਈ ਖੁਲਾਸਾ ਨਹੀਂ ਕੀਤਾ ਹੈ। ਜਲਦ ਹੀ ਪੁਲਿਸ ਦੋਵਾਂ ਅੱਤਵਾਦੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ।

error: Content is protected !!