ਕਿਸੇ ਹੋਰ ਦੇ ਪਾਸਪੋਰਟ ‘ਤੇ ਦੁਬਈ ਪਹੁੰਚ ਗਏ 2 ਪੰਜਾਬੀ ਨੌਜਵਾਨ, ਅਗਲਿਆਂ ਨੇ ਫੜ ਲਈ ਚਲਾਕੀ, ਹੁਣ ਪੁਲਿਸ ਨੂੰ ਦੇ ਰਹੇ ਸਫਾਈਆਂ

ਕਿਸੇ ਹੋਰ ਦੇ ਪਾਸਪੋਰਟ ‘ਤੇ ਦੁਬਈ ਪਹੁੰਚ ਗਏ 2 ਪੰਜਾਬੀ ਨੌਜਵਾਨ, ਅਗਲਿਆਂ ਨੇ ਫੜ ਲਈ ਚਲਾਕੀ, ਹੁਣ ਪੁਲਿਸ ਨੂੰ ਦੇ ਰਹੇ ਸਫਾਈਆਂ

ਵੀਓਪੀ ਬਿਊਰੋ – ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਦੁਬਈ ਦੇ ਇਮੀਗ੍ਰੇਸ਼ਨ ਵਿਭਾਗ ਨੇ ਐਂਟਰੀ ਦੇਣ ਤੋਂ ਇਨਕਾਰ ਕਰ ਕੇ ਡਿਪੋਰਟ ਕਰ ਦਿੱਤਾ ਸੀ। ਫਿਲਹਾਲ ਦੋਵਾਂ ਨੌਜਵਾਨਾਂ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕਰਕੇ ਪੁੱਛਗਿੱਛ ਜਾਰੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਨੌਜਵਾਨਾਂ ਦੀ ਪਛਾਣ ਮਨਜਿੰਦਰ ਸਿੰਘ ਵਾਸੀ ਵਰਿਆਮ ਨੰਗਲ ਅੰਮ੍ਰਿਤਸਰ ਅਤੇ ਪਿੰਡ ਜਸਰਾਉਂ ਵਾਸੀ ਅਜਨਾਲਾ ਵਜੋਂ ਹੋਈ ਹੈ। ਦੋਵੇਂ ਨੌਜਵਾਨ ਭਾਰਤੀ ਪਾਸਪੋਰਟ ਲੈ ਕੇ ਦੁਬਈ ਗਏ ਸਨ।

ਜਦੋਂ ਦੁਬਈ ਦੇ ਇਮੀਗ੍ਰੇਸ਼ਨ ਵਿਭਾਗ ਨੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਵਿੱਚ ਬੇਨਿਯਮੀਆਂ ਪਾਈਆਂ ਗਈਆਂ। ਜਿਸ ਤੋਂ ਬਾਅਦ ਸਥਾਨਕ ਇਮੀਗ੍ਰੇਸ਼ਨ ਵਿਭਾਗ ਨੇ ਦੋਵਾਂ ਨੌਜਵਾਨਾਂ ਨੂੰ ਦੁਬਈ ‘ਚ ਦਾਖਲ ਨਹੀਂ ਹੋਣ ਦਿੱਤਾ ਅਤੇ ਕਤਰ ਏਅਰਵੇਜ਼ ‘ਚ ਵਾਪਸ ਭਾਰਤ ਭੇਜ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਨੌਜਵਾਨਾਂ ਨੇ ਕਿਸੇ ਹੋਰ ਦੇ ਪਾਸਪੋਰਟ ਨਾਲ ਛੇੜਛਾੜ ਕਰਕੇ ਆਪਣਾ ਪਾਸਪੋਰਟ ਬਣਾ ਲਿਆ। ਇਨ੍ਹਾਂ ਪਾਸਪੋਰਟਾਂ ਨਾਲ ਉਹ ਦੁਬਈ ਚਲੇ ਗਏ ਪਰ ਦੁਬਈ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਦੀ ਗਲਤੀ ਫੜ ਲਈ।

ਦੋਵਾਂ ਨੌਜਵਾਨਾਂ ਨੂੰ ਭਾਰਤ ਡਿਪੋਰਟ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਵਾਂ ਤੋਂ ਪੁੱਛਗਿੱਛ ਜਾਰੀ ਹੈ। ਦੋਵਾਂ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਭਾਰਤੀ ਇਮੀਗ੍ਰੇਸ਼ਨ ਅਧਿਕਾਰੀ ਵੱਲੋਂ ਪੁੱਛਗਿੱਛ ਤੋਂ ਬਾਅਦ ਦੋਵਾਂ ਨੂੰ ਅੰਮ੍ਰਿਤਸਰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਜਿੱਥੇ ਉਨ੍ਹਾਂ ਖਿਲਾਫ ਪਾਸਪੋਰਟ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

error: Content is protected !!